ਅਗਨੀਵੀਰ ਭਰਤੀ ਲਈ ਕੋਚਿੰਗ ਲੈ ਰਹੇ ਪ੍ਰਾਰਥੀਆਂ ਦਾ ਲਿਆ ਪ੍ਰੋਗਰੈਸ ਟੈਸਟ

ਸੈਨਾ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਮੁਫਤ ਕੋਚਿੰਗ ਦੇ ਫੈਸਲੇ ਦੀ ਕੀਤੀ ਸ਼ਲਾਘਾ

ਮੋਗਾ (ਵਿਮਲ) :- ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਅਗਨੀਵੀਰ ਭਰਤੀ ਲਈ ਰਜਿਸਟਰਡ ਪ੍ਰਾਰਥੀਆਂ ਲਈ ਲਿਖਤੀ ਅਤੇ ਸਰੀਰਿਕ ਟੈਸਟ ਦੀ ਤਿਆਰੀ ਲਈ ਤਹਿਸੀਲ ਪੱਧਰ ਤੇ ਤਿੰਨ ਕੋਚਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ ਜਿੱਥੇ 6 ਜੂਨ ਤੋਂ ਮੁਫ਼ਤ ਕੋਚਿੰਗ ਸ਼ੁਰੂ ਹੋ ਚੁੱਕੀ ਹੈ। ਜ਼ਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਮੋਗਾ ਸ੍ਰੀਮਤੀ ਡਿੰਪਲ ਥਾਪਰ ਨੇ ਦੱਸਿਆ ਕਿ ਭਾਰਤੀ ਫੌਜ ਵੱਲੋਂ ਅਗਨੀਵੀਰ ਭਰਤੀ ਲਈ ਜੂਨ-2025 ਦੇ ਆਖਰੀ ਹਫਤੇ ਵਿੱਚ ਲਿਖਤੀ ਪ੍ਰੀਖਿਆ ਲਈ ਜਾ ਰਹੀ ਹੈ। ਇਸ ਸਬੰਧੀ ਭਾਰਤੀ ਫੌਜ ਦੇ 310 ਫੀਲਡ ਰੈਜੀਮੈਂਟ ਇੰਡੀਅਨ ਆਰਮੀ ਵੱਲੋਂ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਇਹਨਾਂ ਵਿਦਿਆਰਥੀਆਂ ਦਾ ਪ੍ਰੋਗਰੈਸ ਟੈਸਟ ਲਿਆ ਗਿਆ ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਇਹ ਪ੍ਰੀਖਿਆ ਪਾਸ ਕਰਨ ਦੇ ਕਾਬਿਲ ਬਣਾਉਣਾ ਹੈ। ਉਹਨਾਂ ਕਿਹਾ ਕਿ ਇਸ ਪ੍ਰੋਗਰੈਸ ਟੈਸਟ ਨਾਲ ਇਹ ਪਤਾ ਚੱਲਿਆ ਕਿ ਵਿਦਿਆਰਥੀਆਂ ਨੂੰ ਕਰਵਾਈ ਜਾ ਰਹੀ ਤਿਆਰੀ ਦੇ ਸਾਰਥਕ ਨਤੀਜੇ ਨਿਕਲ ਕੇ ਆਉਣਗੇ। ਇਸ ਮੌਕੇ ਭਾਰਤੀ ਸੈਨਾ ਦੇ ਅਧਿਕਾਰੀਆਂ ਵੱਲੋਂ ਕਿਹਾ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਪ੍ਰਾਰਥੀਆਂ ਨੂੰ ਅਗਨੀਵੀਰ ਦੀ ਤਿਆਰੀ ਕਰਵਾਉਣਾ ਇੱਕ ਸ਼ਲਾਘਾਯੋਗ ਕਦਮ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹਨਾਂ ਪ੍ਰਾਰਥੀਆਂ ਦੀ ਤਿਆਰੀ ਸਬੰਧੀ ਪ੍ਰੋਗਰੈਸ ਟੈਸਟ ਲਿਆ ਜਾਵੇਗਾ ਤਾਂ ਜੋ ਪ੍ਰਾਰਥੀਆਂ ਨੂੰ ਪ੍ਰੀਖਿਆ ਪਾਸ ਕਰਨ ਵਿੱਚ ਮਦਦ ਮਿਲ ਸਕੇ।

Check Also

कमिश्नरेट पुलिस जालंधर ने 4 स्नैचरों को किया गिरफ्तार, 11 मोबाइल फोन, सोने के आभूषण और 2 वाहन बरामद

जालंधर (अरोड़ा) :- पुलिस कमिश्नर धनप्रीत कौर के नेतृत्व में कमिश्नरेट पुलिस जालंधर ने स्नैचिंग …

Leave a Reply

Your email address will not be published. Required fields are marked *