Tuesday , 16 September 2025

ਸੀ.ਐਮ. ਦੀ ਯੋਗਸ਼ਾਲਾ ਤਹਿਤ 21 ਜੂਨ ਨੂੰ ਜ਼ਿਲ੍ਹੇ ਭਰ ’ਚ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ

ਜ਼ਿਲ੍ਹਾ ਪੱਧਰ ’ਤੇ ਮੋਗਾ ਦੇ ਕਸ਼ਮੀਰੀ ਪਾਰਕ ਵਿਖੇ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਮੋਗਾ (ਵਿਮਲ) :- ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਅਤੇ ਸਿਹਤਮੰਤ ਸਮਾਜ ਦੀ ਸਿਰਜਣਾ ਲਈ ਚਲਾਈ ਗਈ ‘ਸੀ.ਐਮ. ਦੀ ਯੋਗਸ਼ਾਲਾ’ ਤਹਿਤ 21 ਜੂਨ ਨੂੰ ਜ਼ਿਲ੍ਹਾ ਅਤੇ ਸਬ ਡਵੀਜ਼ਨ’ ਪੱਧਰ ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਵੇਗਾ। ਜ਼ਿਲ੍ਹਾ ਪੱਧਰ ’ਤੇ ਇਹ ਸਮਾਗਮ ਦਾ ਆਯੋਜਨ ਮੋਗਾ ਦੇ ਕਸ਼ਮੀਰੀ ਪਾਰਕ ਵਿਖੇ ਹੋਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਕੀਤੀਆਂ ਜਾਣ ਵਾਲੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੌਰਾਨ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਤਹਿਤ ਪਹਿਲਾਂ ਤੋਂ ਹੀ ਰੋਜ਼ਾਨਾ ਪੂਰੇ ਜ਼ਿਲ੍ਹੇ ਵਿਚ ਵੱਖ ਵੱਖ ਥਾਵਾਂ ’ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ ਵਿਚ ਲੋਕ ਸਰੀਰਿਕ ਤੰਦਰੁਸਤੀ ਨੂੰ ਪਹਿਲ ਦੇਣ ਲੱਗੇ ਹਨ, ਇਸੇ ਕਰਕੇ ਹੀ ਯੋਗ ਕਲਾਸਾਂ ਵਿਚ ਲੋਕਾਂ ਦੀ ਦਿਲਚਸਪੀ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਯੋਗ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਨ ਲਈ ਯੋਗ ਦੇ ਸਰੀਰਿਕ ’ਤੇ ਮਾਨਸਿਕ ਫਾਇਦਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅੱਜ ਦੀ ਲੋੜ ਹੈ।

ਉਹਨਾਂ ਕਿਹਾ ਕਿ 21 ਜੂਨ ਨੂੰ ਮੋਗਾ ਦੇ ਕਸ਼ਮੀਰੀ ਪਾਰਕ ਵਿਖੇ ਜ਼ਿਲ੍ਹਾ ਪੱਧਰ ’ਤੇ ਮਨਾਏ ਜਾ ਰਹੇ ਅੰਤਰਰਾਸ਼ਟਰੀ ਯੋਗ ਦਿਵਸ ਵਿਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਕਰਵਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਯੋਗ ਨਾਲ ਜੁੜ ਸਕਣ। ਉਹਨਾਂ ਕਿਹਾ ਕਿ ਇਸ ਵਾਰ ਪ੍ਰਸ਼ਾਸ਼ਨ ਵੱਲੋਂ ਸਭ ਤੋਂ ਵਧੀਆ ਯੋਗਾ ਕਰਨ ਵਾਲੇ ਵਿਅਕਤੀਆੰ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਤਿਆਰੀਆਂ ਮੁਕੰਮਲ ਕਰਨ ਅਤੇ ਲੋਕਾਂ ਨੂੰ ਇਸ ਸਮਾਗਮ ਸਬੰਧੀ ਜਾਗਰੂਕ ਕਰਨ ਲਈ ਕਿਹਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਧ ਚੜ੍ਹ ਕੇ ਅੰਤਰਰਾਸ਼ਟਰੀ ਯੋਗ ਦਿਵਸ ’ਚ ਸ਼ਮੂਲੀਅਤ ਕਰਨ ਤਾਂ ਜੋ ਸਰੀਰ ਨੂੰ ਨਿਰੋਗ ਅਤੇ ਤੰਦਰੁਸਤੀ ਵੱਲ ਲਿਜਾਇਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ, ਜ਼ਿਲ੍ਹਾ ਕੋਆਰਡੀਨੇਟਰ ਸੀ.ਐਮ. ਦੀ ਯੋਗਸ਼ਾਲਾ ਮਿਸ ਭਾਰਤੀ ਭਾਵਨਾ ਤੇ ਹੋਰ ਵੀ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Check Also

बाढ़ प्रभावित परिवारों को राहत पहुंचाने और राज्य में आम हालात बहाल करने के लिए दिन-रात जुटी पंजाब सरकार: अमृतपाल सिंह

जालंधर (अरोड़ा) :- ज़िला योजना समिति के चेयरमैन अमृतपाल सिंह ने कहा कि पंजाब सरकार …

Leave a Reply

Your email address will not be published. Required fields are marked *