Wednesday , 10 December 2025

ਹੁਣ ਆਮ ਆਦਮੀ ਕਲੀਨਿਕ ਵਿਚ ਵੀ ਦਿੱਤੀਆਂ ਜਾਣਗੀਆਂ ਗ਼ੈਰ ਸੰਚਰਿਤ ਬਿਮਾਰੀਆਂ ਦੇ ਇਲਾਜ ਅਤੇ ਐਂਟੀ ਰੈਬਿਜ ਸੇਵਾਵਾਂ

ਮੋਗਾ (ਵਿਮਲ) :- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗੈਰ ਸੰਚਾਰਿਤ ਬਿਮਾਰੀਆਂ ਤੇ ਇਲਾਜ ਅਤੇ ਐਂਟੀ ਰੈਬਿਜ ਦੀਆ ਸੇਵਾਵਾਂ ਵੀ ਦਿੱਤੀਆ ਜਾਣਗੀਆ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਨੇ ਸਮੂਹ ਮੈਡੀਕਲ ਅਫ਼ਸਰ ਆਮ ਆਦਮੀ ਕਲੀਨਿਕਾਂ ਨੂੰ ਵਿਸ਼ੇਸ ਟ੍ਰੇਨਿੰਗ ਦੇਣ ਦੌਰਾਨ ਕੀਤਾ। ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਦਿਨੋ ਦਿਨ ਅਵਾਰਾ ਕੁੱਤਿਆਂ ਤੇ ਪਾਲਤੂ ਕੁੱਤਿਆਂ ਦੀ ਗਿਣਤੀ ਵੱਧ ਰਹੀ ਹੈ ਜਿਸ ਕਾਰਨ ਕੁੱਤਿਆਂ ਦੇ ਕੱਟਣ ਦੀਆਂ ਘਟਨਾਵਾਂ ਵਧ ਰਹੀਆਂ ਹਨ ਕੁੱਤਿਆਂ ਦੇ ਕੱਟਣ ਉਪਰੰਤ ਰੈਬਿਜ ਤੋਂ ਬਚਾਅ ਲਈ ਟੀਕਾਕਰਨ ਕੀਤਾ ਜਾਂਦਾ ਹੈ।

ਇਹ ਸੇਵਾਵਾਂ ਹੁਣ ਤੱਕ ਸਿਵਲ ਹਸਪਤਾਲਾਂ ਅਤੇ ਸੀ.ਐਚ.ਸੀ. ਪੱਧਰ ਤੇ ਦਿੱਤੀਆਂ ਜਾਂਦੀਆਂ ਸਨ ਹੁਣ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਘਰਾਂ ਨੇੜੇ ਉਪਲਬਧ ਕਰਵਾਉਣ ਲਈ ਆਮ ਆਦਮੀ ਕਲੀਨਿਕਾਂ ਵਿੱਚ ਵੀ ਇਹ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਇਸ ਤੋਂ ਇਲਾਵਾ ਜਿਵੇਂ ਗੈਰ ਸੰਚਾਰੀ ਰੋਗਾਂ, ਸੂਗਰ ,ਬਲੱਡ ਪ੍ਰੈਸ਼ਰ ਦੇ ਇਲਾਜ ਵੀ ਆਮ ਆਦਮੀ ਕਲੀਨਿਕ ਤੇ ਹੀ ਉਪਲਬਧ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਡਾਕਟਰ ਰੀਤੂ ਜੈਨ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਕਮ ਨੋਡਲ ਅਫਸਰ ਆਮ ਆਦਮੀ ਕਲੀਨਿਕ ਨੇ ਕਿਹਾ ਸਮੂਹ ਮੈਡੀਕਲ ਅਫਸਰ (ਆਮ ਆਦਮੀ ਕਲੀਨਿਕ) ਜਿਲਾ ਮੋਗਾ ਅਤੇ ਸਮੂਹ ਮੈਡੀਕਲ ਅਫਸਰ ਆਮ ਆਦਮੀ ਕਲੀਨਿਕ ਨੂੰ ਅੱਜ ਵਿਸ਼ੇਸ ਤੌਰ ਆਪਣੀਆਂ ਸੇਵਾਵਾਂ ਦੇ ਰਹੇ ਮੈਡੀਕਲ ਅਫਸਰਾਂ ਨੂੰ ਇਹ ਵਿਸ਼ੇਸ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਜਿਸ ਵਿਚ ਪੰਜਾਬ ਸਰਕਾਰ ਵਲੋ ਸਿਹਤ ਸਹੂਲਤਾਂ ਵਿਚ ਵਾਧਾ ਕਰਦੇ ਹੋਏ ਇਕ ਵਿਸ਼ੇਸ ਉਪਰਲਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਉਕਤ ਦੇ ਲੱਛਣ ਦਿਸਣ ਤੇ ਤੁਰੰਤ ਨੇੜਲੇ ਆਮ ਆਦਮੀ ਕਲੀਨਿਕ ਵਿੱਚ ਪਹੁੰਚ ਕਰੇ, ਸਿਹਤ ਵਿਭਾਗ ਵੱਲੋਂ ਵਿਸ਼ੇਸ਼ ਤੌਰ ਤੇ ਆਮ ਆਦਮੀ ਕਲੀਨਿਕ ਵਿੱਚ ਤੈਨਾਤ ਮੈਡੀਕਲ ਅਫਸਰਾਂ ਨੂੰ ਇਹ ਟਰੇਨਿੰਗ ਦਿੱਤੀ ਜਾ ਚੁੱਕੀ ਹੈ।

Check Also

अलायंस क्लब जालंधर समर्पण ने पिंगलवाड़ा मखदूम पुरा में लगाया लंगर

जालंधर (अरोड़ा) :- अलायंस क्लब जालंधर समर्पण ने प्रधान पवन कुमार गर्ग की अगुवाई में …

Leave a Reply

Your email address will not be published. Required fields are marked *