ਕਿਹਾ ! ਖੇਤੀਬਾੜੀ ਵਿਭਾਗ ਖਾਦ ਦੀ ਜਮ੍ਹਾਂਖੋਰੀ ਰੋਕਣ ਅਤੇ ਸਮੇਂ ਸਿਰ ਖਾਦ ਮੁਹੱਈਆ ਕਰਾਉਣ ਲਈ ਵਚਨਬੱਧ
ਮੋਗਾ (ਵਿਮਲ) :- ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ, ਪੰਜਾਬ ਅਤੇ ਡਾ: ਬਸੰਤ ਗਰਗ ਪ੍ਰਬੰਧਕੀ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਉਚ ਮਿਆਰ ਦੀਆਂ ਖਾਦਾਂ ਨੂੰ ਸਮੇਂ ਸਿਰ ਮੁਹੱਈਆ ਕਰਾਉਣ ਅਤੇ ਇਨ੍ਹਾਂ ਦੀ ਜਮ੍ਹਾਂਖੋਰੀ ਨੂੰ ਸਖਤੀ ਨਾਲ ਰੋਕਣ ਲਈ ਵਚਨਬੱਧ ਹੈ। ਡਾ ਨਰਿੰਦਰ ਸਿੰਘ ਬੈਨੀਪਾਲ ਸੰਯੁਕਤ ਡਾਇਰੈਕਟਰ (ਪੀ.ਪੀ) ਪੰਜਾਬ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਬਲਾਕ ਨਿਹਾਲ ਸਿੰਘ ਵਾਲਾ ਵਿਖੇ ਖਾਦ ਡੀਲਰਾਂ ਦੀ ਚੈਕਿੰਗ ਕੀਤੀ ਗਈ। ਇਸ ਟੀਮ ਵਿਚ ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਮੋਗਾ, ਡਾ. ਜਸਬੀਰ ਕੌਰ ਖੇਤੀਬਾੜੀ ਵਿਕਾਸ ਅਫਸਰ (ਇਨਫੋਰਸਮੈਂਟ), ਮੋਗਾ, ਡਾ ਜਤਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ (ਪੀ.ਪੀ) ਪੰਜਾਬ, ਡਾ. ਖੁਸ਼ਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ (ਪੀ.ਪੀ.) ਮੋਗਾ, ਡਾ. ਰੰਚਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ਨਿਹਾਲ ਸਿੰਘ ਵਾਲਾ ਹਾਜ਼ਰ ਸਨ। ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਟੀਮ ਵੱਲੋਂ ਫਿਜ਼ੀਕਲ ਰੂਪ ਵਿਚ ਪਏ ਖਾਦ ਦੇ ਸਟਾਕ ਨੂੰ ਪੀ.ਓ.ਐਸ ਮਸ਼ੀਨ ਵਿਚ ਪਏ ਸਟਾਕ ਨਾਲ ਮਿਲਾਨ ਕੀਤਾ ਗਿਆ ਅਤੇ ਇਹ ਦਰੁਸਤ ਪਾਇਆ ਗਿਆ। ਟੀਮ ਨੂੰ ਕਿਤੇ ਵੀ ਕੋਈ ਕਾਲਾਬਜ਼ਾਰੀ ਅਤੇ ਜਮ੍ਹਾਂਖੋਰੀ ਦਾ ਕੇਸ ਨਹੀਂ ਮਿਲਿਆ। ਖਾਦ ਅਤੇ ਦਵਾਈਆਂ ਦੇ 6 ਸੈਂਪਲ ਲਏ ਗਏ। ਉਹਨਾਂ ਕਿਹਾ ਕਿ ਅਜਿਹੀਆਂ ਚੈਕਿੰਗਾਂ ਲਗਾਤਾਰ ਜਾਰੀ ਰਹਿਣਗੀਆਂ ਅਤੇ ਕਿਸੇ ਨੂੰ ਨਿਰਧਾਰਤ ਮੁੱਲ ਤੋਂ ਵੱਧ ਰੇਟ ਤੇ ਖਾਦ ਦੀ ਵਿਕਰੀ ਜਾਂ ਬਲੈਕ ਮਾਰਕੀਟਿੰਗ ਨਹੀਂ ਕਰਨ ਦਿੱਤੀ ਜਾਵੇਗੀ। ਡਾ. ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਮੋਗਾ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਮੋਗਾ ਦੀ ਸਮੁੱਚੀ ਟੀਮ ਕਿਸਾਨ ਹਿੱਤ ਵਿਚ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਭਵਿੱਖ ਵਿਚ ਵੀ ਕਰਦੀ ਰਹੇਗੀ। ਕਿਸਾਨਾਂ ਦੀ ਲੋੜ ਅਨੁਸਾਰ ਖਾਦ ਦੀ ਉਪਲਬੱਧਤਾ ਹਰ ਹਾਲਤ ਵਿਚ ਹੋਵੇਗੀ ਅਤੇ ਕਿਸੇ ਵੀ ਕਿਸਾਨ ਨੂੰ ਇਸ ਸਬੰਧੀ ਘਬਰਾਉਣ ਦੀ ਲੋੜ ਨਹੀਂ ਹੈ।