ਬਰਸਾਤ ਨਾਲ ਪ੍ਰਭਾਵਿਤ ਇਲਾਕੇ ਦੇ ਲੋੜਵੰਦ ਲੋਕਾਂ ਨੂੰ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਰਾਸ਼ਨ ਕਿੱਟਾਂ ਦੀ ਵੰਡ

ਵਿਧਾਇਕ ਅਮਨਦੀਪ ਕੌਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਲੋਕਾਂ ਦਾ ਜਾਣਿਆਂ ਹਾਲ ਚਾਲ ਕਿਹਾ ! ਪੰਜਾਬ ਸਰਕਾਰ ਤੇ ਪ੍ਰਸ਼ਾਸਨ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਯਤਨਸ਼ੀਲ”

ਮੋਗਾ (ਵਿਮਲ) :- ਪਿਛਲੇ ਦਿਨਾਂ ਵਿੱਚ ਹੋਈਆਂ ਭਾਰੀ ਬਾਰਿਸ਼ਾਂ ਕਾਰਣ ਹੜ੍ਹਾਂ ਵਰਗੀ ਬਣੀ ਸਥਿਤੀ ਨਾਲ ਮੋਗਾ ਦੇ ਕਈ ਪਿੰਡ ਪ੍ਰਭਾਵਿਤ ਹੋਏ ਹਨ। ਇਸ ਅਣਸੁਖਾਵੀਂ ਘੜੀ ਵਿੱਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਪ੍ਰਭਾਵਿਤ ਪਿੰਡਾਂ ਨਾਲ ਲਗਾਤਾਰ ਰਾਬਤਾ ਬਣਾ ਕੇ ਓਹਨਾਂ ਦੀ ਹਰ ਮੁਸ਼ਕਿਲ ਦਾ ਹੱਲ ਕਰਨ ਲਈ ਵਚਨਬੱਧ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਵੱਲੋਂ ਅੱਜ ਮੋਗਾ ਦੇ ਵਾਰਡ ਨੰਬਰ 29 ਅਤੇ 31 ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਤਰਫੋ ਰਾਸ਼ਨ ਕਿੱਟਾਂ ਦੀ ਵੰਡ ਲੋੜਵੰਦ ਪਰਿਵਾਰਾਂ ਨੂੰ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੇਅਰ ਨਗਰ ਨਿਗਮ ਮੋਗਾ ਸ੍ਰ ਬਲਜੀਤ ਸਿੰਘ ਚਾਨੀ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੀ ਮੌਜੂਦ ਸਨ।

ਇਸ ਤੋਂ ਪਹਿਲਾਂ ਅਲਗ ਅਲੱਗ ਖੇਤਰਾਂ ਵਿੱਚ ਰਾਸ਼ਨ ਕਿੱਟਾਂ ਦੀ ਪਹਿਲਾਂ ਵੀ ਵੰਡ ਕੀਤੀ ਗਈ ਸੀ ਵਿਧਾਇਕ ਨੇ ਦੱਸਿਆ ਕਿ ਇਸ ਕੁਦਰਤੀ ਆਫ਼ਤ ਵਿੱਚ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਹਰੇਕ ਲੋੜਵੰਦ ਦੀ ਮਦਦ ਕੀਤੀ ਜਾਵੇਗੀ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਵੀ ਲੋੜੀਂਦੇ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਮੋਗਾ ਵਿੱਚ ਚਾਰ ਡਰੇਨਾਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਸਾਫ ਕਰਵਾਈਆਂ ਗਈਆਂ ਸਨ ਤਾਂ ਕਿ ਪਾਣੀ ਦੀ ਨਿਕਾਸੀ ਸੰਬੰਧੀ ਔਕੜ ਪੇਸ਼ ਨਾ ਆਵੇ। ਉਹਨਾਂ ਦੱਸਿਆ ਕਿ ਲੁਧਿਆਣਾ ਤੇ ਜਗਰਾਓਂ ਦਾ ਪਾਣੀ ਵੀ ਮੋਗਾ ਵੱਲ ਆਉਂਦਾ ਹੈ, ਜਿਸ ਕਰਕੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਪੇਸ਼ ਆਈ ਹੈ। ਉਹਨਾਂ ਕਿਹਾ ਕਿ ਨਗਰ ਨਿਗਮ ਮੋਗਾ ਵੱਲੋਂ ਆਧੁਨਿਕ ਮਸ਼ੀਨਾਂ ਦੀ ਵਰਤੋਂ ਕਰਕੇ ਲੋਕਾਂ ਦੇ ਘਰਾਂ ਦਾ ਪਾਣੀ ਕੱਢਿਆ ਜਾ ਰਿਹਾ ਹੈ। ਉਹਨਾਂ ਵੱਲੋਂ ਵਾਰਡ ਨੰਬਰ 29 ਅਤੇ 31 ਵਿੱਚ ਮੀਂਹ ਨਾਲ਼ ਹੋਏ ਨੁਕਸਾਨ ਦਾ ਜਾਇਜਾ ਲਿਆ ਅਤੇ ਕਿਹਾ ਕਿ ਦੋ ਤਿੰਨ ਦਿਨਾਂ ਵਿੱਚ ਇਸ ਨੁਕਸਾਨ ਦਾ ਸਰਵੇ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬਣਦੀ ਰਾਹਤ ਦਿਵਾਈ ਜਾਵੇਗੀ। ਉਹਨਾਂ ਕਿਹਾ ਕਿ ਜਦੋਂ ਇਸ ਤਰਾਂ ਦੇ ਹਾਲਾਤ ਬਣਦੇ ਹਨ ਹਨ ਤਾਂ ਅਕਸਰ ਡਾਇਰੀਆ ਫੈਲਣ ਦਾ ਡਰ ਰਹਿੰਦਾ ਹੈ ਜਿਸਨੂੰ ਰੋਕਣ ਲਈ ਕਲੋਰਿਨੇਸ਼ਨ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ ਤਾਂ ਜ਼ੋ ਲੋਕਾਂ ਨੂੰ ਸਾਫ ਪਾਣੀ ਮਿਲ ਸਕੇ। ਪ੍ਰਭਾਵਿਤ ਇਲਾਕਿਆਂ ਵਿੱਚ ਫਾਗਿੰਗ ਵੀ ਕਰਵਾਈ ਜਾ ਰਹੀ ਹੈ। ਮਿਕਸਿੰਗ ਆਫ ਵਾਟਰ ਨਾ ਹੋਣ ਦਿੱਤਾ ਜਾਵੇ ਇਸ ਗੱਲ ਦਾ ਵਿਸ਼ੇਸ਼ ਧਿਆਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰੱਖਿਆ ਜਾ ਰਿਹਾ ਹੈ।

Check Also

विश्वकर्मा दिवस पर उद्योगपति करण जैन ने लगाया भव्य लंगर

पूर्व सांसद सुशील रिंकू हुए शामिल जालंधर (अरोड़ा) :- विश्वकर्मा दिवस के पावन अवसर पर …

Leave a Reply

Your email address will not be published. Required fields are marked *