ਮਹੀਨੇ ਵਿੱਚ ਦੋ ਵਾਰ ਹਰੇਕ ਅਧਿਕਾਰੀ ਕਰੇ ਆਪਣੇ ਵਿਭਾਗ ਦਾ ਅਚਨਚੇਤ ਨਿਰੀਖਣ ਲੇਟ ਆਉਣ ਵਾਲੇ ਕਰਮਚਾਰੀਆਂ ਤੇ ਹੋਵੇ ਕਾਰਵਾਈ

ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਵੱਲੋਂ ਜ਼ਿਲ੍ਹਾ ਮੋਗਾ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਮੇਟੀ ਚੇਅਰਮੈਨ ਮਨਜੀਤ ਸਿੰਘ ਬਿਲਾਸਪੁਰ ਦੀ ਪ੍ਰਧਾਨਗੀ ਹੇਠ ਵੱਖ ਵੱਖ ਮੱਦਾਂ ਅਧੀਨ ਪ੍ਰਾਪਤ, ਵਰਤੇ, ਅਣਵਰਤੇ ਫੰਡਾਂ ਅਤੇ ਕੰਮਾਂ ਦਾ ਕੀਤਾ ਰੀਵਿਊ

ਮੋਗਾ (ਵਿਮਲ) :- ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਵੱਲੋਂ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਫਰਵਰੀ-2022 ਤੋਂ ਹੁਣ ਤੱਕ ਵੱਖ-ਵੱਖ ਸਕੀਮਾਂ ਅਧੀਨ ਪ੍ਰਾਪਤ, ਅਣਵਰਤੇ ਫੰਡਾਂ ਅਤੇ ਕੀਤੇ ਗਏ ਕੰਮਾਂ ਦਾ ਰੀਵਿਊ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਕਮੇਟੀ ਮੈਂਬਰਾਂ ਨੇ ਬਹੁਤ ਹੀ ਬਰੀਕੀ ਨਾਲ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਆਏ ਫੰਡਾਂ ਬਾਰੇ ਰਿਪੋਰਟ ਪ੍ਰਾਪਤ ਕੀਤੀ। ਪੰਜਾਬ ਵਿਧਾਨ ਸਭਾ ਦੀ ਅਨੁਮਾਨ ਕਮੇਟੀ ਦੇ ਚੇਅਰਮੈਨ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ ਵੱਲੋਂ ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਬਣਾਈਆਂ ਗਈਆਂ ਸਕੀਮਾਂ ਤਹਿਤ ਆਏ ਫੰਡਾਂ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਕਰਨੀ ਯਕੀਨੀ ਬਣਾਈ ਜਾਵੇ।

ਕਮੇਟੀ ਦੇ ਚੇਅਰਮੈਨ ਨੇ ਵਿਭਾਗੀ ਅਧਿਕਾਰੀਆਂ ਨੂੰ ਕਿਹਾ ਕਿ ਮਗਨਰੇਗਾ ਸਕੀਮ ਅਧੀਨ ਲਾਭਪਾਤਰੀਆਂ ਨੂੰ ਜ਼ਮੀਨੀ ਪੱਧਰ ਤੱਕ ਲਾਭ ਪਹੁੰਚਾਇਆ ਜਾਵੇ ਜਾਬ ਕਾਰਡਾਂ ਜਾਂ ਹੋਰ ਮਗਨਰੇਗਾ ਸਕੀਮਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕ ਕਰਨਾ ਯਕੀਨੀ ਬਣਾਇਆ ਜਾਵੇ। ਉਹਨਾਂ ਵੱਲੋਂ ਬਿਜਲੀ ਵਿਭਾਗ ਦੀਆਂ ਸ਼ਿਕਾਇਤਾਂ, ਮੀਟਰ ਲੱਗਣ ਵਿੱਚ ਹੁੰਦੀ ਦੇਰੀ ਦਾ ਗੰਭੀਰ ਨੋਟਿਸ ਲਿਆ। ਚੇਅਰਮੈਨ ਨੇ ਦੱਸਿਆ ਕਿ ਕਮੇਟੀ ਨੇ ਇਨ੍ਹਾਂ ਪ੍ਰਾਜੈਕਟਾਂ ਦੇ ਅਨੁਮਾਨ, ਪ੍ਰਾਪਤ ਗ੍ਰਾਂਟਾਂ, ਖਰਚੇ ਅਤੇ ਬੱਚਤ ਦੇ ਵੇਰਵਿਆਂ ਦਾ ਅਧਿਐਨ ਕੀਤਾ ਹੈ ਤੇ ਰਿਪੋਰਟ ਵਿਧਾਨ ਸਭਾ ਦੇ ਸਨਮੁੱਖ ਪੇਸ਼ ਕੀਤੀ ਜਾਵੇਗੀ। ਉਹਨਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਕੀਤੇ ਕਿ ਉਹ ਇੱਕ ਮਹੀਨੇ ਵਿੱਚ ਘੱਟ ਤੋਂ ਘੱਟ ਦੋ ਵਾਰ ਆਪਣੇ ਦਫਤਰਾਂ ਦਾ ਅਚਨਚੇਤ ਨਿਰੀਖਣ ਕਰਨ ਅਤੇ ਲੇਟ ਆਉਣ ਵਾਲੇ ਮੁਲਾਜਮਾਂ ਤੇ ਕਾਰਵਾਈ ਕਰਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਕੋਈ ਵੀ ਮੁਸ਼ਕਿਲ ਪੇਸ਼ ਨਾ ਆਵੇ। ਆਉਣ ਵਾਲੇ ਦਿਨਾਂ ਵਿੱਚ ਹੋਰ ਕਿਹੜੇ ਕਿਹੜੇ ਅਹਿਮ ਵਿਕਾਸ ਕਾਰਜ ਕਰਵਾਏ ਜਾਣੇ ਹਨ ਬਾਰੇ ਵੀ ਵਿਚਾਰ ਚਰਚਾ ਮੀਟਿੰਗ ਵਿੱਚ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਮੇਟੀ ਨੂੰ ਵਿਸ਼ਵਾਸ਼ ਦਿਵਾਇਆ ਕਿ ਪ੍ਰਸ਼ਾਸ਼ਨ ਵੱਲੋਂ ਵਿਭਾਗੀ ਜਾਂ ਸਰਕਾਰੀ ਕੰਮਾਂ ਤੋਂ ਉਪਰ ਉੱਠ ਕੇ ਵੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁਹੰਚਾਇਆ ਜਾਵੇਗਾ ਅਤੇ ਇਸ ਪ੍ਰਤੀ ਜ਼ਿਲ੍ਹਾ ਪ੍ਰਸ਼ਾਸ਼ਨ ਗੰਭੀਰ ਹੈ। ਸਮੂਹ ਅਧਿਕਾਰੀਅਂ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਅਨੁਮਾਨ ਕਮੇਟੀ ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਸਿਹਤ ਦੇ ਸੁਧਾਰ ਤੇ ਨਸ਼ਿਆਂ ਨੂੰ ਖਤਮ ਕਰਨ ਤੋਂ ਇਲਾਵਾ ਹੋਰ ਸਾਰੇ ਮਹੱਤਵਪੂਰਨ ਪਹਿਲੂਆਂ ਉਪਰ ਕੰਮ ਕਰ ਰਹੀ ਹੈ। ਯੁੱਧ ਨਸ਼ਿਆਂ ਵਿਰੁੱਧ ਦੇ ਸਾਰਥਕ ਸਿੱਟਿਆਂ ਪ੍ਰਤੀ ਸਮੂਹ ਆਮ ਲੋਕ ਜਾਣੂੰ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਗਰਾਊਂਡਾਂ ਲਈ ਵੱਡੀ ਪੱਧਰ ਤੇ ਗਰਾਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇੱਕ ਮਹੀਨੇ ਦੇ ਅੰਦਰ ਅੰਦਰ ਵੱਖ ਵੱਖ ਹਸਪਤਾਲਾਂ ਵਿੱਚ 1 ਹਜਾਰ ਡਾਕਟਰ ਭਰਤੀ ਹੋ ਰਹੇ ਹਨ, ਜਿਹੜਾ ਕਿ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ। ਇਸ ਮੀਟਿੰਗ ਵਿੱਚ ਵਿਧਾਇਕ ਰਾਏਕੋਟ ਹਾਕਮ ਸਿੰਘ ਠੇਕੇਦਾਰ, ਵਿਧਾਇਕ ਸ਼ਾਹਕੋਟ ਹਰਦੇਵ ਸਿੰਘ ਲਾਡੀ, ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਫਿਰੋਜਪੁਰ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁਖੀ, ਵਿਧਾਇਕ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਭਦੌੜ ਲਾਭ ਸਿੰਘ ਉੱਗੋਕੇ, ਵਿਧਾਇਕ ਕਪੂਰਥਲਾ ਰਾਣਾ ਗੁਰਜੀਤ ਸਿੰਘ ਆਦਿ ਨੇ ਕਮੇਟੀ ਦੇ ਮੈਂਬਰ ਵਜੋਂ ਸ਼ਿਰਕਤ ਕੀਤੀ।

Check Also

कमिश्नरेट पुलिस ने ‘फतेह ग्रुप’ के 2 सदस्य गिरफ्तार

5 अवैध पिस्तौल, 10 ज़िंदा कारतूस और 50 ग्राम हेरोइन बरामद जालंधर (अरोड़ा) :- पंजाब …

Leave a Reply

Your email address will not be published. Required fields are marked *