ਲਾਇਲਪੁਰ ਖਾਲਸਾ ਕਾਲਜ ਦੇ ਐਮ.ਐਸਸੀ. ਮੈਥੇਮੇਟਿਕਸ ਸਮੈਸਟਰ ਦੂਜਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਜਲੰਧਰ (ਅਰੋੜਾ) :- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸ.ਸੀ. ਮੈਥੇਮੈਟਿਕਸ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖਾਲਸਾ ਕਾਲਜ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ 10 ਵਿਚੋਂ 9.00 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ, ਜੈਸਮੀਨ ਨੇ 7.40 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਦਸਵਾਂ ਸਥਾਨ ਅਤੇ ਗੁਰਲੀਨ ਕੌਰ ਨੇ 7.20 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਗਿਆਰਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ।ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਹਰਜੀਤ ਸਿੰਘ ਮੁਖੀ ਮੈਥੇਮੈਟਿਕਸ ਵਿਭਾਗ, ਡਾ. ਰਸਪਾਲ ਸਿੰਘ ਸੰਧੂ ਮੁਖੀ ਕਾਮਰਸ ਵਿਭਾਗ, ਡਾ. ਦਿਨਕਰ ਸ਼ਰਮਾ, ਡਾ. ਪਲਵਿੰਦਰ ਸਿੰਘ, ਪ੍ਰੋ. ਸੁਭਮ ਵੀ ਹਾਜ਼ਰ ਸਨ।

About admin

Check Also

इनोसेंट हार्ट्स स्कूल, नूरपुर में जिला स्तरीय हैंडबॉल प्रतियोगिताओं का सफल आयोजन

जालंधर (मक्कड़) :- ‘खेडां वतन पंजाब दियां’ के तहत इनोसेंट हार्ट्स स्कूल, नूरपुर में हाल …

Leave a Reply

Your email address will not be published. Required fields are marked *