Breaking News

15 ਅਗਸਤ ਨੂੰ ਮੋਗਾ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਚੜ੍ਹਾਉਣਗੇ ਕੌਮੀ ਝੰਡਾ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ 15 ਅਗਸਤ ਸਮਾਗਮ ਦੀ ਮੁਕੰਮਲ ਡਰੈਸ ਰਿਹਰਸਲ ਦਾ ਲਿਆ ਜਾਇਜ਼ਾ

ਮੋਗਾ (ਵਿਮਲ) :- 15 ਅਗਸਤ ਦਿਨ ਸ਼ੁੱਕਰਵਾਰ ਨੂੰ ਅਨਾਜ ਮੰਡੀ ਮੋਗਾ ਵਿਖੇ ਜ਼ਿਲ੍ਹਾ ਪ੍ਸਾ਼ਸਨ ਵੱਲੋਂ ਆਯੋਜਿਤ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਸਮਾਗਮ ਮੌਕੇ ਬਤੌਰ ਮੁੱਖ ਮਹਿਮਾਨ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਅਦਾ ਕਰਨਗੇ। ਇਸ ਸਾਲ ਦਾ ਆਜ਼ਾਦੀ ਦਿਹਾੜਾ ਪਹਿਲਾਂ ਵਾਂਗ ਪੂਰੇ ਜੋਸ਼ ਅਤੇ ਦੇਸ਼ ਭਗਤੀ ਭਾਵਨਾ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਅੱਜ ਆਜ਼ਾਦੀ ਦਿਵਸ ਸਮਾਰੋਹ ਲਈ ਅਨਾਜ ਮੰਡੀ ਮੋਗਾ ਵਿਖੇ ਹੋਈ ਫੁੱਲ ਡਰੈਸ ਰਿਹਰਸਲ ਦਾ ਜ਼ਾਇਜ਼ਾ ਲੈਣ ਸਮੇਂ ਦਿੱਤੀ।

ਉਨਾਂ ਇਸ ਮੌਕੇ ਕੌਮੀ ਝੰਡਾ ਚੜ੍ਹਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਸਮੇਂ ਉਨਾਂ ਨਾਲ ਜ਼ਿਲਾ ਪੁਲਿਸ ਮੁਖੀ ਅਜੇ ਗਾਂਧੀ, ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਵੱਡੀ ਗਿਣਤੀ ਵਿੱਚ ਬੱਚੇ ਵੀ ਹਾਜ਼ਰ ਸਨ। ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਡੀ.ਐਮ.ਕਾਲਜ ਮੋਗਾ, ਐੱਨ. ਸੀ. ਸੀ. ਕੈਡਿਟਾਂ, ਬੈਂਡ ਵੱਲੋਂ ਪਰੇਡ ਵਿੱਚ ਹਿੱਸਾ ਲਿਆ ਗਿਆ। ਉਨਾਂ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਹਰ ਅਧਿਕਾਰੀ ਵੱਲੋਂ ਉਸ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਜਾਵੇ। ਇਸ ਮੌਕੇ ’ਤੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ.ਸ਼ੋਅ ਵੀ ਪੇਸ਼ ਕੀਤਾ ਗਿਆ।

About admin

Check Also

कैम्ब्रिज से राष्ट्रपति भवन तक: बाल दिवस की पूर्व संध्या पर विद्यार्थियों को मिला राष्ट्रपति भवन आने का प्रतिष्ठित निमंत्रण

जालंधर (अरोड़ा) :- एच.आर.भाटिया एजुकेशन सोसाइटी के तत्वावधान में संचालित कैम्ब्रिज इंटरनेशनल स्कूल (को-एड), जालंधर …

Leave a Reply

Your email address will not be published. Required fields are marked *