ਨਸ਼ਿਆਂ ਸਬੰਧੀ ਜਾਣਕਾਰੀ ਮੋਗਾ ਪੁਲਿਸ ਦੇ ਕੰਟਰੋਲ ਰੂਮ ਜਾਂ ਪੰਜਾਬ ਹੈਲਪਲਾਈਨ ਉਪਰ ਦਿੱਤਾ ਜਾ ਸਕਦੀ ਹੈ-ਐਸ.ਐਸ.ਪੀ. ਅਜੇ ਗਾਂਧੀ
ਮੋਗਾ (ਵਿਮਲ) :- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕਾਸੋ) ਅਭਿਆਨ ਚਲਾਇਆ ਗਿਆ। ਐਸ.ਐਸ.ਪੀ. ਮੋਗਾ ਸ਼੍ਰੀ ਅਜੈ ਗਾਂਧੀ ਦੀ ਯੋਗ ਅਗਵਾਈ ਵਿੱਚ ਸਵੇਰ 8 ਵਜੇ ਤੋ 12 ਵਜੇ ਤੱਕ ਮੋਗਾ ਐਮ.ਪੀ ਬਸਤੀ ਲੰਢੇਕੇ ਅਤੇ ਹੋਰ ਸ਼ੱਕੀ ਸਥਾਨਾਂ ਉਪਰ ਸਰਚ ਅਪ੍ਰੇਸ਼ਨ ਚਲਾਇਆ ਗਿਆ। ਐਸ.ਐਸ.ਪੀ. ਮੋਗਾ ਅਜੇ ਗਾਂਧੀ ਨੇ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ 1 ਐਸ.ਪੀ., 2 ਡੀ.ਐਸ.ਪੀ., 4 ਇੰਸਪੈਕਟਰ/ਐਸ.ਐਚ.ਓ. ਅਤੇ 105 (ਐਨ.ਜੀ.ਓ. ਅਤੇ ਈ.ਪੀ.ਓ.) ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਉਕਤ ਸਥਾਨਾਂ ਉਪਰ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 15 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਹਨਾਂ ਦੇ ਸ਼ੱਕੀ ਟਿਕਾਣਿਆਂ ਪਰ ਤਲਾਸ਼ੀ ਅਭਿਮਾਨ ਚਲਾਇਆ ਗਿਆ, ਜਿਹਨਾਂ ਵਿਚੋਂ 3 ਸ਼ੱਕੀ ਵਿਅਕਤੀਆ ਨੂੰ ਰਾਊਂਡਅੱਪ ਕੀਤਾ ਗਿਆ ਜਿੰਨ੍ਹਾ ਤੋ ਸਖਤੀ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 15 ਸ਼ੱਕੀ ਵਹੀਕਲਾਂ ਨੂੰ ਵੀ ਚੈਕ ਕੀਤਾ ਗਿਆ ਹੈ।



ਉਹਨਾਂ ਦੱਸਿਆ ਕਿ ਇਹ ਅਪਰੇਸ਼ਨ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਅਜੇ ਗਾਂਧੀ ਨੇ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਪਰ ਸੂਚਿਤ ਕਰ ਸਕਦੇ ਹਨ,ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।ਮੋਗਾ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭੱਵਿਖ ਵਿੱਚ ਵੀ ਮਾੜੇ ਅਨਸਰਾਂ ਖਿਲ਼ਾਫ ਇਸ ਤਰ੍ਹਾਂ ਦੀਆ ਕਾਰਵਾਈਆਂ ਜਾਰੀ ਰਹਿਣਗੀਆ।ਪੰਜਾਬ ਸਰਕਾਰ ਵੱਲੋਂ ਨਸ਼ਿਆ ਅਤੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।