ਮੋਗਾ (ਵਿਮਲ) :- ਨਿਰਵੈਰ ਸਿੰਘ ਬਰਾੜ ਨੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਮੋਗਾ ਦਾ ਵਾਧੂ ਚਾਰਜ ਸੰਭਾਲਿਆ। ਉਨ੍ਹਾਂ ਜਿਲ੍ਹੇ ਦੇ ਡੇਅਰੀ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪੰਜਾਬ ਸਰਕਾਰ ਦੀਆਂ ਡੇਅਰੀ ਵਿਕਾਸ ਵਿਭਾਗ ਦੀਆਂ ਸਕੀਮਾਂ ਅਤੇ ਦੁੱਧ ਦੀ ਗੁਣਵੱਤਾ ਤੇ ਪੈਦਾਵਾਰ ਵਧਾਉਣ ਲਈ ਅਣਥੱਕ ਮਿਹਨਤ ਕਰਨਗੇ। ਉਹਨਾਂ ਕਿਹਾ ਕਿ ਜਿਲ੍ਹੇ ਦੇ ਡੇਅਰੀ ਕਿਸਾਨਾਂ ਲਈ ਆਧੁਨਿਕ ਢੰਗ ਨਾਲ ਡੇਅਰੀ ਗਤੀਵਿਧੀਆਂ ਦੇ ਪ੍ਰਚਾਰ ਅਤੇ ਉਨਾਂ ਨੂੰ ਸਹੀ ਰੂਪ ਵਿੱਚ ਲਾਗੂ ਕਰਨ ਲਈ ਯਤਨ ਕੀਤੇ ਜਾਣਗੇ। ਉਹਨਾਂ ਦੇ ਕਾਰਜਭਾਰ ਸੰਭਾਲਣ ਮੌਕੇ ਰਣਦੀਪ ਕੁਮਾਰ ਹਾਂਡਾ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਮੁੱਖ ਦਫਤਰ, ਮੋਹਾਲੀ ਅਤੇ ਦਫਤਰ ਦਾ ਸਮੂਹ ਸਟਾਫ ਆਦਿ ਹਾਜਰ ਸਨ।
