ਮੋਗਾ (ਵਿਮਲ) :- ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫਸਰ ਮੋਗਾ ਡਾ ਗੁਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸਾਂ ਤਹਿਤ ਬਲਾਕ ਖੇਤੀਬਾੜੀ ਅਫਸਰ ਕੋਟ ਈਸੇ ਖਾਂ ਡਾ ਗੁਰਬਾਜ ਸਿੰਘ ਦੀ ਯੋਗ ਅਗਵਾਈ ਹੇਠ ਗਗਨਦੀਪ ਸਿੰਘ ਅਸਿਸਟੈਂਟ ਟੈਕਨਾਲੋਜੀ ਮੈਨੇਜਰ ਵੱਲੋ ਪਿੰਡ ਢੋਲੇਵਾਲਾ ਵਿਖੇ ਕਿਸਾਨ ਸਿਖਲਾਈ ਕੈਪ ਲਗਾਇਆ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾ ਨੂੰ ਝੋਨੇ ਦੀ ਫਸਲ ਵਿੱਚ ਪੱਤਾ ਲਪੇਟ ਸੁੰਡੀ, ਬੂਟਿਆ ਦੇ ਟਿੱਡੇ ਅਤੇ ਵੱਖ ਵੱਖ ਬਿਮਾਰੀਆ ਦੀ ਰੋਕਥਾਮ ਬਾਰੇ ਦੱਸਿਆ। ਉਹਨਾ ਕਿਸਾਨਾਂ ਨੂੰ ਬਾਸਮਤੀ ਦੀ ਫ਼ਸਲ ਵਿੱਚ ਪਾਬੰਦੀਸ਼ੁਦਾ ਦਵਾਈਆਂ ਬਾਰੇ ਦੱਸਿਆ ਅਤੇ ਕੁਆਲਿਟੀ ਬੀਜ ਬਣਾਉਣ ਲਈ ਨੁਕਤੇ ਸਾਂਝੇ ਕੀਤੇ। ਉਹਨਾ ਕਿਸਾਨਾ ਨੂੰ ਝੋਨੇ ਦੇ ਨਾੜ ਨੂੰ ਅੱਗ ਨਾ ਲਗਾੳਣ ਸਬੰਧੀ ਪ੍ਰੇਰਿਤ ਕਰਦਿਆਂ ਪਰਾਲੀ ਨੂੰ ਬਿਨਾ ਸਾੜੇ ਕਣਕ ਦੀ ਬਿਜਾਈ ਬਾਰੇ ਦੱਸਿਆ ਅਤੇ ਕਿਸਾਨਾ ਨੂੰ ਬੇਲਰ,ਸੁਪਰਸੀਡਰ,ਹੈਪੀਸੀਡਰ,ਮਲਚਰ, ਸਰਫੇਸ ਸੀਡਰ ਆਦਿ ਦੀ ਵਰਤੋ ਬਾਰੇ ਦੱਸਿਆ। ਇਸ ਮੌਕੇ ਗਗਨਦੀਪ ਸਿੰਘ ਏ.ਟੀ.ਐਮ ਨੇ ਕਿਸਾਨਾ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਦੱਸਿਆ ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲ਼ਾਭ ਲੈ ਰਹੇ ਕਿਸਾਨਾਂ ਨੂੰ ਈ ਕੇ.ਵਾਈ.ਸੀ ਕਰਵਾੳਣ ਲਈ ਕਿਹਾ। ਉਹਨਾ ਕਿਸਾਨਾ ਨੂੰ ਮਿੱਟੀ, ਪਾਣੀ ਪਰਖ ਦੀ ਮਹੱਤਤਾ ਬਾਰੇ ਅਤੇ ਸਮੈਮ, ਸੀ.ਡੀ.ਪੀ ਅਤੇ ਸੀ.ਆਰ.ਐਮ ਸਕੀਮ ਅਧੀਨ ਖੇਤੀਬਾੜੀ ਮਸ਼ੀਨਰੀ ਤੇ ਮਿਲਣ ਵਾਲੀ ਸਬਸਿਡੀ ਬਾਰੇ ਦੱਸਿਆ। ਉਹਨਾ ਕਿਸਾਨਾ ਨੂੰ ਆਤਮਾ ਸਕੀਮ ਅਧੀਨ ਮਿਲਣ ਵਾਲੀ ਸਹੂਲ਼ਤਾ ਬਾਰੇ ਦੱਸਿਆ ਅਤੇ ਕਿਸਾਨਾ ਨੂੰ ਖੇਤੀ ਸਹਾਇਕ ਧੰਦੇ ਕਰਨ ਬਾਰੇ ਪ੍ਰੇਰਿਤ ਕੀਤਾ। ਇਸ ਮੌਕੇ ਖੇਤੀਬਾੜੀ ਵਿਭਾਗ ਤੋ ਹਰਪਿੰਦਰ ਸਿੰਘ, ਰਾਜਦੀਪ ਸਿੰਘ ਅਤੇ ਅਰਬੇਲ ਸਿੰਘ, ਗੁਰਜੀਤ ਸਿੰਘ, ਪਲਵਿੰਦਰ ਸਿੰਘ, ਇਕਬਾਲ ਸਿੰਘ, ਗੁਰਜੰਟ ਸਿੰਘ ਆਦਿ ਕਿਸਾਨ ਹਾਜਰ ਸਨ।
