Wednesday , 22 October 2025

ਲਾਇਲਪੁਰ ਖਾਲਸਾ ਕਾਲਜ ਦੇ ਐਮ.ਏ. (ਮਿਊਜਿਕ ਵੋਕਲ) ਸਮੈਸਟਰ ਚੌਥਾ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚੋਂ ਮਾਰੀਆਂ ਮੱਲਾਂ

ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਏ. (ਮਿਊਜਿਕ ਵੋਕਲ) ਚੌਥਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਖੁਸ਼ੀ ਅਤੇ ਚਰਨਪ੍ਰੀਤ ਕੌਰ ਨੇ 10 ਸੀ.ਜੀ.ਪੀ.ਏ. ਵਿਚੋਂ 9.45 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਸਾਂਝੇ ਰੂਪ ਵਿਚ ਪਹਿਲਾ ਸਥਾਨ, ਸਿਮਰਨਜੀਤ ਕੌਰ ਨੇ 933 ਅੰਕ ਪ੍ਰਾਪਤ ਕਰਕੇ ਤੀਜਾ, ਅਨੁਰਾਧਾ ਨੇ 9.27 ਅੰਕ ਪ੍ਰਾਪਤ ਕਰਕੇ ਚੌਥਾ ਅਤੇ ਮ੍ਰਿਦੁਲ ਤਲਵਾਰ ਨੇ 9.21 ਅੰਕ ਪ੍ਰਾਪਤ ਕਰਕੇ ਪੰਜਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ-ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਇਨ੍ਹਾਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰੇਗਾ ਅਤੇ ਆਉਣ ਵਾਲਿਆਂ ਨਤੀਜਿਆਂ ਵਿਚੋਂ ਵੀ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਣਗੇ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਪ੍ਰੋ. ਸੁਖਦੇਵ ਸਿੰਘ ਮੁਖੀ ਸੰਗੀਤ ਵਿਭਾਗ, ਪ੍ਰੋ. ਕਿਰਨ ਅਮਰ ਅਤੇ ਪ੍ਰੋ. ਮਯੂਰੀ ਮੁਸਕਾਨ ਵੀ ਹਾਜ਼ਰ।

Check Also

ਲਾਇਲਪੁਰ ਖ਼ਾਲਸਾ ਕਾਲਜ ਦੇ ਫਿਜਿਓਥਰੈਪੀ ਵਿਭਾਗ ਵਲੋਂ ਗ੍ਰੀਨ ਦੀਵਾਲੀ ਮਨਾਈ ਗਈ

ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਫਿਜਿਓਥਰੈਪੀ ਵਿਭਾਗ ਵਲੋਂ ਗ੍ਰੀਨ ਦੀਵਾਲੀ ਮਨਾਈ ਗਈ। …

Leave a Reply

Your email address will not be published. Required fields are marked *