ਲਾਇਲਪੁਰ ਖਾਲਸਾ ਕਾਲਜ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ

ਜਲੰਧਰ (ਅਰੋੜਾ) :- ਉੱਤਰੀ ਭਾਰਤ ਦੀ ਸਿਰਮੋਰ ਸੰਸਥਾ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾਂ ਤੱਤਪਰ ਰਹਿੰਦਾ ਹੈ। ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਵਿਦਿਆਰਥੀਆਂ ਵਾਸਤੇ ਮੌਕੇ ਪ੍ਰਦਾਨ ਕਰਨਾ ਲਾਇਲਪੁਰ ਖਾਲਸਾ ਕਾਲਜ ਦੇ ਹਿੱਸੇ ਆਇਆ ਹੈ। ਇਸੇ ਤਹਿਤ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਕਾਲਜ ਵਿਖੇ ਸਰੀਰਕ ਸਿਖਿਆ ਅਤੇ ਖੇਡ ਵਿਭਾਗ, ਜੁਆਲੋਜੀ ਅਤੇ ਬੋਟਨੀ ਵਿਭਾਗ, ਇਤਿਹਾਸ ਵਿਭਾਗ, ਐਨ. ਐਸ. ਐਸ. ਅਤੇ ਐਨ.ਸੀ.ਸੀ. ਦੇ ਸਹਿਯੋਗ ਨਾਲ ਮਨਾਇਆ ਗਿਆ। ਜਿਸ ਵਿਚ ਮਿਉਂਸੀਪਲ ਕਾਰਪੋਰੇਸ਼ਨ ਜਲੰਧਰ ਦੇ ਮੇਅਰ ਸ੍ਰੀ ਵਨੀਤ ਧੀਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਪ੍ਰਿੰਸੀਪਲ ਡਾ. ਸੁਮਨ ਚੋਪੜਾ, ਡਾ. ਰਛਪਾਲ ਸਿੰਘ ਡੀਨ ਸਪੋਰਟਸ, ਪ੍ਰੋ. ਸਿਮਰਨਜੀਤ ਸਿੰਘ ਮੁਖੀ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਅਤੇ ਕਾਲਜ ਦੀ ਸਪੋਰਟਸ ਕਮੇਟੀ ਮੈਂਬਰ ਸਹਿਬਾਨਾਂ ਨੇ ਉਨ੍ਹਾਂ ਨੂੰ ਜੀ ਆਇਆ ਕਿਹਾ ਅਤੇ ਗੁਲਦਸਤੇ ਦੇ ਕੇ ਸਵਾਗਤ ਕੀਤਾ। ਇਸ ਮੌਕੇ ਮੁੱਖ ਮਹਿਮਾਨ ਦਾ ਸੁਆਗਤ ਕਰਦੇ ਪ੍ਰਿੰਸੀਪਲ ਡਾ ਸੁਮਨ ਦੇਪਤਾ ਨੇ ਖੇਡਾਂ ਦੇ ਖੇਤਰ ਵਿੱਚ ਲਾਇਲਪੁਰ ਖਾਲਸਾ ਕਾਲਜ ਦੇ ਯੋਗਦਾਨ ਅਤੇ ਭਵਿੱਖ ਦੇ ਟੀਚਿਆਂ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਖਾਲਸਾ ਕਾਲਜ ਨੂੰ ਵਿਸ਼ਵ ਪੱਧਰ ਦੇ ਖਿਡਾਰੀ ਪੈਦਾ ਕਰਨ ਦਾ ਮਾਣ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਸਾਡਾ ਕਾਲਜ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਲਈ ਵਚਨਬੱਧ ਹੈ, ਉਸ ਲਈ ਖਿਡਾਰੀਆਂ ਨੂੰ ਵੀ ਲਗਨ ਅਤੇ ਸੱਚੇ ਜਜ਼ਬੇ ਨਾਲ ਮਿਹਨਤ ਕਰਨ ਦੀ ਜ਼ਰੂਰਤ ਹੈ।

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਾਕੀ ਦੇ ਜਾਦੂਗਰ ਧਿਆਨ ਚੰਦ ਦੇ ਖੇਡਾਂ ਵਿੱਚ ਪਾਏ ਯੋਗਦਾਨ ਤੋਂ ਜਾਣੂ ਕਰਵਾਇਆ ਅਤੇ ਆਪਣੇ ਜੀਵਨ ਵਿਚ ਉਨ੍ਹਾਂ ਤੋਂ ਪ੍ਰੇਰਨਾ ਲੈਣ ਲਈ ਕਿਹਾ। ਮੁੱਖ ਮਹਿਮਾਨ ਵਨੀਤ ਧੀਰ ਜੀ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਨਿੱਜੀ ਟੀਚੇ ਨਿਰਧਾਰਤ ਕਰਕੇ ਦ੍ਰਿੜਤਾ ਦੇ ਨਾਲ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ‘ਤੇ ਸਫਲਤਾ ਪ੍ਰਾਪਤ ਕਰਨ ਲਈ ਪ੍ਰੇਰਿਆ। ਉਹਨਾਂ ਨੇ ਵਿਦਿਆਰਥੀਆਂ ਨੂੰ ਇਮਾਨਦਾਰੀ, ਨਿਸ਼ਠਾ ਅਤੇ ਸੱਦੀ ਖੇਡ ਭਾਵਨਾ ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀ ਖਿਡਾਰੀਆਂ ਦੇ ਕਰਾਸ ਕੰਟਰੀ ਦੌੜ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਲੜਕਿਆਂ ਵਿੱਚੋਂ ਪਹਿਲੇ 10 ਸਥਾਨਾਂ ਤੇ ਆਉਣ ਵਾਲੇ ਦੌੜਾਕਾਂ ਨੂੰ ਅਤੇ ਲੜਕੀਆਂ ਵਿੱਚੋਂ ਪਹਿਲੇ 5 ਸਥਾਨਾਂ ਤੇ ਅਉਣ ਵਾਲੇ ਦੋੜਾਕਾਂ ਨੂੰ ਇਨਾਮ ਦਿੱਤੇ ਗਏ। ਅੰਤ ਵਿਚ ਡਾ. ਰਛਪਾਲ ਸਿੰਘ ਸੰਧੂ ਡੀਨ ਸਪੋਰਟਸ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਦਾ ਮੰਚ ਸੰਚਾਲਨ ਪ੍ਰੋ. ਸਤਪਾਲ ਸਿੰਘ ਨੇ ਕੀਤਾ। ਇਸ ਮੌਕੇ ਵਿਦਿਆਰਥੀਆਂ ਦੇ ਕੋਢ ਸਾਹਿਬਾਨ ਸ. ਸਰਬਜੀਤ ਸਿੰਘ ਹੈਪੀ ਐਥਨੇਟਿਕ ਕੋਚ, ਡਾ. ਸਰਬਜੀਤ ਸਿੰਘ ਬਾਸਕਿਟਬਾਲ ਕੋਚ, ਸ. ਦਵਿੰਦਰਪਾਲ ਸਿੰਘ ਹਾਕੀ ਕੋਚ ਤੋਂ ਇਲਾਵਾ ਡਾ. ਦਿਨਕਰ ਸਰਮਾ, ਡਾ. ਅਜੀਤਪਾਲ ਸਿੰਘ, ਡਾ. ਕਰਨਬੀਰ ਸਿੰਘ, ਡਾ. ਵਿਕਾਸ ਕੁਮਾਰ, ਡਾ. ਹਰਜਿੰਦਰ ਸਿੰਘ ਸੇਖੋਂ, ਡਾ. ਪਲਵਿੰਦਰ ਸਿੰਘ ਪ੍ਰੋ. ਸਰਬਜੀਤ ਸਿੰਘ, ਪ੍ਰੋ. ਅਜੇ ਕੁਮਾਰ, ਪ੍ਰੋ. ਮਨਵੀਰ ਪਾਲ, ਸ. ਜਗਦੀਸ਼ ਸਿੰਘ, ਸ.ਪਰਮਜੀਤ ਸਿੰਘ ਨੇ ਵੀ ਸ਼ਮੂਲੀਅਤ ਕੀਤੀ।

Check Also

लायलपुर खालसा कॉलेज फॉर वुमन जालंधर में राष्ट्रीय खेल दिवस मनाया गया

खेल प्रगतिशील सोच के प्रतीक हैं – प्राचार्य डॉ. सरबजीत कौर राय जालंधर (अरोड़ा) :- …

Leave a Reply

Your email address will not be published. Required fields are marked *