ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਤੇ ਵਰਤੋਂ ਤੇ ਪੂਰਨ ਪਾਬੰਦੀ

ਸਮੂਹ ਪਬਲਿਕ ਪ੍ਰਾਪਰਟੀਜ ਅਤੇ ਸਰਕਾਰੀ ਇਮਾਰਤਾਂ ਉਪਰ ਪੋਸਟਰ, ਹੱਥ ਲਿਖਤ ਆਦਿ ਲਗਾਉਣ ਤੇ ਪਾਬੰਦੀ

जालंधर (अरोड़ा) :- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੈਨੂਫੈਕਟਰਿੰਗ, ਯੂਜਿਜ ਐਂਡ ਡਿਸਪੋਜਲ ਕੰਟਰੋਲ ਐਕਟ-2005 ਮੁਤਾਬਿਕ ਜ਼ਿਲ੍ਹਾ ਮੋਗਾ ਵਿੱਚ 30 ਮਾਈਕਰੋਨ ਤੋਂ ਘੱਟ ਮੋਟਾਈ, 8 ਬਾਏ 12 ਆਕਾਰ ਤੋਂ ਘੱਟ ਦੇ ਅਣਲੱਗ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 31 ਅਕਤੂਬਰ, 2025 ਤੱਕ ਲਾਗੂ ਰਹੇਗਾ। ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਪਲਾਸਟਿਕ ਲਿਫਾਫਿਆਂ ਦੀ ਸ਼ਰੇਆਮ ਵਰਤੋਂ ਕੀਤੀ ਜਾ ਰਹੀ ਹੈ। ਤਕਨਾਲੋਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰਕੇ, ਵਰਤ ਕੇ ਸੁੱਟਣ ਵਾਲੀਆਂ, ਪੈਕ ਕਰਨ ਲਈ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਉਪਭੋਗੀ ਵਸਤੂਆਂ ਲਈ ਵਧ ਰਹੀ ਖਪਤ ਕਾਰਨ ਬਹੁਤ ਜਿਆਦਾ ਪਲਾਸਟਿਕ ਦੀ ਰੱਦੀ ਕੂੜਾ ਕਰਕਟ ਸੁੱਟਣ ਵਾਲੀਆਂ ਥਾਵਾਂ ਅਤੇ ਖੁੱਲੀਆਂ ਥਾਵਾਂ ਤੇ ਥਾਂ ਮੱਲ ਰਹੀ ਹੈ ਜਿਸਦੇ ਸਿੱਟੇ ਵਜੋਂ ਵਾਤਾਵਰਨ ਅਤੇ ਸਿਹਤ ਸਬੰਧੀ ਖਤਰਨਾਕ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ। ਪਲਾਸਟਿਕ ਲਿਫਾਫੇ ਸੀਵਰੇਜ ਪ੍ਰਣਾਲੀ ਨੂੰ ਖਾਸ ਤੌਰ ਤੇ ਨੁਕਸਾਨ ਪਹੁੰਚਾਉਂਦੇ ਹਨ, ਕਿਉਂਕਿ ਇਹ ਨਾਲੀਆਂ ਅਤੇ ਖੁੱਲ੍ਹੇ ਨਾਲਿਆਂ ਵਿੱਚ ਰੁਕਾਵਟ ਦਾ ਕਾਰਨ ਬਣਦੇ ਹਨ। ਪਲਾਸਟਿਕ ਵਿੱਚ ਰੰਗਣ ਪਦਾਰਥ ਤੇ ਜਹਿਰੀਲਾਪਨ ਕਈ ਬਿਮਾਰੀਆਂ ਪੈਦਾ ਕਰਦਾ ਹੈ। ਪਲਾਸਟਿਕ ਦੀ ਨਾ ਗਲਣਯੋਗ ਪ੍ਰਵਿਰਤੀ ਇਸਦੇ ਬੁਰੇ ਪ੍ਰਭਾਵਾਂ ਨੂੰ ਹੋਰ ਕਈ ਗੁਣਾ ਵਧਾ ਦਿੰਦੀ ਹੈ ਇਸ ਤੋਂ ਇਲਾਵਾ ਪਸ਼ੂਆਂ ਵੱਲੋਂ ਪਲਾਸਟਿਕ ਲਿਫਾਫਿਆਂ ਦੀ ਰਹਿੰਦ ਖੂੰਹਦ ਖਾਧੇ ਜਾਣ ਕਾਰਨ ਗੰਭੀਰ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਅਤੇ ਉਹਨਾਂ ਦੀ ਮੌਤ ਵੀ ਹੋ ਜਾਂਦੀ ਹੈ ਜਿਸ ਨਾਲ ਆਮ ਜਨ ਜੀਵਨ ਵਿੱਚ ਭਾਰੀ ਵਿਘਨ ਪੈਂਦਾ ਹੈ। ਇਹ ਮਨੁੱਖੀ ਸਿਹਤ ਲਈ ਵੀ ਹਾਨੀਕਾਰਕ ਹੈ। ਦੀ ਪੰਜਾਬ ਪਲਾਸਟਿਕ ਅਤੇ ਕੈਰੀ ਬੈਗਜ (ਮੈਨੂਪੈਕਟਰਿੰਗ, ਯੂਜਿਜ ਐਂਡ ਡਿਸਪੋਜਲ) ਕੰਟਰੋਲ ਐਕਟ, 2005 ਅਨੁਸਾਰ ਪਲਾਸਟਿਕ ਲਿਫਾਫਿਆਂ ਦੀ ਵਰਤੋਂ ਤੇ ਪਾਬੰਦੀ ਲਗਾਉਣੀ ਲੋਕ ਹਿੱਤ ਵਿੱਚ ਜਰੂਰੀ ਹੈ।

Check Also

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਧੁੱਸੀ ਬੰਨ੍ਹ, ਸੰਘੇੜਾ ਤੇ ਰਾਹਤ ਸੈਂਟਰ ਰਾਊਵਾਲਾ ਦਾ ਦੌਰਾ

ਪਾਣੀ ਨਾਲ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਰਾਹਤ ਸੈਂਟਰ ਰਾਊਵਾਲਾ ਵਿਖੇ ਆਉਣ ਦੀ ਅਪੀਲ ਕਿਹਾ …

Leave a Reply

Your email address will not be published. Required fields are marked *