ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੇਨ ਹਾਈਵੇ ਅਤੇ ਲਿੰਕ ਸੜਕਾਂ ਤੇ ਪਸ਼ੂਆਂ ਦੇ ਚਰਾਏ ਜਾਣ ਤੇ ਪਾਬੰਦੀ

ਆਵਾਜਾਈ ਵਿੱਚ ਵਿਘਨ, ਐਕਸੀਡੈਂਟ ਤੇ ਸੜਕਾਂ ਉਪਰ ਗੰਦਗੀ ਤੋਂ ਬਚਾਅ ਲਈ ਪਾਬੰਦੀ ਆਦੇਸ਼ ਕੀਤੇ ਜਾਰੀ-ਸਾਗਰ ਸੇਤੀਆ

ਮੋਗਾ (ਵਿਮਲ) :- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਆਮ ਲੋਕਾਂ ਵੱਲੋਂ ਮੇਨ ਹਾਈਵੇ ਅਤੇ ਲਿੰਕ ਸੜਕਾਂ ਤੇ ਪਸ਼ੂਆਂ ਦੇ ਚਰਾਏ ਜਾਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਆਮ ਲੋਕਾਂ ਵੱਲੋਂ ਆਪਣੇ ਪਸ਼ੂ ਜੋ ਕਿ ਬਹੁਤ ਜਿਆਦਾ ਗਿਣਤੀ ਵਿੱਚ ਹੁੰਦੇ ਹਨ ਲਿਆ ਕੇ ਸ਼ਹਿਰਾਂ ਅਤੇ ਪਿੰਡਾਂ ਦੀਆਂ ਸੜਕਾਂ ਦੇ ਆਲੇ ਦੁਆਲੇ ਚਰਾਏ ਜਾਂਦੇ ਹਨ। ਪਸ਼ੂਆਂ ਦੀ ਗਿਣਤੀ ਬਹੁਤ ਜਿਆਦਾ ਤਦਾਦ ਵਿੱਚ ਹੋਣ ਕਾਰਨ ਇਹਨਾਂ ਪਸ਼ੂਆਂ ਵੱਲੋਂ ਕਿਸਾਨਾਂ ਦੀ ਫਸਲ ਦਾ ਵੀ ਨੁਕਸਾਨ ਕੀਤੇ ਜਾਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਮੇਨ ਹਾਈਵੇ ਸੜਕਾਂ ਤੇ ਇਹਨਾਂ ਪਸ਼ੂਆਂ ਦੇ ਕਾਰਨ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਐਕਸੀਡੈਂਟ ਹੋਣ ਦੀ ਸੰਭਾਵਨਾ ਵੀ ਬਣੀ ਰਹਿੰਦੀ ਹੈ। ਸੜਕਾਂ ਦੇ ਆਲੇ-ਦੁਆਲੇ ਵੱਖ-ਵੱਖ ਵਿਭਾਗਾਂ ਵੱਲੋਂ ਖਾਸ ਕਰਕੇ ਜੰਗਲਾਤ ਵਿਭਾਗ ਵੱਲੋਂ ਲਗਾਏ ਬੂਟੇ ਆਦਿ ਸਰਕਾਰੀ ਸੰਪਤੀ ਦਾ ਵੀ ਨੁਕਸਾਨ ਹੁੰਦਾ ਹੈ ਅਤੇ ਇਹਨਾਂ ਪਸ਼ੂਆਂ ਦੁਆਰਾ ਸੜਕਾਂ ਉਪਰ ਗੰਦਗੀ ਵੀ ਪਾਈ ਜਾਂਦੀ ਹੈ। ਉਕਤ ਕਾਰਨਾਂ ਕਰਕੇ ਲੋਕ ਹਿੱਤ ਵਿੱਚ ਇਹ ਹੁਕਮ ਜਾਰੀ ਕੀਤੇ ਗਏ ਹਨ। ਇਹ ਪਾਬੰਦੀ ਹੁਕਮ 31 ਅਕਤੂਬਰ, 2025 ਤੱਕ ਲਾਗੂ ਰਹਿਣਗੇ।

Check Also

राज्यसभा सदस्य संत सीचेवाल ने बाढ़ प्रभावित इलाकों के लिए 50 लाख की ग्रांट का ऐलान किया

ग्रांट से बाढ़ प्रभावित गांवों को मिलेंगी नावें और पानी के टैंकरराहत सामग्री लाने वालों …

Leave a Reply

Your email address will not be published. Required fields are marked *