Wednesday , 22 October 2025

ਮੋਗਾ ਸ਼ਹਿਰ ਦੇ ਮੇਨ ਬਜਾਰ ਵਿੱਚ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਤੇ ਪਾਬੰਦੀ

ਵਾਹਨਾਂ ਨੂੰ ਰਿਫਲੈਕਟਰ ਤੋਂ ਬਿਨ੍ਹਾਂ ਚਲਾਉਣ ਤੇ ਵੀ ਪਾਬੰਦੀ

ਮੋਗਾ (ਵਿਮਲ) :- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੋਗਾ ਸ਼ਹਿਰ ਦੇ ਮੇਨ ਬਜਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਕਰਨ ਤੇ ਪਾਬੰਦੀ ਲਗਾਈ ਗਈ ਹੈ। ਇਹ ਵਾਹਨ ਇਸ ਸਮੇਂ ਜੀ.ਟੀ. ਰੋਡ ਰਾਹੀਂ ਵਾਇਆ ਗਾਂਧੀ ਰੋਡ ਤੋਂ ਰੇਲਵੇ ਰੋਡ/ਪ੍ਰਤਾਪ ਰੋਡ, ਚੈਂਬਰ ਰੋਡ, ਸਟੇਡੀਅਮ ਰੋਡ ਦੇ ਸਾਹਮਣੇ ਗਲੀ ਨੰਬਰ 9 ਰਾਹੀਂ ਦੇਵ ਹੋਟਲ ਚੌਂਕ ਤੱਕ ਜਾਇਆ ਕਰਨਗੇ। ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਦੱਸਿਆ ਕਿ ਮੋਗਾ ਸ਼ਹਿਰ ਦੇ ਮੇਨ ਬਜਾਰ (ਲਾਈਟਾਂ ਵਾਲਾ ਚੌਂਕ ਤੋਂ ਦੇਵ ਹੋਟਲ) ਤੱਕ ਭਾਰੀ ਵਾਹਨਾਂ ਦੀ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਐਂਟਰੀ ਹੋਣ ਨਾਲ ਬਜਾਰ ਵਿੱਚ ਭੀੜ ਵਧ ਜਾਂਦੀ ਹੈ ਅਤੇ ਆਵਾਜਾਈ ਵਿੱਚ ਰੁਕਾਵਟ ਪੇਸ਼ ਆਉਂਦੀ ਹੈ। ਇਸ ਨਾਲ ਆਮ ਪਬਲਿਕ ਵਿੱਚ ਵਾਹਨ ਇੱਕ ਦੂਸਰੇ ਤੋਂ ਅੱਗੇ ਕੱਢਣ ਕਰਕੇ ਤਕਰਾਰ ਪੈਦਾ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ ਇਸ ਕਰਕੇ ਲੜਾਈ ਝਗੜਾ ਵੀ ਹੋ ਸਕਦਾ ਹੈ। ਉਕਤ ਨੂੰ ਮੁੱਖ ਰੱਖਦੇ ਹੋਏ ਇਹ ਪਾਬੰਦੀ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹਾ ਵਿੱਚ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਹੋਰ ਗੱਡੀ ਜਿਸ ਦੇ ਅੱਗੇ ਪਿੱਛੇ ਲਾਈਟਾਂ ਨਹੀਂ ਹਨ, ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨ੍ਹਾਂ ਚਲਾਉਣ ਤੇ ਪਾਬੰਦੀ ਲਗਾਈ ਗਈ ਹੈ। ਉਹਨਾਂ ਕਿਹਾ ਕਿ ਰਿਫਲੈਕਟਰ ਆਦਿ ਨਾ ਲੱਗਾ ਹੋਣ ਕਰਕੇ ਅੱਗੇ ਤੋਂ ਤੇਜ ਲਾਈਟਾਂ ਵਾਲਾ ਵਹੀਕਲ ਆਉਣ ਤੇ ਅਜਿਹੇ ਵਹੀਕਲਜ ਵਿਖਾਈ ਨਹੀਂ ਦਿੰਦੇ ਅਤੇ ਐਕਸੀਡੈਂਟਾਂ ਦਾ ਕਾਰਨ ਬਣਦੇ ਹਨ। ਇਸ ਨਾਲ ਜਿੱਥੇ ਮਾਲੀ ਤੇ ਜਾਨੀ ਨੁਕਸਾਨ ਹੁੰਦੇ ਹਨ ਉਥੇ ਕਈ ਵਾਰ ਆਮ ਜਨਤਾ ਵਿੱਚ ਅਸ਼ਾਂਤੀ ਦਾ ਖਤਰਾ ਪੈਦ ਹੋਣ ਦੀ ਵੀ ਸੰਭਾਵਨਾ ਬਣੀ ਰਹਿੰਦੀ ਹੈ।ਉਕਤ ਦੋਨੋਂ ਹੁਕਮ 31 ਅਕਤੂਬਰ, 2025 ਤੱਕ ਲਾਗੂ ਰਹਿਣਗੇ ਅਤੇ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Check Also

कैबिनेट मंत्री मोहिंदर भगत ने दीवाली और बंदी छोड़ दिवस की दी शुभकामनाएं

जालंधर, (अरोड़ा) 19 अक्तूबर:- पंजाब के कैबिनेट मंत्री मोहिंदर भगत ने देशवासियों, विशेषकर पंजाब के …

Leave a Reply

Your email address will not be published. Required fields are marked *