ਕਿਹਾ! ਹੜ੍ਹ ਪੀੜਤਾਂ ਦੇ ਮੁੜ ਵਸੇਬੇ ਤੱਕ ਪੰਜਾਬ ਸਰਕਾਰ ਦੇਵੇਗੀ ਸਾਥ, ਲੋਕ ਘਬਰਾਹਟ ਵਿੱਚ ਵਸਤੂਆਂ ਦੀ ਜਮ੍ਹਾਂਖੋਰੀ ਤੋਂ ਕਰਨ ਗੁਰੇਜ
ਮੋਗਾ (ਵਿਮਲ) :- ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਬਹੁਤ ਸਾਰੇ ਜਿਲ੍ਹਿਆਂ ਦਾ ਜਨਜੀਵਨ ਪ੍ਰਭਾਵਿਤ ਹੋਇਆ ਹੈ, ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਮੱਦਦ ਲਈ ਸਾਰੀ ਟੀਮ ਲਗਾਤਰ ਰਾਹਤ ਕਾਰਜਾਂ ਵਿਚ ਜੁਟੀ ਹੋਈ ਹੈ।ਇਹ ਜਾਣਕਾਰੀ ਚੈਅਰਮੈਨ ਮਾਰਕਿਟ ਕਮੇਟੀ ਨਿਹਾਲ ਸਿੰਘ ਵਾਲਾ ਸ੍ਰੀ ਬਰਿੰਦਰ ਕੁਮਾਰ ਮਧੇਕੇ ਵੱਲੋਂ ਸਾਂਝੀ ਕੀਤੀ। ਚੈਅਰਮੈਨ ਮਾਰਕਿਟ ਕਮੇਟੀ ਨਿਹਾਲ ਸਿੰਘ ਵਾਲਾ, ਆਮ ਆਦਮੀ ਪਾਰਟੀ ਜਿਲ੍ਹਾ ਮੋਗਾ ਦੇ ਪ੍ਰਧਾਨ ਅਤੇ ਪਲੈਨਿੰਗ ਬੋਰਡ ਦੇ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਵੱਲੋਂ ਅੱਜ ਪਸ਼ੂਆਂ ਲਈ ਮੱਕੀ ਦੇ ਸਾਈਲੇਜ਼ (ਪਸ਼ੂਆਂ ਲਈ ਆਚਾਰ) ਦਾ ਅੱਠਵਾਂ ਟਰੱਕ ਖੰਡੂਰ ਸਾਹਿਬ ਦੇ ਪਿੰਡ ਕਰਮੂਵਾਲਾ ਵਿੱਚ ਆਪ ਜਾ ਕੇ ਵੰਡਿਆ।

ਇਸ ਮੌਕੇ ਉਨ੍ਹਾਂ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਸਹੂਲਤ ਦਾ ਖਿਆਲ ਰੱਖ ਰਹੀ ਹੈ, ਜਿਸ ਤਰ੍ਹਾਂ ਪਹਿਲਾਂ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ ਉਸੇ ਤਰ੍ਹਾਂ ਹੀ ਉਨ੍ਹਾਂ ਦੇ ਮੁੜ ਵਸੇਬੇ ਤੱਕ ਸਰਕਾਰ ਅਤੇ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਹਨਾਂ ਪੰਜਾਬ ਦੇ ਲੋਕਾਂ ਨੂੰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਜਿੱਥੇ ਅਪੀਲ ਕੀਤੀ ਉੱਥੇ ਹੀ ਜੋ ਲੋਕ ਸਹਾਇਤਾ ਕਰ ਰਹੇ ਹਨ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਉਨਾਂ ਕਿਹਾ ਕਿ ਹੜ ਤੋਂ ਪ੍ਰਭਾਵਿਤ ਹਰੇਕ ਇਲਾਕੇ ਵਿੱਚ ਪੰਜਾਬ ਸਰਕਾਰ ਵੱਲੋਂ ਖਾਣ ਪੀਣ,ਕੱਪੜੇ,ਪਸ਼ੂਆਂ ਲਈ ਫੀਡ,ਦਵਾਈਆਂ ਆਦਿ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਚੈਅਰਮੈਨ ਬਰਿੰਦਰ ਕੁਮਾਰ ਮਧੇਕੇ ਨੇ ਕਿਹਾ ਕਿ ਇਸ ਆਫ਼ਤ ਦੀ ਘੜੀ ਵਿੱਚ ਲੋਕ ਇੱਕ ਦੂਸਰੇ ਦਾ ਸਾਥ। ਉਨਾਂ ਲੋਕਾਂ ਨੂੰ ਲੋੜੀਂਦੀਆਂ ਵਸਤੂਆਂ ਦੀ ਜਮ੍ਹਾਂਖੋਰੀ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਇਲਾਕੇ ਵਿੱਚ ਵਸਤੁਆਂ ਦੀ ਤੋਟ ਨਹੀਂ ਆਉਣ ਦੇਵੇਗੀ ਇਸ ਕਾਰਜ ਵਿੱਚ ਪੰਜਾਬ ਦੇ ਸਮੂਹ ਲੋਕ, ਸੰਸਥਾਵਾਂ ਆਦਿ ਵੀ ਪੂਰਨ ਸਹਿਯੋਗ ਦੇ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕੀਟ ਕਮੇਟੀ ਬਾਘਾਪੁਰਾਣਾ ਮਨਦੀਪ ਸਿੰਘ ਮਾਨ, ਲਖਵੀਰ ਸਿੰਘ, ਬਲਵੀਰ ਸਿੰਘ ਮਧੇਕੇ,ਜਸਵੰਤ ਸਿੰਘ ਮਧੇਕੇ ਅਤੇ ਦਿਲਪ੍ਰੀਤ ਸਿੰਘ ਭਾਗੀਕੇ ਆਦਿ ਮੌਜੂਦ ਸਨ।