ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਨਜਦੀਕੀ ਥਾਣੇ ਵਿੱਚ ਦਰਜ ਕਰਵਾਉਣੀ ਲਾਜ਼ਮੀ, ਨਹੀਂ ਤਾਂ ਹੋਵੇਗੀ ਜਾਬਤੇ ਅਨੁਸਾਰ ਕਾਰਵਾਈ

ਪਿੰਡਾਂ ਦੀਆਂ ਫਿਰਨੀਆਂ ‘ਤੇ ਰੂੜੀਆਂ ਆਦਿ ਦੇ ਢੇਰ ਲਗਾਉਣ, ਸੜਕਾਂ ਦੇ ਇਰਦ-ਗਿਰਦ ਬਰਮਾ ਦੀ ਮਿੱਟੀ ਪੁੱਟਣ ਤੇ ਮੁਕੰਮਲ ਪਾਬੰਦੀ

ਮੋਗਾ (ਵਿਮਲ) :- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ-163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਤੇ ਰੂੜੀਆਂ ਆਦਿ ਦੇ ਢੇਰ ਲਗਾਉਣ ਅਤੇ ਸੜਕਾਂ ਦੇ ਇਰਦ-ਗਿਰਦ ਆਮ ਕਿਸਾਨਾਂ ਵੱਲੋਂ ਬਰਮਾ ਦੀ ਮਿੱਟੀ ਪੁੱਟਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ। ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਉੱਪਰ ਰੂੜੀਆਂ ਆਦਿ ਦੇ ਢੇਰ ਲਗਾ ਕੇ ਅਤੇ ਹੋਰ ਤਰੀਕਿਆਂ ਨਾਲ ਆਮ ਲੋਕਾਂ ਵੱਲੋਂ ਨਜਾਇਜ ਕਬਜੇ ਕੀਤੇ ਹੋਏ ਹਨ, ਜਿਸ ਨਾਲ ਕਈ ਦੋ ਪਹੀਆਂ ਵਾਹਨ ਤਿਲਕ ਜਾਂਦੇ ਹਨ, ਜਿੱਥੇ ਦੁਰਘਟਨਾ ਵਾਪਰਨ ਦਾ ਖਤਰਾ ਪੈਦਾ ਹੁੰਦਾ ਹੈ, ਉਥੇ ਜਾਨੀ ਅਤੇ ਮਾਲੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਸ ਨਾਲ ਲੜਾਈ ਝਗੜੇ ਵੀ ਹੁੰਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਤਹਿਸੀਲਦਾਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਨਾਇਬ ਤਹਿਸੀਲਦਾਰ, ਸਬੰਧਤ ਥਾਣਾ ਮੁੱਖੀ, ਜ਼ਿਲ੍ਹਾ ਮੋਗਾ ਵਿੱਚ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਜਿੰਮੇਵਾਰ ਹੋਣਗੇ। ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਮਕਾਨ ਮਾਲਕਾਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣੇ ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜਦੀਕ ਥਾਣੇ ਵਿੱਚ ਦਰਜ ਕਰਵਾਉਣ ਅਤੇ ਉਹਨਾਂ ਦੀ ਰਜਿਸਟਰੇਸ਼ਨ ਕਰਵਾਉਣੀ ਵੀ ਯਕੀਨੀ ਬਣਾਉਣ। ਜੇਕਰ ਉਹਨਾਂ ਵੱਲੋਂ ਅਜਿਹਾ ਨਾ ਕੀਤਾ ਗਿਆ ਤਾਂ ਉਹਨਾਂ ਖਿਲਾਫ ਜਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਵਧਦੇ ਹੋਏ ਜੁਰਮਾਂ ਨੂੰ ਰੋਕਣ ਲਈ ਅਜਿਹਾ ਜਰੂਰੀ ਹੈ। ਉਕਤ ਦੋਨੋਂ ਹੁਕਮ 31 ਅਕਤੂਬਰ 2025 ਤੱਕ ਲਾਗੂ ਰਹਿਣਗੇ।

Check Also

कैबिनेट मंत्री और डिप्टी कमिश्नर ने बारिश से प्रभावित परिवारों को वित्तीय सहायता प्रदान की

सभी बरसात और बाढ़ प्रभावित परिवारों को समय पर सहायता का आश्वासन, 573 घरों का …

Leave a Reply

Your email address will not be published. Required fields are marked *