Thursday , 11 September 2025

ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ ਵਿੱਚ ਰੀਪਰ ਚਲਾਉਣ ਤੇ ਹੋਵੇਗੀ ਪੂਰਨ ਪਾਬੰਦੀ

ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਤੋਂ ਗੱਠਾਂ ਬਣਾਉਣ ਵਾਲੇ ਕਿਸਾਨਾਂ ਨੂੰ ਹੋਵੇਗੀ ਛੋਟ

ਮੋਗਾ (ਵਿਮਲ) :- ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੰਹਿਤਾ, 2023 ਦੀ ਧਾਰਾ 63 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ ਵਿੱਚ ਰੀਪਰ ਚਲਾਉਣ ਤੇ ਪੂਰਨ ਪਾਬੰਦੀ ਲਗਾਈ ਹੈ। ਹੁਕਮਾਂ ਅਨੁਸਾਰ ਜਿਨ੍ਹਾਂ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਤੋਂ ਗੱਠਾਂ ਬਣਾਈਆ ਜਾਣੀਆ ਹਨ, ਉਨ੍ਹਾਂ ਨੂੰ ਇਸ ਹੁਕਮ ਤੋਂ ਛੋਟ ਹੋਵੇਗੀ। ਹੁਕਮਾਂ ਵਿੱਚ ਦੱਸਿਆ ਹੈ ਕਿ ਝੋਨੇ ਦੀ ਫਸਲ ਦੀ ਕਟਾਈ ਦਾ ਸ਼ੀਜਨ ਸ਼ੁਰੂ ਹੋਣ ਵੇਲੇ ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਝੋਨੇ ਦੀ ਕਟਾਈ ਤੋਂ ਤੁਰੰਤ ਬਾਅਦ ਵਿੱਚ ਕੁੱਝ ਕਿਸਾਨਾਂ ਵੱਲੋਂ ਰੀਪਰ ਚਲਾ ਕੇ ਪਰਾਲੀ ਦੀ ਰਹਿੰਦ-ਖੂੰਹਦ ਦੀ ਕਟਾਈ ਕਰ ਦਿੱਤੀ ਜਾਂਦੀ ਹੈ ਅਤੇ ਬਾਅਦ ਵਿੱਚ ਇਸ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਇਸ ਤਰ੍ਹਾਂ ਰੀਪਰ ਨਾਲ ਕਟਾਈ ਕੀਤੀ ਗਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਬਹੁਤ ਜ਼ਿਆਦਾ ਧੂੰਆਂ ਪ੍ਰਦੂਸ਼ਣ ਫੈਲਦਾ ਹੈ ਅਤੇ ਧੂੰਏ ਕਾਰਣ ਕਈਂ ਸੜਕੀ ਹਾਦਸੇ ਵਾਪਰ ਜਾਂਦੇ ਹਨ ਅਤੇ ਕਈਂ ਤਰ੍ਹਾਂ ਦੀਆਂ ਬਿਮਾਰੀਆਂ ਵੀ ਫੈਲਦੀਆਂ ਹਨ।ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਰੀਪਰ ਮਾਰ ਕੇ ਫਸਲੀ ਰਹਿਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਲੇ ਦੁਆਲੇ ਦੇ ਖੇਤਾਂ ਵਿੱਚ ਖੜ੍ਹੀ ਫਸਲ ਅਤੇ ਦਰੱਖਤ ਵੀ ਅੱਗ ਲੱਗਣ ਨਾਲ ਸੜ੍ਹ ਜਾਂਦੇ ਹਨ। ਹੁਕਮਾਂ ਵਿੱਚ ਅੱਗੇ ਦੱਸਿਆ ਹੈ ਕਿ ਡਾਕਟਰਾਂ ਅਤੇ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਵਾਤਾਵਰਣ ਵਿੱਚ ਵਿਅਕਤੀਆਂ ਨੂੰ ਸਾਂਹ ਲੈਣ ਵਿੱਚ ਸਮੱਸਿਆ ਆਉਂਦੀ ਹੈ, ਜਿਸਦਾ ਸਿੱਧਾ ਅਸਰ ਫੇਫੜਿਆਂ ਤੇ ਹੁੰਦਾ ਹੈ। ਜੇਕਰ ਮੋਜੂਦਾ ਹਾਲਾਤਾਂ ਤੇ ਚਲਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਫਿਰ ਉਸ ਧੂੰਏ ਨਾਲ ਬਿਰਧ ਵਿਅਕਤੀਆਂ, ਦਮਾ, ਸੂਗਰ, ਦਿਲ ਦੇ ਮਰੀਜ਼, ਅੱਖਾਂ ਦੀਆਂ ਬਿਮਾਰੀਆਂ ਨਾਲ ਪੀੜ੍ਹਤ ਅਤੇ ਛੋਟੇ ਬੱਚਿਆ ਤੇ ਇਸਦਾ ਹੋਰ ਮਾੜਾ ਅਸਰ ਪਵੇਗਾ ਅਤੇ ਇਹ ਪਰਾਲੀ ਦਾ ਧੂੰਆਂ ਘਾਤਕ ਸਿੱਧ ਹੁੰਦੇ ਹੋਏ ਵੱਡਮੁੱਲੀਆਂ ਜਾਨਾਂ ਵੀ ਲਵੇਗਾ। ਇਸ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਸਖ਼ਤੀ ਨਾਲ ਰੋਕਣ ਦੀ ਜਰੂਰਤ ਹੈ।ਇਹ ਹੁਕਮ 9 ਨਵੰਬਰ 2025 ਤੱਕ ਲਾਗੂ ਰਹੇਗਾ।

Check Also

लाइसेंसशुदा स्थानों के बिना पटाखे बेचने पर पाबंदी

दीवाली, क्रिसमस और गुरुपर्व मौके पटाखे चलाने का समय निर्धारितसाइलेंस ज़ोन में पटाखे चलाने पर …

Leave a Reply

Your email address will not be published. Required fields are marked *