ਯੁਵਕ ਸੇਵਾਵਾਂ ਵਿਭਾਗ ਵੱਲੋ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਡਰਾਮਾ ਮੁਕਾਬਲੇ ਕਰਵਾਏ, ਜੇਤੂਆਂ ਨੂੰ ਨਕਦ ਇਨਾਮਾਂ ਦੀ ਵੰਡ

ਨਸ਼ਿਆਂ, ਐੱਚ.ਆਈ.ਵੀ./ਏਡਜ਼, ਟੀ.ਬੀ ਤੋਂ ਬਚਾਅ ਸਬੰਧੀ ਨੌਜਵਾਨਾਂ ਨੂੰ ਕੀਤਾ ਜਾਗਰੂਕ- ਦਵਿੰਦਰ ਸਿੰਘ ਲੋਟੇ

ਮੋਗਾ (ਵਿਮਲ) :- ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਮੋਗਾ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਡਰਾਮਾ ਮੁਕਾਬਲੇ ਡੀ.ਐੱਮ. ਕਾਲਜ ਆਫ ਐਜ਼ੂਕੇਸ਼ਨ ਮੋਗਾ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ 10 ਰੈੱਡ ਰਿਬਨ ਕਲੱਬਾਂ ਵੱਲੋਂ ਭਾਗ ਲਿਆ ਗਿਆ। ਇਹ ਮੁਕਾਬਲੇ ਨਸ਼ਿਆਂ, ਐੱਚ.ਆਈ.ਵੀ./ਏਡਜ਼, ਟੀ.ਬੀ ਤੋ ਬਚਾਅ ਅਤੇ ਖੂਨਦਾਨ ਵਿਸ਼ਿਆਂ ਤੇ ਕਰਵਾ ਕੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਇਸ ਮੁਕਾਬਲੇ ਦੀ ਸ਼ੁਰੂਆਤ ਪ੍ਰਿੰਸੀਪਲ ਡੀ. ਐੱਮ. ਕਾਲਜ ਆਫ ਐਜ਼ੂਕੇਸ਼ਨ, ਆਸ਼ਿਮਾ ਭੰਡਾਰੀ ਵੱਲੋਂ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਦਵਿੰਦਰ ਸਿੰਘ ਲੋਟੇ ਨੇ ਦੱਸਿਆ ਕਿ ਕਾਲਜਾਂ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਵੱਲੋਂ ਨਸ਼ਿਆਂ, ਐੱਚ.ਆਈ.ਵੀ./ਏਡਜ਼, ਟੀ.ਬੀ ਤੋਂ ਬਚਾਅ ਅਤੇ ਖੂਨਦਾਨ ਸਬੰਧੀ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਉਨਾਂ ਕਿਹਾ ਮੁਕਾਬਲੇ ਵਿੱਚ ਪਹਿਲਾ ਸਥਾਨ ਡੀ.ਐੱਮ. ਕਾਲਜ ਆਫ ਐਜ਼ੂਕੇਸ਼ਨ ਮੋਗਾ, ਦੂਜਾ ਸਥਾਨ ਲਾਲਾ ਲਾਜਪਤ ਰਾਏ ਮੈਮੋਰੀਅਲ ਆਈ.ਟੀ.ਸੀ. ਅਜੀਤਵਾਲ ਅਤੇ ਤੀਜਾ ਸਥਾਨ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਨੇ ਹਾਸਲ ਕੀਤਾ।ਪਹਿਲਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ ਤਿੰਨ ਹਜ਼ਾਰ ਰੁਪਏ, ਦੂਜਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ ਦੋ ਹਜਾਰ ਰੁਪਏ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀ ਟੀਮ ਨੂੰ ਇੱਕ ਹਜ਼ਾਰ ਰੁਪਏ ਇਨਾਮ ਰਾਸ਼ੀ ਦਿੱਤੀ ਗਈ। ਮੁਕਾਬਲੇ ਦੀ ਜੱਜਮੈਂਟ, ਪ੍ਰਿੰਸੀਪਲ ਬਾਬੇ ਕੇ ਕਾਲਜ ਆਫ ਐਜ਼ੂਕੇਸ਼ਨ ਦੌਧਰ, ਜਸਕਿਰਨ ਕੌਰ ਦਿਆਲ, ਸ. ਦਵਿੰਦਰ ਸਿੰਘ (ਨਾਟਕਕਾਰ) ਪਸਸਬ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਜਵਾਹਰ ਸਿੰਘ ਵਾਲਾ ਅਤੇ ਅੰਮ੍ਰਿਤਪਾਲ ਸਿੰਘ ਵੱਲੋਂ ਕੀਤੀ ਗਈ। ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ। ਕਾਲਜਾਂ ਦੇ ਨੋਡਲ ਇੰਚਾਰਜ਼/ਨੋਡਲ ਅਫਸਰਾਂ ਅਤੇ ਰੈਡ ਰੀਬਨ ਕਲੱਬਾਂ ਦੇ ਵਲੰਟੀਅਰਾਂ ਤੋਂ ਇਲਾਵਾ ਐਡਵੋਕੇਟ ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਘਾਲੀ, ਮਨਵੀਨ ਕੌਰ, ਅਨੁਪਮਾ ਸ਼ਰਮਾ, ਡਾ. ਗੁਰਜੀਤ ਕੌਰ, ਹਰਮੇਲ ਸਿੰਘ, ਵਿਸ਼ਾਲਜੀਤ ਕੌਰ, ਡਾ. ਸੋਨੀਆ ਜਿੰਦਲ, ਅੰਜਲੀ, ਹਰਜਿੰਦਰ ਕੌਰ, ਡਾ. ਬਲਜੀਤ ਕੌਰ, ਅਮਨਦੀਪ ਕੌਰ, ਨੀਲਮ, ਤਮੰਨਾ ਸ਼ਰਮਾ, ਮਨਿੰਦਰ ਕੌਰ, ਇੰਤਜ਼ਾਰ ਹੁਸੈਨ, ਸੁਖਪ੍ਰੀਤ ਕੌਰ, ਜੋਸਫ ਆਦਿ ਹਾਜ਼ਰ ਸਨ।

Check Also

छोटी उम्र में खेल से जुड़ना बेहद फायदेमंद : सांसद डॉ. चब्बेवाल

पंजाब स्टेट मिनी रैंकिंग टूर्नामेंट की शुरुआत, 300 खिलाड़ी ले रहे हैं भागनॉर्थ ज़ोन चैंपियन …

Leave a Reply

Your email address will not be published. Required fields are marked *