ਜਲੰਧਰ (ਅਰੋੜਾ) :- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. ਕੈਮਿਸਟਰੀ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖਾਲਸਾ ਕਾਲਜ ਦੀ ਵਿਦਿਆਰਥਣ ਤਨੂੰ ਪ੍ਰਿਆ ਨੇ 10 ਵਿਚੋਂ 8.90 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਰਜਨੀਸ਼ ਮੋਦਗਿੱਲ, ਮੁਖੀ ਕੈਮਿਸਟਰੀ ਵਿਭਾਗ, ਡਾ. ਨਵਜੋਤ ਕੌਰ, ਡਾ. ਗੀਤਾਂਜਲੀ ਕੌਸ਼ਲ, ਡਾ. ਹਰਜਿੰਦਰ ਕੌਰ, ਡਾ. ਭੁਪਿੰਦਰਪਾਲ ਸਿੰਘ ਅਤੇ ਡਾ. ਹਰਸ਼ਵੀਰ ਅਰੋੜਾ ਵੀ ਹਾਜ਼ਰ ਸਨ।
Check Also
नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए
जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …
Jiwanjot Savera