ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. ਭੂਗੋਲ ਦੂਜਾ ਸਮੈਸਟਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚੋਂ ਮੈਰਿਟ ਸਥਾਨ ਕੀਤੇ ਹਾਸਿਲ

ਜਲੰਧਰ (ਅਰੋੜਾ) :- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਮ.ਏ. ਭੂਗੋਲ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖਾਲਸਾ ਕਾਲਜ ਦੀ ਵਿਦਿਆਰਥਣ ਜਸਪ੍ਰੀਤ ਕੌਰ ਅਤੇ ਇਪਸਾ ਜੋਸ਼ੀ ਨੇ 10 ਵਿਚੋਂ 9.00 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ, ਗੁਰਵਿੰਦਰ ਸਿੰਘ ਨੇ 8.60 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਤੀਜਾ ਅਤੇ ਪਾਰੁਲ ਨੇ 8.40 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਪੂਜਾ ਰਾਣਾ ਮੁਖੀ ਭੂਗੌਲ ਵਿਭਾਗ, ਪ੍ਰੋ.ਕਮਲਪ੍ਰੀਤ, ਪ੍ਰੋ.ਇਸ਼ੂ ਅਤੇ ਪ੍ਰੋ.ਕਾਰਤਿਕ ਵੀ ਹਾਜ਼ਰ ਸਨ।

Check Also

तीन डेविएट प्रोफेसरों को मिला पेटेंट एआई-संचालित वेयरेबल जो रीयल टाइम में तनाव का पता लगाता और राहत देता है

पेटेंट नंबर: 599238 | दिनांक: 14 अगस्त 2026 | पेटेंट अधिनियम, 1970 के अंतर्गत जालंधर/अरोड़ा: …

Leave a Reply

Your email address will not be published. Required fields are marked *