ਲਾਇਲਪੁਰ ਖ਼ਾਲਸਾ ਕਾਲਜ ਦੇ ਮਾਸਟਰ ਇੰਨ ਟੂਰਿਜ਼ਮ ਅਤੇ ਮੈਨਜਮੈਂਟ ਸਮੈਸਟਰ ਦੂਜਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ, ਜਲੰਧਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਐਲਾਨੇ ਮਾਸਟਰ ਇੰਨ ਟੂਰਿਜ਼ਮ ਅਤੇ ਮੈਨਜਮੈਂਟ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਵਿਦਿਆਰਥਣ ਰਵਨੀਤ ਕੌਰ ਨੇ 10 ਵਿਚੋਂ 7.67 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਤੀਜਾ, ਹਿਮਾਸੂ ਨੇ 7.33 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਚੌਥਾ ਸਥਾਨ, ਬਲਜੀਤ ਰਾਣੀ ਨੇ 6.83 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪੰਜਵਾਂ ਸਥਾਨ, ਦਿੱਵਿਆ ਨੇ 6.83 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਛੇਵਾਂ ਸਥਾਨ ਅਤੇ ਪ੍ਰਿਥਵੀ ਸੋਲੰਕੀ ਨੇ 6.33 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਸੱਤਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ‘ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ.ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ। ਇਸ ਮੌਕੇ ਡਾ. ਰਛਪਾਲ ਸਿੰਘ ਸੰਧੂ, ਮੁਖੀ ਕਾਮਰਸ ਵਿਭਾਗ ਅਤੇ ਪ੍ਰੋ. ਵਨੀਤ ਕੁਮਾਰ ਗੁਪਤਾ ਵੀ ਹਾਜ਼ਰ ਸਨ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *