ਵਿਧਾਇਕ ਡਾ. ਅਮਨਦੀਪ ਕੌੋਰ ਅਰੋੜਾ ਤੇ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਸਾਨ ਗੋਸ਼ਟੀ ਸਮਾਗਮ ਵਿੱਚ ਕੀਤੀ ਵਿਸ਼ੇਸ਼ ਸ਼ਿਰਕਤ
ਕਿਹਾ! ਪਰਾਲੀ ਪ੍ਰਬੰਧਨ ਦੇ ਸੰਦ ਮੁਹਈਆ ਕਰਵਾਉਣ ਲਈ ਸਰਕਾਰ ਵੱਲੋਂ ਕੋਈ ਕਸਰ ਨਹੀਂ ਛੱਡੀ ਜਾ ਰਹੀ, ਕਿਸਾਨ ਪਰਾਲੀ ਸਾੜਨ ਤੋਂ ਕਰਨ ਗੁਰੇਜ
ਮੋਗਾ ਦੇ ਵਿੰਡਸਰ ਗਾਰਡਨ ਪੈਲੇਸ ਵਿੱਚ ਹੋਇਆ ਕਿਸਾਨਾਂ ਦਾ ਭਾਰੀ ਇਕੱਠ, ਮਾਹਿਰਾਂ ਨੇ ਹਾੜ੍ਹੀ ਦੀਆਂ ਫਸਲਾਂ ਅਤੇ ਆਧੁਨਿਕ ਖੇਤੀ ਤਕਨੀਕਾਂ ਬਾਰੇ ਦਿੱਤੀ ਜਾਣਕਾਰੀ
ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੁਆਰਾ ਪਰਲੀ ਨੂੰ ਅੱਗ ਨਾ ਲਗਾਉਣ ਦੀਆਂਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ- ਡਿਪਟੀ ਕਮਿਸ਼ਨਰ
ਪਰਾਲੀ ਨਾ ਸਾੜਨ ਵਾਲੇ 100 ਕਿਸਾਨਾਂ ਦਾ ਵਿਸ਼ੇਸ਼ ਸਨਮਾਨ
ਮੋਗਾ (ਵਿਮਲ) :- ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਖ ਵੱਖ ਸਿਖਲਾਈਆਂ ਦੇ ਕੇ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ ਤਾਂ ਕਿ ਉਹ ਖ਼ੇਤੀਬਾੜੀ ਦੇ ਨਵੇਂ ਤਰੀਕਿਆਂ ਨਾਲ ਕੁਦਰਤੀ ਸਰੋਤਾਂ ਜਿਵੇਂ ਕਿ ਹਵਾ, ਪਾਣੀ ਅਤੇ ਮਿੱਟੀ ਨੂੰ ਗੰਧਲਾ ਹੋਣ ਤੋਂ ਬਚਾ ਸਕਣ। ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਨੂੰ 5 ਕਰੋੜ ਦੀ ਗ੍ਰਾਂਟ ਜਾਰੀ ਕੀਤੀ ਹੈ ਜਿਹੜੀ ਕਿਸਾਨਾਂ ਨੂੰ ਸੁਪਰ ਸੀਡਰ ਆਦਿ ਮਸ਼ੀਨਾਂ ਉੱਪਰ ਸਬਸਿਡੀ ਦੇ ਰੂਪ ਵਿੱਚ ਦਿੱਤੀ ਜਾਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਨੇ ਮੋਗਾ ਦੇ ਵਿੰਡਸਰ ਗਾਰਡਨ ਪੈਲੇਸ ਵਿੱਖੇ ਰੱਖੇ ਗਏ “ਕਿਸਾਨ ਗੋਸ਼ਟੀ” ਪ੍ਰੋਗਰਾਮ ਵਿੱਚ ਵਿਸ਼ੇਸ਼ ਸ਼ਿਰਕਤ ਕਰਨ ਮੌਕੇ ਕੀਤਾ। ਇਸ ਗੋਸ਼ਟੀ ਦਾ ਮੁੱਖ ਮੰਤਵ ਹਾੜ੍ਹੀ ਸੀਜ਼ਨ ਦੌਰਾਨ ਬੀਜੀਆਂ ਗਈਆਂ ਵੱਖ-ਵੱਖ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣਾ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨਾ ਸੀ। ਉਹਨਾਂ ਕਿਸਾਨਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਦੇ ਧੰਦੇ ਨੂੰ ਆਧੁਨਿਕਤਾ ਵੱਲ ਲਿਜਾਣ ਲਈ ਯਤਨਸ਼ੀਲ ਹੈ। ਕਿਸਾਨਾਂ ਨੂੰ ਅਜਿਹੇ ਖ਼ੇਤੀਬਾੜੀ ਸੰਦ ਸਰਕਾਰ ਵੱਲੋਂ ਭਾਰੀ ਸਬਸਿਡੀ ਉੱਪਰ ਮੁੱਹਈਆ ਕਰਵਾਏ ਜਾ ਰਹੇ ਹਨ ਜਿਨ੍ਹਾਂ ਨਾਲ ਘੱਟ ਖਰਚੇ ਵਿੱਚ ਵਾਤਾਵਰਨ ਪੱਖੀ ਖੇਤੀਬਾੜੀ ਸੌਖਾਲੀ ਹੋ ਜਾਂਦੀ ਹੈ। ਸਮਾਗਮ ਵਿੱਚ ਉੱਚੇਚੇ ਤੌਰ ਤੇ ਮੌਜੂਦ ਹੋਏ ਵਿਧਾਇਕ ਬਾਘਾਪੁਰਾਣਾ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਮਿਆਰੀ ਬੀਜ ਮੁਹਈਆ ਕਰਵਾਉਣ ਅਤੇ ਹੋਰ ਖੇਤੀਬਾੜੀ ਸਹੂਲਤਾਂ ਜਿਹਨਾਂ ਨਾਲ ਕਿਸਾਨਾਂ ਦੀ ਫ਼ਸਲ ਤੇ ਆਮਦਨ ਪ੍ਰਫੁੱਲਤ ਹੋਵੇ, ਮੁਹਈਆ ਕਰਵਾਉਣ ਲਈ ਵਚਨਬੱਧ ਹੈ ਸਰਕਾਰ ਵੱਲੋਂ ਹਰੇਕ ਤਕਨੀਕੀ ਜਾਣਕਾਰੀ ਵਿਭਾਗ ਜਰੀਏ ਕਿਸਾਨਾਂ ਤੱਕ ਪਹੁੰਚਦੀ ਕੀਤੀ ਜਾ ਰਹੀ ਹੈ। ਉਨਾ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਪੁਰਜੋਰ ਅਪੀਲ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਤੀ ਏਕੜ ਮੁਆਵਾਜਾ ਰਾਸ਼ੀ ਨੂੰ ਵੀ ਵਧਾਇਆ ਗਿਆ ਹੈ।


ਨਵਾਂ ਬੀਜ ਸੋਧ ਬਿੱਲ ਸਰਕਾਰ ਵੱਲੋਂ ਲਿਆ ਕੇ ਕਿਸਾਨ ਹਿਤੈਸ਼ੀ ਕਦਮ ਪੁੱਟਿਆ ਗਿਆ ਹੈ। 2 ਲੱਖ ਕੁਇੰਟਲ ਬੀਜ ਹੜ੍ਹ ਪ੍ਰਭਾਵਿਤ ਇਲਾਕਿਆ ਵਿੱਚ ਪੰਜਾਬ ਸਰਕਾਰ ਵੱਲੋਂ ਵੰਡਿਆ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਹੁਣ ਕਿਸਾਨਾਂ ਵੱਲੋਂ ਬੰਦ ਕਰ ਦੇਣਾ ਚਾਹੀਦਾ ਹੈ ਕਿਉਂਕਿ ਹੁਣ ਸਰਕਾਰ ਵੱਲੋਂ ਖੇਤੀਬਾੜੀ ਪੱਖੀ ਮਸ਼ੀਨਾਂ ਭਾਰੀ ਸਬਸਿਡੀ ਉੱਪਰ ਮੁਹਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਨਾਲ ਪਰਾਲੀ ਨੂੰ ਸਾੜਨ ਦੀ ਬਿਲਕੁਲ ਵੀ ਜਰੂਰਤ ਨਹੀਂ ਹੈ ਅਤੇ ਅਗਲੇਰੀ ਫਸਲ ਦੀ ਬਿਜਾਈ ਸੌਖਾਲੇ ਤਰੀਕੇ ਨਾਲ ਸੰਭਵ ਹੈ। ਉਹਨਾਂ ਕਿਹਾ ਕਿ ਜਿਲਾ ਮੋਗੇ ਵਿੱਚ ਤਕਰੀਬਨ 7500 ਵਾਤਾਵਰਨ ਪੱਖੀ ਖ਼ੇਤੀਬਾੜੀ ਮਸ਼ੀਨਾਂ ਉਪਲੱਬਧ ਹਨ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੀ ਪੁਰਜੋਰ ਕੋਸ਼ਿਸ਼ ਰਹੇਗੀ, ਕਿ ਕੋਈ ਵੀ ਕਿਸਾਨ ਪਰਲੀ ਨੂੰ ਅੱਗ ਨਾ ਲਗਾਵੇ ਇਸ ਸਬੰਧੀ ਜਾਗਰੂਕਤਾ ਗਤੀਵਿਧੀਆਂ ਵੀ ਲਗਾਤਾਰ ਜਾਰੀ ਹਨ। ਇਸ ਪ੍ਰੋਗਰਾਮ ਵਿੱਚ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ, ਚੇਅਰਮੈਨ ਮਾਰਕਿਟ ਕਮੇਟੀ ਹਰਜਿੰਦਰ ਸਿੰਘ ਰੋਡੇ, ਸੁੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਨਰਿੰਦਰਪਾਲ ਸਿੰਘ ਬੈਨੀਪਾਲ, ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਕਰਨਜੀਤ ਸਿੰਘ ਨੇ ਵੀ ਵਿਸ਼ੇਸ਼ ਸ਼ਿਰਕਤ ਕੀਤੀ। ਇਸ ਸਮਾਗਮ ਵਿੱਚ ਪਰਾਲੀ ਨਾ ਸਾੜਨ ਵਾਲੇ 100 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਡਿਪਲੋਮਾ ਇਨ ਐਗਰੀਕਲਚਰ ਐਕਸਟੈਂਸ਼ਨ ਸਰਵਿਸ ਫਾਰ ਇਨਪੁਟ ਡੀਲਰਜ ਨੂੰ ਸਰਟੀਫਿਕੇਟ ਵੀ ਵੰਡੇ ਗਏ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਮੋਗਾ ਡਾ. ਗੁਰਪ੍ਰੀਤ ਸਿੰਘ ਨੇ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਕਿਸਾਨਾਂ ਨੂੰ ਜਾਣੂੰ ਕਰਵਾਇਆ ਅਤੇ ਖੇਤੀ ਵਿਭਿੰਨਤਾ ਅਪਨਾਉਣ ਦੀ ਅਪੀਲ ਕੀਤੀ ਅਤੇ ਸਾਂਝੀ ਖੇਤੀ/ਸਹਿਕਾਰੀ ਖੇਤੀ ਲਈ ਪ੍ਰੇਰਤ ਕੀਤਾI ਉਹਨਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਮਨੁੱਖੀ ਸਿਹਤ ਅਤੇ ਧਰਤੀ ਦੀ ਉਪਜਾਊ ਸ਼ਕਤੀ ਤੇ ਵੀ ਅਸਰ ਪੈਂਦਾ ਹੈ, ਇਸ ਲਈ ਰਹਿੰਦ-ਖੂੰਹਦ ਨੂੰ ਜ਼ਮੀਨ ਵਿਚ ਹੀ ਵਾਹੁਣਾ ਜ਼ਰੂਰੀ ਹੈ। ਇਸ ਸਮੇਂ ਮਾਨਵ ਵਿਕਾਸ ਸੰਸਥਾ ਵਲੋਂ ਪਰਾਲੀ ਨੂੰ ਸਾੜਨ ਦੇ ਨੁਕਸਾਨਾਂ ਬਾਰੇ ਨੁੱਕੜ ਨਾਟਕ ਵੀ ਕੀਤਾ ਗਿਆ। ਇਸ ਪ੍ਰੋਗਰਾਮ ਚ ਡਾ. ਸੁਖਰਾਜ ਕੌਰ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਜਗਰੂਕਤਾ ਫੈਲਾਈ। ਡਾ ਗੁਰਲਵਲੀਨ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਖਾਦਾਂ ਦੀ ਸੁਚੱਜੀ ਵਰਤੋਂ ਲਈ ਜਾਗਰੂਕਤਾ ਫੈਲਾਈ। ਇਸ ਮੌਕੇ ਡਾ. ਜਸਬੀਰ ਕੌਰ, ਖੇਤੀਬਾੜੀ ਵਿਕਾਸ ਅਫਸਰ ਵੱਲੋਂ ਕਣਕ ਦੀ ਫਸਲ ਵਿੱਚ ਨਦੀਨਾਂ ਨੂੰ ਕੰਟਰੋਲ ਕਰਨ ਬਾਰੇ ਜਾਣਕਾਰੀ ਦਿੱਤੀ ਗਈ I ਡਾ. ਗੁਰਮਿੰਦਰ ਸਿੰਘ ਬਰਾੜ ਵੱਲੋਂ ਹਾੜੀ ਦੀਆਂ ਫਸਲਾਂ ਸਬੰਧੀ ਜਾਗਰੂਕਤਾ ਫੈਲਾਈ। ਡਿਪਟੀ ਡਾਇਰਕੈਟਰ ਕ੍ਰਿਸ਼ੀ ਵਿਗਿਆਨ ਕੇਂਦਰ ਮੋਗਾ ਡਾ. ਕੇ.ਐਸ. ਮਥਾੜੂ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਸਕੀਮਾਂ, ਘਰ ਦੀ ਬਗੀਚੀ ਆਦਿ ਜਾਣਕਾਰੀ ਦਿੱਤੀ। ਇਸ ਸਮੇਂ ਸੈਲਫ ਹੈਲਪ ਗਰੁੱਪਾਂ ਅਤੇ ਖੇਤੀਬਾੜੀ ਨਾਲ ਸਬੰਧਿਤ ਧੰਦਿਆਂ ਸਬੰਧੀ ਪ੍ਰਦਰਸ਼ਨੀ ਦਾ ਆਯੋਜਨ ਵੀ ਕੀਤਾ ਗਿਆ, ਜਿਨ੍ਹਾਂ ਨੂੰ ਕਿਸਾਨਾਂ ਨੂੰ ਉਤਸੁਕਤਾ ਨਾਲ ਵੇਖਿਆ। ਇਸ ਕਿਸਾਨ ਗੋਸ਼ਟੀ ਵਿਚ ਭਾਰੀ ਗਿਣਤੀ ਕਿਸਾਨਾਂ ਤੋਂ ਇਲਾਵਾ ਡਾ. ਅੰਮ੍ਰਿਤਪਾਲ ਸਿੰਘ, ਡਾ. ਗੁਰਬਾਜ ਸਿੰਘ, ਡਾ ਗੁਰਵਿੰਦਰ ਸਿੰਘ ਬਰਾੜ, ਡਾ. ਜਗਦੀਪ ਸਿੰਘ, ਡਾ. ਬਲਵਿੰਦਰ ਸਿੰਘ ਲੱਖੇਵਾਲੀ, ਡਾ ਤਰਨਜੀਤ ਸਿੰਘ, ਡਾ. ਤਪਤੇਜ ਸਿੰਘ ਤੋਂ ਇਲਾਵਾ ਖੇਤੀਬਾੜੀ ਵਿਭਾਗ ਦਾ ਸਮੂਹ ਸਟਾਫ਼ ਹਾਜ਼ਰ ਸੀ। ਮੰਚ ਦਾ ਸੰਚਾਲਨ ਡਾ. ਬਲਜਿੰਦਰੇ ਸਿੰਘ ਖੇਤੀਬਾੜੀ ਅਫ਼ਸਰ ਨੇ ਬਾਖੂਬੀ ਨਿਭਾਇਆ।