ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ ਦੇ ਐਨ.ਐਸ.ਐਸ. ਯੂਨਿਟ ਅਤੇ ਰੈੱਡ ਰਿਬਨ ਕਲੱਬ ਨੇ ਰੈੱਡ ਕਰਾਸ ਜਲੰਧਰ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿੱਚ ਇੱਕ ਰੋਜ਼ਾ ਖੂਨਦਾਨ ਕੈਂਪ ਦਾ ਆਯੋਜਨ ਕੀਤਾ। ਸਹਾਇਕ ਕਮਿਸ਼ਨਰ (ਜਨਰਲ) ਰੋਹਿਤ ਜਿੰਦਲ ਇਸ ਕੈਂਪ ਦੇ ਮੁੱਖ ਮਹਿਮਾਨ ਸਨ। ਸਹਾਇਕ ਕਮਿਸ਼ਨਰ (ਜ) ਜਿੰਦਲ, ਕਾਲਜ ਦੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਅਤੇ ਰੈਡ ਕਰਾਸ ਜਲੰਧਰ ਵਲੋਂ ਸ੍ਰੀ ਸੁਰਜੀਤ ਲਾਲ ਨੇ ਕੈਂਪ ਦਾ ਉਦਘਾਟਨ ਕੀਤਾ। ਜਿੰਦਲ ਨੇ ਕਾਲਜ ਦੇ ਇਸ ਨੇਕ ਕਾਰਜ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਲਈ ਅੱਗੇ ਆਉਣ ਲਈ ਉਤਸ਼ਾਹਿਤ ਕੀਤਾ। ਪ੍ਰਿੰਸੀਪਲ ਡਾ. ਚੋਪੜਾ ਨੇ ਕਿਹਾ ਕਿ ਅਸਲ ਲੋੜ ਦੇ ਅਨੁਪਾਤ ਵਿਚ ਖੂਨਦਾਨ ਘੱਟ ਹੋ ਰਿਹਾ ਹੈ।


ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਇੱਕ ਦਹਾਕੇ ਦੌਰਾਨ ਸੜਕ ਹਾਦਸਿਆਂ ਕਾਰਨ, ਥੈਲੇਸੀਮੀਆ ਅਤੇ ਹੋਰ ਡਾਕਟਰੀ ਸਥਿਤੀਆਂ ਵਾਲੇ ਮਰੀਜ਼ਾਂ ਲਈ ਖੂਨ ਦੀ ਲੋੜ ਵਧੀ ਹੈ। ਐਨ.ਐਸ.ਐਸ. ਦੇ ਮੁੱਖ ਪ੍ਰੋਗਰਾਮ ਅਫ਼ਸਰ ਪ੍ਰੋ. ਸਤਪਾਲ ਸਿੰਘ ਨੇ ਕਿਹਾ ਕਿ ਐਨ.ਐਸ.ਐਸ. ਵਲੰਟੀਅਰਾਂ ਨੇ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਨ ਲਈ ਤਖ਼ਤੀਆਂ ਫੜ ਕੇ ਪ੍ਰਚਾਰ ਕੀਤਾ। ਉਨ੍ਹਾਂ ਦੱਸਿਆ ਕਿ ਲਗਭਗ 38 ਯੂਨਿਟ ਖੂਨ ਇਕੱਠਾ ਕੀਤਾ ਗਿਆ ਸੀ। ਇਸ ਕੈਂਪ ਦੌਰਾਨ ਪ੍ਰੋ. ਮਨੀਸ਼ ਗੋਇਲ, ਪ੍ਰੋ. ਸਰਬਜੀਤ ਕੌਰ ਅਤੇ ਪ੍ਰੋ. ਐਨੀ ਗੋਇਲ ਨੇ ਖੂਨਦਾਨ ਕੀਤਾ। ਇਸ ਪ੍ਰੋਗਰਾਮ ਦਾ ਕੁਸ਼ਲ ਪ੍ਰਬੰਧ ਪ੍ਰੋ. ਗਗਨਦੀਪ ਕੌਰ, ਪ੍ਰੋ. ਉਪਮਾ, ਪ੍ਰੋ. ਸੁਰਬਜੀਤ ਸਿੰਘ, ਰੈੱਡ ਕਰਾਸ ਸਟਾਫ਼ ਮੈਂਬਰ ਅਤੇ ਐਨ.ਐਸ.ਐਸ. ਵਲੰਟੀਅਰਾਂ ਨੇ ਕੀਤਾ।
JiwanJotSavera