ਮੋਗਾ ਵਿਖੇ ਸਬ ਨੈਸ਼ਨਲ ਪਲਸ ਪੋਲੀਓ ਰਾਊਂਡ ਦੀ ਸ਼ੁਰੂਆਤ, ਪਹਿਲੇ ਦਿਨ 38320 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਕੋਈ ਵੀ ਯੋਗ ਬੱਚਾ ਪੋਲੀਓ ਰੋਕੂ ਬੂੰਦ ਤੋਂ ਵਾਂਝਾ ਨਹੀਂ ਰਹੇਗਾ- ਡਿਪਟੀ ਕਮਿਸ਼ਨਰ

ਮੋਗਾ (ਵਿਮਲ) :- ਸਬ ਨੈਸ਼ਨਲ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਜ਼ਿਲ੍ਹਾ ਮੋਗਾ ਦੇ 96027 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। 14 ਅਕਤੂਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਦੀ ਅੱਜ ਮੋਗਾ ਵਿਖੇ ਸ਼ੁਰੂਆਤ ਹੋ ਚੁੱਕੀ ਹੈ ਅੱਜ ਪਹਿਲੇ ਦਿਨ ਜਿਲ੍ਹੇ ਦੇ 38320 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਕੌਮੀ ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਹੀਂ ਰਹੇਗਾ ਹਰੇਕ ਯੋਗ ਬੱਚੇ ਤੱਕ ਇਹਨਾਂ ਬੂੰਦਾਂ ਦੀ ਪਹੁੰਚ ਯਕੀਨੀ ਬਣਾਈ ਜਾਵੇਗੀ। ਉਹਨਾਂ ਕਿਹਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ, ਐਨ ਜੀ ਓ ਅਤੇ ਆਮ ਲੋਕ ਇਸ ਪੋਲੀਓ ਰੋਕੂ ਮੁਹਿੰਮ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ 734 ਟੀਮਾਂ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਉਣ ਲਈ ਬਣਾਈਆਂ ਗਈਆਂ ਹਨ, ਤਾਂ ਜੋ 0 ਤੋਂ 5 ਸਾਲ ਦੀ ਉਮਰ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹੇ। ਇਸ ਕੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਏ.ਐਨ.ਐਮ., ਆਸ਼ਾ ਵਰਕਰਾਂ, ਆਂਗਣਵਾੜੀ ਵਰਕਰ ਅਤੇ ਹੋਰ ਵਲੰਟੀਅਰ ਸਿਹਤ ਵਿਭਾਗ ਦਾ ਸਹਿਯੋਗ ਕਰ ਰਹੇ ਹਨ। ਸਿਵਲ ਸਰਜਨ ਮੋਗਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕੀਤੀ ਜਾ ਰਹੀ ਹੈ। ਇਸ ਪੋਲੀਓ ਖਾਤਮਾ ਮੁਹਿੰਮ ਦੌਰਾਨ ਜ਼ਿਲ੍ਹੇ ਅੰਦਰ ਵੱਖ-ਵੱਖ ਬਲਾਕਾਂ ਅਤੇ ਸ਼ਹਿਰੀ ਖੇਤਰ ਵਿੱਚ ਟੀਮਾਂ ਨੂੰ ਲਾਮਬੰਦ ਕੀਤਾ ਗਿਆ ਹੈ, ਤਾਂ ਜੋ ਹਰ ਬੱਚੇ ਤੱਕ ਪੋਲੀਓ ਰਹਿਤ ਬੂੰਦਾਂ ਪਹੁੰਚ ਸਕਣ। ਡਾ. ਅਸ਼ੋਕ ਸਿੰਗਲਾ ਨੋਡਲ ਅਫ਼ਸਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਥਾਵਾਂ ‘ਤੇ 16 ਟਰਾਂਜ਼ਿਟ ਟੀਮਾਂ ਜਰੀਏ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਲੋੜੀਦੀਆਂ ਮੋਬਾਇਲ ਟੀਮਾਂ ਲਗਾਈਆਂ ਗਈਆਂ ਹਨ।ਇਸ ਮਕਸਦ ਲਈ 75 ਸੁਪਰਵਾਈਜ਼ਰ ਲਗਾਏ ਗਏ ਹਨ। ਉਨ੍ਹਾਂ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਂਵਾਂ ਨੂੰ ਇਸ ਮੁਹਿੰਮ ਦੌਰਾਨ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

Check Also

पिम्स में एमबीबीएस विद्यार्थियों की एथलेटिक मीट ऊर्जा, उत्साह और उत्कृष्ट खेल भावना के साथ सफलतापूर्वक संपन्न हुई

जालंधर (मक्कड़) :- पिम्स मेडिकल कॉलेज अवं अस्पताल में आयोजित एमबीबीएस विद्यार्थियों की एथलेटिक मीट …

Leave a Reply

Your email address will not be published. Required fields are marked *