ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸਸੀ. ਕੈਮਿਸਟਰੀ ਸਮੈਸਟਰ ਦੂਜਾ ਦੀ ਵਿਦਿਆਰਥਣ ਦਾ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ (ਅਰੋੜਾ) :- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. ਕੈਮਿਸਟਰੀ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖਾਲਸਾ ਕਾਲਜ ਦੀ ਵਿਦਿਆਰਥਣ ਤਨੂੰ ਪ੍ਰਿਆ ਨੇ 10 ਵਿਚੋਂ 8.90 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਆ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਰਜਨੀਸ਼ ਮੋਦਗਿੱਲ, ਮੁਖੀ ਕੈਮਿਸਟਰੀ ਵਿਭਾਗ, ਡਾ. ਨਵਜੋਤ ਕੌਰ, ਡਾ. ਗੀਤਾਂਜਲੀ ਕੌਸ਼ਲ, ਡਾ. ਹਰਜਿੰਦਰ ਕੌਰ, ਡਾ. ਭੁਪਿੰਦਰਪਾਲ ਸਿੰਘ ਅਤੇ ਡਾ. ਹਰਸ਼ਵੀਰ ਅਰੋੜਾ ਵੀ ਹਾਜ਼ਰ ਸਨ।

Check Also

लायलपुर खालसा कालेज फॉर वुमन जालंधर की छात्राओं ने कियापुष्पा गुजराल साइंस सिटी का एक क्षेत्रीय सर्वेक्षण दौरा

जालंधर (अरोड़ा) :- एल के सी डब्ल्यू जालन्धर के जियोग्राफी और एन्वायरमेंट स्टडी विभाग के …

Leave a Reply

Your email address will not be published. Required fields are marked *