ਬਾਲ ਮਜਦੂਰੀ ਦੇ ਖਾਤਮੇ ਲਈ ਹਰੇਕ ਹਫਤੇ ਅਚਨਚੇਤ ਚੈਕਿੰਗਾਂ ਕਰਕੇ ਬਾਲ ਮਜਦੂਰੀ ਕਰਵਾਉਣ ਵਾਲਿਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ-ਡੀ.ਸੀ.
ਮੋਗਾ (ਕਮਲ) :- ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੀ ਅਗਵਾਈ ਹੇਠ ਚਾਈਲਡ ਐਂਡ ਐਡੋਲਸੈਂਟ ਲੇਬਰ (ਪ੍ਰੋਹਿਬਿਸ਼ਨ ਐਂਡ ਰੈਗੂਲੇਸ਼ਨ) ਐਕਟ ਅਧੀਨ ਬਣੀ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਹੋਈ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਜ਼ਿਲ੍ਹੇ ਅੰਦਰ ਬਾਲ ਮਜਦੂਰੀ ਦੇ ਖਾਤਮੇ ਲਈ ਟਾਸਕ ਫੋਰਸ ਕਮੇਟੀ ਦੇ ਮੈਂਬਰਾਂ ਨੂੰ ਹਰੇਕ ਹਫਤੇ ਅਚਨਚੇਤ ਚੈਕਿੰਗਾਂ ਕੀਤੀਆਂ ਜਾਣ ਅਤੇ ਬਾਲ ਤੇ ਕਿਸ਼ੋਰ ਮਜਦੂਰੀ ਕਰਵਾਉਣ ਵਾਲਿਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਉਹਨਾਂ ਜਿਲ੍ਹਾ ਟਾਸਕ ਫੋਰਸ ਨੂੰ ਆਦੇਸ਼ ਜਾਰੀ ਕੀਤੇ ਕਿ ਦੁਕਾਨਦਾਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਕਿ ਜੇਕਰ ਕੋਈ ਵੀ 14 ਸਾਲ ਤੋਂ ਘੱਟ ਉਮਰ ਦਾ ਬੱਚਾ ਉਹਨਾਂ ਕੋਲ ਕੰਮ ਲਈ ਆਉਂਦਾ ਹੈ ਤਾਂ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹੇ ਬੱਚੇ ਉਨ੍ਹਾਂ ਨੂੰ ਮਿਲਦੇ ਹਨ ਤਾਂ ਉਨ੍ਹਾਂ ਬੱਚਿਆਂ ਨੂੰ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਤੇ ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਵੀ ਸੂਚਿਤ ਕੀਤਾ ਜਾਵੇ। ਕਿਰਤ ਵਿਭਾਗ ਦੇ ਅਧਿਕਾਰੀਆਂ ਨੇ ਜੂਨ 2025 ਵਿੱਚ ਵੱਖ ਵੱਖ ਥਾਵਾਂ ਬਾਲ ਮਜਦੂਰੀ ਤੇ ਬਾਲ ਭਿਖਿਆ ਨੂੰ ਰੋਕਣ ਲਈ ਕੀਤੀਆਂ ਗਈਆਂ ਚੈਕਿੰਗਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਸ ਮੀਟਿੰਗ ਵਿੱਚ ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ, ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਸਵਾਤੀ, ਐਸ.ਡੀ.ਐਮ. ਬਾਘਾਪੁਰਾਣਾ ਸ੍ਰ. ਬੇਅੰਤ ਸਿੰਘ ਸਿੱਧੂ, ਐਸ.ਡੀ.ਐਮ. ਧਰਮਕੋਟ ਹਿਤੇਸ਼ਵੀਰ ਗੁਪਤਾ, ਚੇਅਰਮੈਨ ਰਾਜੇਸ਼ ਕੁਮਾਰ ਪੁਰੀ ਸੀ.ਡਬਲਿਯੂ ਸੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਰਮਜੀਤ ਕੌਰ, ਮੋਗਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਅਸ਼ੀਸ਼ ਕੁਮਾਰ, ਡਿਪਟੀ ਸਿੱਖਿਆ ਅਫ਼ਸਰ (ਐ) ਨਿਸ਼ਾਨ ਸਿੰਘ, ਸਮੇਤ ਕਿਰਤ ਇੰਸਪੈਕਟਰ ਅਤੇ ਹੋਰ ਅਧਿਕਾਰੀ ਹਾਜਰ ਸਨ।