ਮਿਸ ਨੀਲਮ ਅਰੋੜਾ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵਜੋਂ ਸੰਭਾਲਿਆ ਅਹੁਦਾ

ਲੋਕਾਂ ਨੂੰ ਪ੍ਰਭਾਵਸ਼ਾਲੀ ਜੁਡੀਸ਼ੀਅਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਦਿੱਤੀ ਜਾਵੇਗੀ ਤਰਜੀਹ-ਮਿਸ ਨੀਲਮ ਅਰੋੜਾ

ਮੋਗਾ (ਵਿਮਲ) :- ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਅੱਜ ਮਿਸ ਨੀਲਮ ਅਰੋੜਾ ਜੀ ਨੇ ਸੈਸ਼ਨ ਡਵੀਜਨ ਮੋਗਾ ਵਿਖੇ ਬਤੌਰ ਜ਼ਿਲ੍ਹਾ ਤੇ ਸੈਸ਼ਨ ਜੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਪਦਉੱਨਤ ਹੋਣ ਤੋਂ ਪਹਿਲਾਂ ਉਹ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਫਿਰੋਜ਼ਪੁਰ ਵਿਖੇ ਆਪਣੀਆਂ ਸੇਵਾਵਾਂ ਦੇ ਰਹੇ ਸਨ। ਅਹੁਦਾ ਸੰਭਾਲਣ ਤੋਂ ਪਹਿਲਾਂ ਉਹਨਾਂ ਨੂੰ ਪੁਲਿਸ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ ਅਤੇ ਨਾਲ ਹੀ ਉਨ੍ਹਾਂ ਵੱਲੋਂ ਕੋਰਟ ਕੰਪਲੈਕਸ ਵਿਖੇ ਇੱਕ ਬੂਟਾ ਵੀ ਲਗਾਇਆ ਗਿਆ।

ਇਸ ਮੌਕੇ ਉਹਨਾਂ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਪ੍ਰਭਾਵਸ਼ਾਲੀ ਜੁਡੀਸ਼ੀਅਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਸਭਨਾਂ ਨੂੰ ਇਨਸਾਫ ਅਤੇ ਹਰ ਤਰ੍ਹਾਂ ਦੇ ਕੇਸਾਂ ਦਾ ਨਿਪਟਾਰਾ ਘੱਟ ਤੋਂ ਘੱਟ ਸਮੇਂ ਵਿੱਚ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਸਟੇਟ ਲੀਗਲ ਸਰਵਿਸਜ ਅਥਾਰਟੀ ਦੀਆਂ ਵੱਖ – ਵੱਖ ਸਕੀਮਾਂ ਤਹਿਤ ਯੋਗ ਲੋੜਵੰਦ ਵਿਅਕਤੀਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਵੱਧ ਤੋਂ ਵੱਧ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

Check Also

भारतीय टीम के कप्तान हरमनप्रीत सिंह, उप-कप्तान हार्दिक सिंह और कई अन्य वर्तमान और पूर्व खिलाड़ी अपना कौशल दिखाएंगे

जालंधर (ब्यूरो) :- देश का प्रतिष्ठित 42वां इंडियन ऑयल सर्वो सुरजीत हॉकी टूर्नामेंट आज (23 …

Leave a Reply

Your email address will not be published. Required fields are marked *