ਜਲੰਧਰ (ਅਰੋੜਾ) :- ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਤਤਪਰ ਰਹਿੰਦਾ ਹੈ। ਇਸੇ ਕਰਕੇ ਇਥੋਂ ਦੇ ਵਿਦਿਆਰਥੀ ਉੱਚ ਬੁਲੰਦੀਆਂ ਨੂੰ ਛੂੰਹਦੇ ਹਨ। ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਕਾਲਜ ਵਿਖੇ ਵੱਖ ਵੱਖ ਵਿਭਾਗਾਂ ਦੇ ਲਈ ਸੁਆਗਤੀ ਸਮਾਗਮ ਕਰਵਾਏ ਜਾਂਦੇ ਹਨ। ਇਸੇ ਲੜੀ ਵਿਚ ਕਾਲਜ ਵਿਖੇ ਕਾਮਰਸ ਵਿਭਾਗ ਦੇ ਪਹਿਲੇ ਸਮੈਸਟਰ ਦੇ ਵਿਦਿਆਰਥੀਆਂ ਦੇ ਸੁਆਗਤ ਵਿਚ ਇਕ ਪ੍ਰਭਾਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਨਵੇਂ ਦਾਖਲ ਹੋਏ ਵਿਦਿਆਰਥੀਆਂ ਨੂੰ ਅਕਾਦਮਿਕ, ਸੱਭਿਆਚਾਰਕ ਅਤੇ ਸਮਾਜਿਕ ਮਾਹੌਲ ਨਾਲ ਜੋੜਨਾ ਸੀ। ਸਮਾਗਮ ਵਿਚ ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਕਾਲਜ ਦੀ ਪੜ੍ਹਾਈ ਦਾ ਉਦੇਸ਼ ਸਿਰਫ ਅਕਾਦਮਿਕ ਉੱਤਮਤਾ ਹੀ ਨਹੀਂ ਬਲਕਿ ਵਿਦਿਆਰਥੀ ਦਾ ਵਿਅਕਤੀਗਤ ਵਿਕਾਸ ਅਤੇ ਸਰਬਪੱਖੀ ਵਿਕਾਸ ਹੈ। ਇਸ ਲਈ ਉਹਨਾ ਨੇ ਵਿਦਿਆਰਥੀਆਂ ਨੂੰ ਇਸ ਦਾ ਭਰਪੂਰ ਲਾਭ ਉਠਾਉਣ ਲਈ ਕਿਹਾ।




ਨਵੇਂ ਵਿਦਿਆਰਥੀਆਂ ਦੇ ਸੁਆਗਤ ਵਿਚ ਕਲਚਰਲ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਕਾਲਜ ਦੇ ਸੀਨੀਅਰ ਵਿਦਿਆਰਥੀਆਂ ਦੁਆਰਾ ਆਪਣੇ ਜੂਨੀਅਰਾਂ ਦਾ ਸੁਆਗਤ ਕਰਨ ਲਈ ਲੋਕ ਗੀਤ ਅਤੇ ਡਾਂਸ ਦੀਆਂ ਪੇਸ਼ਕਾਰੀਆਂ ਕੀਤੀਆਂ ਗਈਆਂ। ਇਸ ਉਪਰੰਤ ਵਿਦਿਆਰਥੀਆਂ ਨੂੰ ਕਾਲਜ ਦੇ ਵੱਖ- ਵੱਖ ਪਹਿਲੂਆਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਕਾਲਜ ਦੇ ਵੱਖ-ਵੱਖ ਵਿਭਾਗਾਂ ਅਤੇ ਸਹਿ-ਪਾਠ ਕਿਰਿਆਵਾਂ ਦੇ ਡੀਨ ਤੇ ਇੰਚਾਰਜ ਸਾਹਿਬਾਨ ਦੁਆਰਾ ਵਿਦਿਆਰਥੀਆਂ ਨੂੰ ਕਾਲਜ ਬਾਰੇ ਅਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਵਿਭਾਗ ਮੁਖੀ ਡਾ. ਰਸ਼ਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਲਕਸ਼ ਸੈਟ ਕਰਨ ਅਤੇ ਉਹਨਾਂ ਨੂੰ ਪ੍ਰਾਪਤ ਕਰਨ ਬਾਰੇ ਆਪਣੀ ਰਾਇ ਨਾਲ ਉਤਸ਼ਾਹਿਤ ਕੀਤਾ। ਅਖੀਰ ਵਿੱਚ, ਡਾ. ਰਮਿੰਦਰ ਕੌਰ ਭਾਟੀਆ ਨੇ ਸਾਰਿਆਂ ਦਾ ਧੰਨਵਾਦ ਕੀਤਾ । ਇਸ ਮੌਕੇ ‘ਤੇ ਪ੍ਰੋਫੈਸਰ ਅਮਿਤਾ ਸ਼ਾਹਿਦ, ਪ੍ਰੋ. ਵਿਵੇਕ ਮਹਾਜਨ, ਡਾ. ਯੂਬੀਕ ਬੇਦੀ, ਡਾ. ਨਵਦੀਪ , ਡਾ. ਰਮਿੰਦਰ ਕੌਰ ਭਾਟੀਆ, ਪ੍ਰੋ ਰਵਨੀਤ ਬੈਂਸ, ਪ੍ਰੋ ਮਨੀਸ਼ ਗੋਏਲ, ਡਾ. ਜੋਤੀ ਵੋਹਰਾ ਅਤੇ ਹੋਰ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ।
JiwanJotSavera