ਜ਼ਿਲ੍ਹਾ ਮੈਜਿਸਟ੍ਰੇਟ ਨੇ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਲਗਾਈ ਪੂਰਨ ਪਾਬੰਦੀ

ਮੋਗਾ (ਵਿਮਲ) :- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (46 ਆਫ 2023) 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਹੁਕਮਾਂ ਵਿੱਕ ਕਿਹਾ ਗਿਆ ਹੈ ਕਿ ਪੈਲਸਾਂ ਵਿੱਚ ਹੁੰਦੇ ਸਮਾਰੋਹ ਦੌਰਾਨ ਕਈ ਵਿਅਕਤੀਆਂ ਵੱਲੋਂ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇੱਕ ਫੈਸ਼ਨ ਜਿਹਾ ਬਣ ਗਿਆ ਹੈ ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ਤੇ ਰੋਕ ਲਗਾਈ ਜਾਣੀ ਲੋਕ ਹਿੱਤ ਲਈ ਜਰੂਰੀ ਹੈ। ਇਹ ਹੁਕਮ 31 ਦਸੰਬਰ 2025 ਤੱਕ ਲਾਗੂ ਰਹਿਣਗੇ।

Check Also

पंजाब सरकार द्वारा संजीव भगत को जिला योजना बोर्ड जालंधर का सदस्य नियुक्त

जालंधर के विकास को मिलेगी नई गति जालंधर (अरोड़ा) :- पंजाब सरकार द्वारा संजीव भगत …

Leave a Reply

Your email address will not be published. Required fields are marked *