ਕਮਿਸ਼ਨਰ ਨਗਰ ਨਿਗਮ ਮੋਗਾ ਦੇ ਵਾਧੂ ਚਾਰਜ ਵਜੋਂ ਵੀ ਦੇਣਗੇ ਸੇਵਾਵਾਂ
ਮੋਗਾ (ਵਿਮਲ) :- 2022 ਬੈਚ ਦੇ ਆਈ. ਏ.ਐਸ. ਅਧਿਕਾਰੀ ਸ਼੍ਰੀ ਜਸਪਿੰਦਰ ਸਿੰਘ ਨੇ ਮੋਗਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲਿਆ ਹੈ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਪਾਰਦਰਸ਼ੀ ਪ੍ਰਸ਼ਾਸਨ ਅਤੇ ਚੰਗੇ ਪ੍ਰਸ਼ਾਸਨ ਦੀਆਂ ਨੀਤੀਆਂ ਅਤੇ ਉਮੀਦ ਅਨੁਸਾਰ ਉਹ ਆਪਣੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣਗੇ ਤਾਂ ਜੋ ਵਿਕਾਸ ਕਾਰਜਾਂ ਦੇ ਨਾਲ-ਨਾਲ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਸਹੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਕਮਿਸ਼ਨਰ ਨਗਰ ਨਿਗਮ ਮੋਗਾ ਦੇ ਵਾਧੂ ਚਾਰਜ ਵਜੋਂ ਵੀ ਉਹ ਆਪਣੀਆਂ ਸੇਵਾਵਾਂ ਦੇਣਗੇ। ਉਹਨਾਂ ਕਿਹਾ ਕਿ ਨਗਰ ਨਿਗਮ ਰਾਹੀ ਵੀ ਆਮ ਲੋਕਾਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਦੇਣੀਆਂ ਯਕੀਨੀ ਬਣਾਈਆ ਜਾਣਗੀਆਂ। ਇਸ ਤੋਂ ਪਹਿਲਾਂ ਉਹ ਉੱਪ ਮੰਡਲ ਮੈਜਿਸਟਰੇਟ ਵਜੋਂ ਦੀਨਾ ਨਗਰ ਵਿਖੇ ਤਇਨਾਤ ਸਨ।
JiwanJotSavera