ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਨੇ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਦੀ ਕੀਤੀ ਤਿਮਾਹੀ ਮੀਟਿੰਗ

ਸਾਬਕਾ ਸੈਨਿਕਾਂ ਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਚਨਬੱਧ-ਏ.ਡੀ.ਸੀ. ਜਸਪਿੰਦਰ ਸਿੰਘ

ਮੋਗਾ (ਵਿਮਲ) :- ਸਾਬਕਾ ਸੈਨਿਕਾਂ ਤੇ ਉਹਨਾਂ ਦੇ ਪਰਿਵਾਰਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵਚਨਬੱਧ ਹੈ। ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਯੋਗਦਾਨ ਪਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਝੰਡਾ ਦਿਵਸ ਦੀ ਰਾਸ਼ੀ ਜਿਹੜੀ ਕਿ ਸਾਬਕਾ ਸੈਨਿਕਾਂ ਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ ਵਿੱਚ, ਜ਼ਿਲ੍ਹੇ ਦੇ ਨਾਗਰਿਕਾਂ, ਸਕੂਲਾਂ/ਕਾਲਜਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕ੍ਰਮਚਾਰੀਆਂ ਨੂੰ ਵੀ ਇਸ ਵਿੱਚ ਵੱਧ ਤੋ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ੍ਰ. ਜਸਪਿੰਦਰ ਸਿੰਘ ਵੱਲੋਂ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਦੀ ਪ੍ਰਧਾਨਗੀ ਕਰਨ ਮੌਕੇ ਕੀਤਾ। ਮੀਟਿੰਗ ਵਿੱਚ ਉਹਨਾਂ ਨਾਲ ਗਰੁੱਪ ਕੈਪਟਨ ਦੇਵਿੰਦਰ ਸਿੰਘ ਢਿੱਲੋਂ ਰਿਟਾਇਰਡ ਸਕੱਤਰ ਜ਼ਿਲ੍ਹਾ ਸੈਨਿਕ ਬੋਰਡ ਮੋਗਾ, ਲੈਫ. ਕਰਨਲ ਡਾ. ਸੁਖਮੀਤ ਮਿਨਹਾਸ (ਰਿਟਾ) ਮੀਤ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਅਤੇ ਬੋਰਡ ਦੇ ਸਮੂਹ ਮੈਂਬਰਾਂ ਨੇ ਹਾਜ਼ਰੀ ਭਰੀ।

ਗਰੁੱਪ ਕੈਪਟਨ ਦੇਵਿੰਦਰ ਸਿੰਘ ਢਿੱਲੋਂ (ਰਿਟ) ਵੱਲੋਂ ਮੀਟਿੰਗ ਵਿੱਚ ਝੰਡਾ ਦਿਵਸ ਦੀ ਰਾਸ਼ੀ ਇਕੱਤਰ ਕਰਨ ਬਾਰੇ, ਪੁਲਿਸ ਵਿਭਾਗ ਦੀਆਂ ਸ਼ਿਕਾਇਤਾਂ ਸਬੰਧੀ, ਸੁਵਿਧਾ ਸੈਂਟਰ ਵਿੱਚ ਸੈਨਿਕਾਂ ਦੀ ਪਹਿਲ ਦੇ ਆਧਾਰ ਤੇ ਸੁਣਵਾਈ ਬਾਰੇ ਵਧੀਕ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਗਿਆ। ਸਾਬਕਾ ਫੌਜੀਆਂ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਸਾਬਕਾ ਫੌਜੀਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਪੁਲਿਸ ਵਿਭਾਗ ਨੂੰ ਜਾਣੂੰ ਕਰਵਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਸਾਰੇ ਮੁੱਦਿਆਂ ਤੇ ਵਿਚਾਰ ਕਰਨ ਬਾਅਦ ਸਬੰਧਤ ਵਿਭਾਗਾਂ ਨੂੰ ਸਾਬਕਾ ਫੌਜੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਕਿਹਾ ਗਿਆ। ਉਹਨਾਂ ਕਿਹਾ ਕਿ ਪ੍ਰਸ਼ਾਸ਼ਨ ਮੋਗਾ ਵੱਲੋਂ ਸਮੂਹ ਵਿਭਾਗਾਂ ਨੂੰ ਸਖਤ ਆਦੇਸ਼ ਪਹਿਲਾਂ ਤੋਂ ਹੀ ਜਾਰੀ ਕੀਤੇ ਹੋਏ ਹਨ ਕਿ ਸਾਰੇ ਵਿਭਾਗਾਂ ਵਿੱਚ ਸਾਬਕਾ ਸੈਨਿਕਾਂ ਤੇ ਉਹਨਾਂ ਦੇ ਪਰਿਵਾਰਾਂ ਨੂੰ ਬਣਦਾ ਮਾਨ-ਸਨਮਾਨ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ ਸ੍ਰੀਮਤੀ ਡਿੰਪਲ ਥਾਪਰ, ਵੱਲੋਂ ਸਾਬਕਾ ਫੌਜੀਆਂ ਦੇ ਅਸ਼ਿਰਤਾਂ ਲਈ ਫੌਜ਼ ਵਿੱਚ ਭਰਤੀ ਲਈ ਸੀ.ਪਾਈਟ ਕੈਂਪ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਉਪਰਾਲਿਆਂ ਅਤੇ ਕੰਮਾਂ ਦੀ ਸੰਖੇਪ ਜਾਣਕਾਰੀ ਦਿੱਤੀ ਗਈ। ਸੂਬੇਦਾਰ ਐਸ.ਮੂਰਤੀ ਇੰਚਾਰ

About admin

Check Also

इनोसेंट हार्ट्स स्कूल, नूरपुर में जिला स्तरीय हैंडबॉल प्रतियोगिताओं का सफल आयोजन

जालंधर (मक्कड़) :- ‘खेडां वतन पंजाब दियां’ के तहत इनोसेंट हार्ट्स स्कूल, नूरपुर में हाल …

Leave a Reply

Your email address will not be published. Required fields are marked *