ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਅਸਲਾ ਧਾਰਕਾਂ ਨੂੰ ਹਥਿਆਰ ਜਮ੍ਹਾਂ ਕਰਵਾਉਣ ਦੇ ਆਦੇਸ਼ ਜਾਰੀ

ਮੋਗਾ (ਵਿਮਲ) :- ਰਾਜ ਚੋਣ ਕਮਿਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ-2025 ਦੇ ਮੈਂਬਰ ਚੁਣਨ ਲਈ ਮਿਤੀ 14 ਦਸੰਬਰ 2025 ਦਿਨ ਐਤਵਾਰ ਨੂੰ ਚੋਣਾਂ ਕਰਵਾਈਆਂ ਜਾ ਰਹੀਆ ਹਨ। ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਹੋਣ ਵਾਲੀ ਉਕਤ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਜ਼ਿਲ੍ਹਾ ਮੋਗਾ ਦੇ ਸਾਰੇ ਅਸਲਾ ਧਾਰਕਾਂ ਨੂੰ ਆਪਣੇ-ਆਪਣੇ ਹਥਿਆਰ ਜਮ੍ਹਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸਾਗਰ ਸੇਤੀਆ ਨੇ ਕਿਹਾ ਕਿ ਅਸਲਾ ਧਾਰਕਾਂ ਵੱਲੋਂ ਨਾਜੁਕ ਸਥਿਤੀ ਨੂੰ ਜਾਣਨ ਉਪਰੰਤ ਅਸਲਾ ਜਮ੍ਹਾਂ ਕਰਵਾਉਣ ਤੋਂ ਛੋਟ ਦੇਣ ਲਈ ਵੱਖਰੇ ਤੌਰ ਤੇ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਬਣਾ ਦਿੱਤੀ ਗਈ ਹੈ, ਜੋ ਅਸਲਾ ਧਾਰਕਾਂ ਵੱਲੋਂ ਦੱਸੀ ਨਾਜ਼ੁਕ ਸਥਿਤੀ ਦੀ ਪੜਤਾਲ ਕਰਨ ਉਪਰੰਤ ਅਸਲਾ ਧਾਰਕਾ ਵੱਲੋਂ ਦਿੱਤੀਆ ਗਈਆ ਦਰਖਾਸਤਾਂ ਦਾ ਨਿਪਟਾਰਾ ਕਰੇਗੀ। ਇਹ ਹੁਕਮ ਆਦਰਸ਼ ਚੋਣ ਜ਼ਾਬਤਾ ਖਤਮ ਹੋਣ ਤੱਕ ਲਾਗੂ ਰਹੇਗਾ। ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਿਜ਼, ਬਾਵਰਦੀ ਪੁਲਿਸ ਕਰਮਚਾਰੀਆਂ ਤੇ ਲਾਗੂ ਨਹੀਂ ਹੋਵੇਗਾ, ਪ੍ਰੰਤੂ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮਚਾਰੀ/ਐਸ.ਪੀ.ਓਜ਼ ਪੋਲਿੰਗ ਸਟੇਸ਼ਨਾਂ ਦੇ ਅੰਦਰ ਹਥਿਆਰ ਲੈ ਕੇ ਨਹੀਂ ਜਾ ਸਕਣਗੇ।

Check Also

हेल्पलाइन: लोगों की सेवा के लिए मेरा अटूट वचन — नितिन कोहली

सहायता हेतु संपर्क करें: हेल्पलाइन नंबर 0181-5018181 जालंधर (अरोड़ा) :- जालंधर सेंट्रल हलका में जनता …

Leave a Reply

Your email address will not be published. Required fields are marked *