ਲਾਇਲਪੁਰ ਖ਼ਾਲਸਾ ਕਾਲਜ ਵਿਖੇ ਸ. ਬਲਬੀਰ ਸਿੰਘ ਦੇ 87ਵੇਂ ਜਨਮ ਦਿਵਸ ਨੂੰ ਸਮਰਪਿਤ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦੀ ਵਿਸੇਸ਼ ਮਿਲਣੀ ਕਰਵਾਈ ਗਈ

ਜਲੰਧਰ (ਅਰੋੜਾ) :- ਵਿੱਦਿਆ, ਖੇਡਾਂ ਅਤੇ ਕਲਾ ਦੇ ਖੇਤਰ ਵਿੱਚ ਨਿੱਤ ਨਵੀਆਂ ਪ੍ਰਾਪਤੀਆਂ ਹਾਸਿਲ ਕਰ ਰਹੀ ਉੱਤਰੀ ਭਾਰਤ ਦੀ ਸਿਰਮੌਰ ਵਿੱਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ ਕਾਲਜ ਗਵਰਨਿੰਗ ਕੌਂਸਲ ਦੇ ਸਾਬਕਾ ਪ੍ਰਧਾਨ, ਸਾਬਕਾ ਮੈਂਬਰ ਪਾਰਲੀਮੈਂਟ, ਸਾਬਕਾ ਮੰਤਰੀ ਪੰਜਾਬ ਰਹੇ ਸਵ. ਸ. ਬਲਬੀਰ ਸਿੰਘ ਦੇ 87ਵੇਂ ਜਨਮ ਦਿਵਸ ਨੂੰ ਸਮਰਪਿਤ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦੀ ਇੱਕ ਵਿਸੇਸ਼ ਮਿਲਣੀ ਕਰਵਾਈ ਗਈ। ਇਸ ਮਿਲਣੀ ਵਿਚ ਕਾਲਜ ਦੇ ਪੁਰਾਣੇ ਵਿਦਿਆਰਥੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕਾਲਜ ਦੇ ਪੁਰਾਣੇ ਵਿਦਿਆਰਥੀ ਸ਼੍ਰੀ ਤਪਨ ਭਨੋਟ (ਪੀ.ਸੀ.ਐਸ) ਡਿਪਟੀ ਡਾਇਰੈਕਟਰ, ਪੰਜਾਬ ਲੈਂਡ ਰਿਕਾਰਡ ਸੋਸਾਇਟੀ ਸ਼ਾਮਲ ਹੋਏ। ਸਮਾਗਮ ਵਿੱਚ ਗੈਸਟ ਆਫ ਆਨਰ ਵਜੋਂ ਡਾ. ਐਸ.ਪੀ.ਐਸ. ਗਰੋਵਰ, ਕਰਨਲ ਸੁਖਬੀਰ ਸਿੰਘ (ਰਿਟਾ), ਡਾ. ਅਰਮਿੰਦਰ ਸਿੰਘ (ਯੂ.ਐਸ.ਏ), ਕਰਨਲ ਕੁਲਦੀਪ ਸਿੰਘ ਦੁਸਾਂਝ ਅਤੇ ਦਲਵਿੰਦਰ ਦਿਆਲਪੁਰੀ ਸ਼ਾਮਲ ਹੋਏ। ਮੁੱਖ ਮਹਿਮਾਨ ਤੇ ਹੋਰ ਮਹਿਮਾਨਾਂ ਨੂੰ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ, ਵਾਈਸ ਪ੍ਰਧਾਨ ਸ. ਦੀਪਇੰਦਰ ਸਿੰਘ ਪੁਰੇਵਾਲ, ਸੰਯੁਕਤ ਸਕੱਤਰ ਸ. ਜਸਪਾਲ ਸਿੰਘ ਵੜੈਚ, ਸ. ਪ੍ਰਭਦੀਪ ਸਿੰਘ ਪੰਨੂ ਮੈਂਬਰ ਮੇਨੈਜਿੰਗ ਕਮੇਟੀ ਅਤੇ ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ ਨੇ ਨਿੱਘੇ ਸ਼ਬਦਾਂ ਨਾਲ ‘ਜੀ ਆਇਆਂ’ ਆਖਿਆ। ਮੁੱਖ ਮਹਿਮਾਨ ਸ਼੍ਰੀ ਤਪਨ ਭਨੋਟ ਨੇ ਕਾਲਜ ਪ੍ਰਤੀ ਆਪਣਾ ਮੋਹ ਪ੍ਰਗਟ ਕਰਦਿਆਂ ਧੰਨਵਾਦੀ ਸ਼ਬਦਾਂ ਵਿਚ ਕਾਲਜ ਵੱਲੋਂ ਕਰਵਾਏ ਜਾਂਦੇ ਇਸ ਵਿਸ਼ੇਸ਼ ਮਿਲਣੀ ਸਮਾਗਮ ਦੀ ਸ਼ਲਾਘਾ ਕੀਤੀ। ਉਹਨਾਂ ਨੇ ਕਾਲਜ ਵਿਖੇ ਬਿਤਾਏ ਆਪਣੇ ਵਿਦਿਆਰਥੀ ਜੀਵਨ ਦੇ ਅਨੁਭਵ ਸਾਂਝੇ ਕੀਤੇ। ਉਨਾਂ ਨੇ ਆਪਣੀਆਂ ਪ੍ਰਾਪਤੀਆਂ ਦਾ ਸਿਹਰਾ ਕਾਲਜ ਸਿਰ ਬੰਨ੍ਹਦੇ ਹੋਏ ਆਪਣੇ-ਆਪ ਨੂੰ ਅਤੀ ਖੁਸ਼-ਕਿਸਮਤ ਦੱਸਿਆ।

ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਗੱਲ ਦਾ ਮਾਣ ਹੈ ਕਿ ਉਹ ਲਾਇਲਪੁਰ ਖ਼ਾਲਸਾ ਕਾਲਜ ਦੇ ਵਿਦਿਆਰਥੀ ਹਨ। ਪ੍ਰਿੰਸੀਪਲ ਪ੍ਰੋ. ਨਵਦੀਪ ਕੌਰ ਨੇ ਬੋਲਦਿਆਂ ਕਿਹਾ ਕਿ ਕਾਲਜ ਦੇ ਮਾਣ-ਮੱਤੇ ਇਤਿਹਾਸ ਨੂੰ ਸਿਰਜਨ ਵਿਚ ਇਸ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਦਾ ਅਹਿਮ ਯੋਗਦਾਨ ਹੈ। ਉਹਨਾਂ ਕਿਹਾ ਕਿ ਕਾਲਜ ਆਪਣੇ ਪੁਰਾਣੇ ਵਿਦਿਆਰਥੀਆਂ ਨੂੰ ਬਣਦਾ ਮਾਨ-ਸਨਮਾਨ ਦੇਣ ਲਈ ਹਮੇਸ਼ਾ ਪ੍ਰਤੀਬੱਧ ਰਿਹਾ ਹੈ ਤੇ ਭਵਿੱਖ ਵਿੱਚ ਹੋਰ ਅਜਿਹੇ ਮੌਕੇ ਸਿਰਜਨ ਲਈ ਯਤਨਸ਼ੀਲ ਰਹੇਗਾ। ਉਨ੍ਹਾਂ ਕਿਹਾ ਕਿ ਸਾਨੂੰ ਫਖਰ ਹੈ ਕਿ ਸਾਡੇ ਵਿਦਿਆਰਥੀ ਪ੍ਰਸ਼ਾਸਨਿਕ ਖੇਡਾਂ, ਕਲਚਰਲ ਅਤੇ ਸਾਹਿਤਕ ਖੇਤਰ ਵਿਚ ਸੇਵਾਵਾਂ ਦੇ ਕੇ ਕਾਲਜ ਦਾ ਨਾਮ ਰੌਸ਼ਨ ਕਰ ਰਹੇ ਹਨ। ਅਲੂਮਨੀ ਐਸੋਸੀਏਸ਼ਨ ਦੇ ਡਾਇਰੈਕਟਰ ਪ੍ਰੋ. ਸੰਜੀਵ ਕੁਮਾਰ ਆਨੰਦ ਨੇ ਇਸ ਮੌਕੇ ਅਲੂਮਨੀ ਐਸੋਸੀਏਸ਼ਨ ਦੀ ਰਿਪੋਰਟ ਪੇਸ਼ ਕੀਤੀ।

ਇਸ ਮੌਕੇ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਨੇ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਤਾਜੀਆਂ ਕੀਤੀਆਂ। ਇਸ ਮੌਕੇ ਡਾ. ਬਲਦੇਵ ਸਿੰਘ ਪ੍ਰਿੰਸੀਪਲ ਲਾਇਲਪੁਰ ਖਾਲਸਾ ਕਾਲਜ ਕਪੂਰਥਲਾ, ਡਾ. ਸਰਬਜੀਤ ਕੌਰ ਰਾਏ ਪ੍ਰਿੰਸੀਪਲ ਲਾਇਲਪੁਰ ਖਾਲਸਾ ਕਾਲਜ ਫਾਰ ਵਿਮਨ, ਡਾ. ਗੁਰਪਿੰਦਰ ਸਿੰਘ ਸਾਬਕਾ ਪ੍ਰਿੰਸੀਪਲ, ਪ੍ਰੋ. ਆਰ.ਸੀ. ਕੁਕਰੇਜਾ, ਪ੍ਰੋ. ਰਵੀਲ ਕਮਲ, ਪ੍ਰੋ. ਸਰਿਤਾ ਤਿਵਾੜੀ, ਪ੍ਰੋ. ਜਸਰੀਨ ਕੌਰ ਅਤੇ ਡਾ. ਗੋਪਾਲ ਸਿੰਘ ਬੁੱਟਰ ਤੋਂ ਇਲਾਵਾ 1964 ਤੋਂ 2024 ਤੱਕ ਦੇ ਪੁਰਾਣੇ ਆਦਿ ਦੇ ਨਾਲ-ਨਾਲ ਹੋਰ ਬਹੁਤ ਸਾਰੇ ਪੁਰਾਣੇ ਵਿਦਿਆਰਥੀ, ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ। ਸਮਾਗਮ ਦੌਰਾਨ ਪ੍ਰੋ. ਸੁਖਦੇਵ ਸਿੰਘ ਮੁਖੀ ਸੰਗੀਤ ਵਿਭਾਗ ਦੁਆਰਾ ਅਤੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਲੋਕ ਗੀਤ, ਗਜ਼ਲ, ਗਰੁਪ ਸ਼ਬਦ ਦੁਆਰਾ ਵਾਤਾਵਰਨ ਨੂੰ ਸੁਹਾਵਣਾ ਤੇ ਖੁਸ਼ਗਵਾਰ ਬਣਾਇਆ ਗਿਆ। ਦਲਵਿੰਦਰ ਦਿਆਲਪੁਰੀ ਪ੍ਰਸਿੱਧ ਲੋਕ ਗਾਇਕ ਨੇ ਆਪਣੇ ਗੀਤਾਂ ਨਾਲ ਸਮਾਂ ਬੰਨ ਦਿੱਤਾ। ਡਾ. ਸੁਰਿੰਦਰ ਪਾਲ ਮੰਡ ਨੇ ਖੂਬਸੂਰਤ ਸ਼ਾਇਰਾਨਾ ਅੰਦਾਜ਼ ਵਿਚ ਮੰਚ ਸੰਚਾਲਕ ਦੀ ਭੂਮਿਕਾ ਨਿਭਾਈ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ।

Check Also

ਜਨਮ ਦਿਨ ਤੇ ਵਿਸ਼ੇਸ਼ (5 ਦਸੰਬਰ 2025) ਸਿੱਖਿਆ ਅਤੇ ਸਮਾਜ ਸੇਵਾ ਨੂੰ ਸਮਰਪਿਤ ਸਨ- ਸਰਦਾਰ ਬਲਬੀਰ ਸਿੰਘ

ਜਲੰਧਰ (ਅਰੋੜਾ) :- ਸਿੱਖਿਆ ਅਤੇ ਰਾਜਨੀਤੀ ਦੇ ਖੇਤਰ ਵਿੱਚ ਸਰਵ ਉੱਚ ਸੇਵਾਵਾਂ ਦੇਣ ਵਾਲੇ ਸਰਦਾਰ …

Leave a Reply

Your email address will not be published. Required fields are marked *