ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਆਂ ਚੋਣਾਂ ਲਈ ਜ਼ਿਲ੍ਹੇ ‘ਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ-ਪੂਰਵਕ ਨੇਪਰੇ ਚੜ੍ਹਿਆ-ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਸ਼ਾਮ 4 ਵਜ੍ਹੇ ਤੱਕ ਲਗਭਗ 42.57 ਫੀਸਦੀ ਹੋਈ ਵੋਟਿੰਗ
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਹੋਈਆਂ ਵੋਟਾਂ ਦੀ ਗਿਣਤੀ ਹੋਵੇਗੀ 17 ਦਸੰਬਰ ਨੂੰ
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਿੰਗ ਸ਼ਾਂਤੀ ਪੂਰਵਕ ਮੁਕੰਮਲ ਹੋਣ ਤੇ ਜ਼ਿਲ੍ਹੇ ਦੇ ਵੋਟਰਾਂ ਤੇ ਅਧਿਕਾਰੀਆਂ ਸਮੇਤ ਕਰਮਚਾਰੀਆਂ ਦਾ ਕੀਤਾ ਧੰਨਵਾਦ

ਮੋਗਾ (ਵਿਮਲ) :- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 15 ਜੋਨਾਂ ਅਤੇ 5 ਪੰਚਾਇਤ ਸੰਮਤੀਆਂ ਦੇ 101 ਜੋਨਾਂ ਚ ਹੋਈ ਵੋਟਿੰਗ ਦਾ ਕੰਮ ਸ਼ਾਂਤੀਪੂਰਵਕ ਸੰਪੰਨ ਹੋਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਵਾਸੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੇ ਨੁਮਾਇੰਦਿਆਂ ਦੀ ਚੋਣ ਲਈ ਵੱਖਰੇ-ਵੱਖਰੇ ਬੈਲਟ ਪੇਪਰਾਂ ਦੀ ਵਰਤੋਂ ਕਰਦਿਆਂ ਆਪਣੀ ਵੋਟ ਦਾ ਇਸਤੇਮਾਲ ਕੀਤਾ। ਪਿੰਡਾਂ ਦੇ ਲੋਕਾਂ ਨੇ ਆਪਣੀ ਮਰਜ਼ੀ ਦੇ ਨੁਮਾਇੰਦਿਆਂ ਦੀ ਚੋਣ ਲਈ ਉਤਸ਼ਾਹ ਨਾਲ ਵੋਟਾਂ ਪਾਈਆਂ ਅਤੇ ਕਈ ਪੋਲਿੰਗ ਬੂਥਾਂ ‘ਤੇ ਲੋਕਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਵੀ ਵੇਖਣ ਨੂੰ ਮਿਲੀਆਂ। ਡਿਪਟੀ ਕਮਿਸ਼ਨਰ ਨੇ ਸ਼ਾਂਤੀ ਪੂਰਵਕ ਚੋਣਾਂ ਕਰਵਾਉਣ ਲਈ ਜ਼ਿਲ੍ਹੇ ਦੇ ਵੋਟਰਾਂ ਤੇ ਅਧਿਕਾਰੀਆਂ ਸਮੇਤ ਕਰਮਚਾਰੀਆਂ ਦਾ ਧੰਨਵਾਦ ਕੀਤਾ।

ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਸਵੇਰੇ 08 ਵਜੇ ਵੋਟਾਂ ਪੈਣ ਦਾ ਕੰਮ ਸ਼ੁਰੂ ਹੋਇਆ ਅਤੇ ਸਵੇਰੇ 10 ਵਜੇ ਤੱਕ ਜ਼ਿਲ੍ਹੇ ਵਿੱਚ 7.52 ਪ੍ਰਤੀਸ਼ਤ ਵੋਟ ਪੋਲ ਹੋਈ। ਇਸੇ ਤਰ੍ਹਾਂ ਦੁਪਹਿਰ 12 ਵਜੇ ਤੱਕ 17.49 ਫੀਸਦੀ ਅਤੇ ਬਾਅਦ ਦੁਪਹਿਰ 02 ਵਜੇ ਤੱਕ 30.31 ਫੀਸਦੀ ਮਤਦਾਤਾਵਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਹਨਾਂ ਚੋਣਾਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੋਗਾ, ਪੰਚਾਇਤ ਸੰਮਤੀ ਬਾਘਾਪੁਰਾਣਾ, ਨਿਹਾਲ ਸਿੰਘ ਵਾਲਾ, ਧਰਮਕੋਟ, ਕੋਟ ਈਸੇ ਵਿੱਚ ਸ਼ਾਮ 04 ਵਜ੍ਹੇ ਤੱਕ ਕਰੀਬ 42.57 ਫੀਸਦੀ ਵੋਟਿੰਗ ਹੋਈ। ਉਨ੍ਹਾਂ ਦੱਸਿਆ ਕਿ ਬੈਲਟ ਬਕਸੇ ਬਲਾਕ-ਵਾਈਜ਼ ਬਣਾਏ ਗਏ ਵੱਖ-ਵੱਖ 5 ਸਟਰਾਂਗ ਰੂਮਾਂ ਵਿੱਚ ਸਖਤ ਨਿਗਰਾਨੀ ਹੇਠ ਰੱਖੇ ਜਾਣਗੇ। ਉਹਨਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀ ਮੋਗਾ ਦੇ ਬੈਲਟ ਬਕਸੇ ਐਸ.ਡੀ. ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮੋਗਾ ਵਿਖੇ ਸਥਾਪਿਤ ਕੀਤੇ ਗਏ ਸਟਰਾਂਗ ਰੂਮ ‘ਚ ਰੱਖੇ ਜਾਣਗੇ। ਇਸੇ ਤਰ੍ਹਾਂ ਬਲਾਕ ਬਾਘਾਪੁਰਾਣਾ ਦੇ ਬੈਲਟ ਬਕਸੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਾਘਾਪੁਰਾਣਾ ਵਿੱਚ,ਬਲਾਕ ਨਿਹਾਲ ਸਿੰਘ ਵਾਲਾ ਦੇ ਬੈਲਟ ਬਕਸੇ ਕਮਲਾ ਨਹਿਰੂ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ, ਧਰਮਕੋਟ ਦੇ ਬੈਲਟ ਬਕਸੇ ਏ.ਡੀ. ਕਾਲਜ ਧਰਮਕੋਟ ਵਿਖੇ ਅਤੇ ਕੋਟ ਈਸੇ ਖਾਂ ਦੇ ਬੈਲਟ ਬਕਸੇ ਦਫਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਕੋਟ ਈਸੇ ਖਾਂ ਵਿਖੇ ਸਥਾਪਿਤ ਕੀਤੇ ਗਏ ਸਟਰਾਂਗ ਰੂਮ ‘ਚ ਰੱਖੇ ਜਾਣਗੇ ਅਤੇ ਇਨ੍ਹਾਂ ਥਾਵਾਂ ‘ਤੇ ਹੀ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਹੋਵੇਗੀ।

Check Also

अंडमान-निकोबार में गणतंत्र दिवस पर तिरंगा फहराकर स्वतंत्रता सेनानियों को किया नमन

(JJS) – अंडमान निकोबार द्वीप समूह में गणतंत्र दिवस के पावन अवसर पर कनाडा से …

Leave a Reply

Your email address will not be published. Required fields are marked *