ਜ਼ਿਲ੍ਹਾ ਤੇ ਸੈਸ਼ਨ ਜੱਜ ਮਿਸ ਨੀਲਮ ਨੇ ਵਿਸ਼ੇਸ਼ ਸ਼ਿਰਕਤ ਕਰਕੇ ਫੈਲਾਈ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ
ਮੋਗਾ (ਵਿਮਲ):- ਮਿਸਟਰ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ, ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 06 ਦਸੰਬਰ 2025 ਤੋਂ 06 ਜਨਵਰੀ 2026 ਤੱਕ ਪੂਰੇ ਪੰਜਾਬ ਵਿੱਚ “ਯੂਥ ਅਗੇਂਸਟ ਡਰੱਗਜ-ਐਂਟੀ ਡਰੱਗਜ ਅਵੇਰਨੈੱਸ ਡਰਾਈਵ” ਚਲਾਈ ਜਾ ਰਹੀ ਹੈ। ਮੁਹਿੰਮ ਦੇ ਤਹਿਤ ਅੱਜ ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਸਿਹਤ ਵਿਭਾਗ ਮੋਗਾ ਦੇ ਸਹਿਯੋਗ ਨਾਲ ਪਿੰਡ ਰੌਂਤਾ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾ. ਅਜਵਿੰਦਰ ਸਿੰਘ ਮੈਡੀਕਲ ਅਫਸਰ, ਮਿਸ ਸ਼ਾਲੂ, ਸੀ.ਐੱਚ.ਓ, ਜਸਪਾਲ ਸਿੰਘ, ਈ.ਐੱਮ.ਟੀ, ਰਾਣੀ ਕੌਰ ਸਟਾਫ ਨਰਸ, ਅਮਨਦੀਪ ਕੌਰ ਸਟਾਫ ਨਰਸ ਤੋਂ ਇਲਾਵਾ ਇਸ ਦਫਤਰ ਦੀ ਟੀਮ ਜਿਸ ਵਿੱਚ ਮੀਤੂ ਰਾਣੀ, ਪੈਨਲ ਵਕੀਲ ਅਤੇ ਗੁਰਬਰਮ ਸਿੰਘ, ਪੈਰਾ ਲੀਗਲ ਵਲੰਟੀਅਰਜ ਵੱਲੋਂ ਹਿੱਸਾ ਲਿਆ ਗਿਆ। ਮਿਸ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਵੀ ਇਸ ਕੈਂਪ ਵਿੱਚ ਵਿਸ਼ੇਸ਼ ਸ਼ਿਰਕਤ ਕੀਤੀ ਅਤੇ ਦੱਸਿਆ ਕਿ ਇਸ ਨਸ਼ਿਆਂ ਵਿਰੁੱਧ ਚਲ ਰਹੀ ਮੁਹਿੰਮ ਯੂਥ ਅਗੇਂਸਟ ਡਰੱਗਸ ਦਾ ਮੁੱਖ ਮਕਸਦ ਲੋਕਾਂ ਵਿੱਚ ਇਹ ਸੰਦੇਸ਼ ਪਹੁੰਚਾਉਣਾ ਹੈ ਕਿ ਸਾਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਕਿਉਂਕਿ ਨਸ਼ੇ ਕਰਨ ਨਾਲ ਸਿਰਫ ਇਕ ਵਿਅਕਤੀ ਦੀ ਜਿੰਦਗੀ ਹੀ ਬਰਬਾਦ ਨਹੀਂ ਹੁੰਦੀ ਬਲਕਿ ਸਾਰਾ ਪਰਿਵਾਰ ਹੀ ਖਤਮ ਹੋ ਜਾਂਦਾ ਹੈ ਅਤੇ ਸਮਾਜ ਤੇ ਵੀ ਇਸਦਾ ਮਾੜਾ ਪ੍ਰਭਾਵ ਪੈਂਦਾ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਇਸ ਮੁਹਿੰਮ ਜਰੀਏ ਵੱਧ ਤੋਂ ਵੱਧ ਲੋਕਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਦਾ ਪ੍ਰਚਾਰ ਕਰੇਗੀ ਤਾਂ ਕਿ ਇਸ ਮੁਹਿੰਮ ਦੇ ਸਾਰਥਕ ਸਿੱਟੇ ਸਾਹਮਣੇ ਆ ਸਕਣ। ਇਸ ਤੋਂ ਇਲਾਵਾ ਦਫਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਰਾਹੀਂ ਮੋਗਾ ਜਿਲੇ ਦੇ ਸਾਰੇ ਓਟ ਸੈਂਟਰਾਂ ਵਿਖੇ ਨਸ਼ੇ ਵਿਰੁੱਧ ਪ੍ਰਚਾਰ ਸਮੱਗਰੀ ਵੀ ਵੰਡੀ ਗਈ।
JiwanJotSavera