ਠੋਸ ਕੂੜੇ ਨੂੰ ਸਾੜਨ ਤੋਂ ਰੋਕਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਨਗਰ ਕੌਂਸਲ ਧਰਮਕੋਟ ਵਿਖੇ ਕਰਵਾਇਆ ਸਿਖਲਾਈ ਤੇ ਜਾਗਰੂਕਤਾ ਪ੍ਰੋਗਰਾਮ

ਮੋਗਾ (ਵਿਮਲ) :- ਪ੍ਰਦੂਸ਼ਣ ਕੰਟਰੋਲ ਬੋਰਡ ਮੋਗਾ ਵੱਲੋਂ ਠੋਸ ਕੂੜੇ ਨੂੰ ਸਾੜਨ ਤੋਂ ਰੋਕਣ ਲਈ ਨਗਰ ਕੌਂਸਲ ਧਰਮਕੋਟ (ਮੋਗਾ) ਵਿਖੇ ਸਿਖਲਾਈ ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਸਹਾਇਕ ਵਾਤਾਵਰਨ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਮੋਗਾ ਸ. ਸ਼ਮਸ਼ੇਰ ਸਿੰਘ ਨੇ ਸਫ਼ਾਈ ਸੇਵਕਾਂ ਅਤੇ ਫੀਲਡ ਸਟਾਫ਼ ਨੂੰ ਠੋਸ ਕੂੜੇ ਜਾਂ ਇਸ ਦੀ ਰਹਿੰਦ-ਖੂੰਹਦ ਨੂੰ ਖੁੱਲ੍ਹੇ ਵਿੱਚ ਸਾੜਨ ਦੇ ਨੁਕਸਾਨਦੇਹ ਪ੍ਰਭਾਵਾਂ ਅਤੇ ਇਸ ਨਾਲ ਜੁੜੇ ਗੰਭੀਰ ਸਿਹਤ ਪ੍ਰਭਾਵਾਂ ਅਤੇ ਹਵਾ ਪ੍ਰਦੂਸ਼ਣ ਬਾਰੇ ਜਾਗਰੂਕ ਕੀਤਾ। ਇਸ ਮੌਕੇ ਉਹਨਾਂ ਨਾਲ ਸੈਨਟਰੀ ਇੰਸਪੈਕਟਰ ਦੇਵੀ ਦਿਆਲ ਵੀ ਮੌਜੂਦ ਸਨ। ਉਹਨਾਂ ਠੋਸ ਕੂੜੇ ਦੇ ਵਿਗਿਆਨਕ, ਸੁਰੱਖਿਅਤ ਅਤੇ ਵਾਤਾਵਰਨ ਪੱਖੋਂ ਸਹੀ ਤਰੀਕੇ ਨਾਲ ਨਿਪਟਾਰਾ ਕਰਨ ਬਾਰੇ ਦੱਸਿਆ। ਇਸ ਦੌਰਾਨ ਉਨ੍ਹਾਂ ਠੋਸ ਕੂੜੇ ਦੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ ਕਰਨ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਪ੍ਰੋਗਰਾਮ ਦੌਰਾਨ ਸਫਾਈ ਸੇਵਕਾਂ ਨੇ ਕਿਸੇ ਵੀ ਕਿਸਮ ਦੇ ਠੋਸ ਰਹਿੰਦ-ਖੂੰਹਦ ਨੂੰ ਸਾੜਨ ਤੋਂ ਸਖ਼ਤੀ ਨਾਲ ਬਚਣ, ਸੁੱਕੇ ਅਤੇ ਗਿੱਲੇ ਰਹਿੰਦ–ਖੂੰਹਦ ਨੂੰ ਸਹੀ ਢੰਗ ਨਾਲ ਵੱਖ ਕਰਨਾ ਯਕੀਨੀ ਬਣਾਉਣ ਅਤੇ ਆਪਣੇ ਆਪਣੇ ਵਾਰਡਾਂ ਦੇ ਵਸਨੀਕਾਂ ਨੂੰ ਇੱਕ ਸਿਹਤਮੰਦ ਵਾਤਾਵਰਨ ਲਈ ਸਾਫ਼ ਅਤੇ ਟਿਕਾਊ ਰਹਿੰਦ ਖੂੰਹਦ ਦੇ ਨਿਬੇੜੇ ਲਈ ਪ੍ਰੇਰਿਤ ਕਰਨ ਦਾ ਵਾਅਦਾ ਕੀਤਾ। ਇਸ ਮੌਕੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਦੇ ਮੈਂਬਰ ਵੀ ਹਾਜਰ ਸਨ।

Check Also

नितिन कोहली ने वार्ड नंबर 21 में सड़क और वॉलीबॉल ग्राउंड का दौरा किया, चल रहे कामों की जानकारी ली

जालंधर (अरोड़ा) :- जालंधर सेंट्रल के इंचार्ज नितिन कोहली आज खुद ग्राउंड लेवल पर पहुंचे …

Leave a Reply

Your email address will not be published. Required fields are marked *