ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਮਿਸ ਨੀਲਮ ਅਰੋੜਾ ਨੇ ਕੀਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਿਮਾਹੀ ਰੀਵਿਊ ਮੀਟਿੰਗ

ਕਿਹਾ !ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੋਕਾਂ ਨੂੰ ਜਮੀਨੀ ਪੱਧਰ ਤੇ ਸੇਵਾਵਾਂ ਦੇਣ ਲਈ ਵਚਨਬੱਧ

ਮੋਗਾ (ਵਿਮਲ) :- ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਵੱਖ ਵੱਖ ਅਧਿਕਾਰੀਆਂ/ਮੈਂਬਰਾਂ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਤਿਮਾਹੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨਾਲ ਸਬੰਧਤ ਸਾਰੀਆਂ ਸੇਵਾਵਾਂ ਆਮ ਲੋਕਾਂ ਤੱਕ ਵੱਧ ਤੋਂ ਵੱਧ ਜਮੀਨੀ ਪੱਧਰ ਤੇ ਪੁੱਜਦੀਆਂ ਕਰਨ ਲਈ ਕਿਹਾ ਗਿਆ। ਉਹਨਾਂ ਕਿਹਾ ਕਿ ਨੈਸ਼ਨਲ ਲੋਕ ਅਦਾਲਤ, ਵਿਕਟਮ ਕੰਪਨਸੇਸ਼ਨ ਸਕੀਮ, ਏ.ਡੀ.ਆਰ ਮੈਕੇਨਿਜਮ ਆਦਿ ਸਕੀਮਾਂ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਬੰਧਤ ਵਿਭਾਗ ਵੀ ਇਹਨਾਂ ਸਕੀਮਾਂ ਦਾ ਵੱਧ ਤੋਂ ਪ੍ਰਚਾਰ ਕਰਨ ਨੂੰ ਤਰਜੀਹ ਦੇਣ। ਉਹਨਾਂ ਵੱਲੋਂ ਓਵਰ ਕਰਾਊਡਿੰਗ ਇਨ ਜੇਲ, ਜੁਵੇਨਾਈਲ ਜਸਟਿਸ ਬੋਰਡ ਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ ਦੀਆਂ ਵੱਖ ਵੱਖ ਕਮੇਟੀਆਂ ਦੇ ਮੈਂਬਰਾਂ ਨਾਲ ਵੀ ਮੀਟਿੰਗਾਂ ਕੀਤੀਆਂ । ਇਸ ਮੌਕੇ ਤੇ ਸ਼੍ਰੀ ਬਿਸ਼ਨ ਸਰੂਪ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ, ਮਿਸ ਕਿਰਨ ਜਯੋਤੀ ਸੀ.ਜੇ.ਐਮ.-ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਮਿਸ ਸ਼ਿਪਲੀ ਗੁਪਤਾ ਸੀ.ਜੇ.ਐਮ. ਮੋਗਾ, ਸ੍ਰ. ਜਸਪਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਮਿਸ ਇਤੂ ਸੋਢੀ ਪ੍ਰਿੰਸੀਪਲ ਜੱਜ ਯੁਵੇਨਾਈਲ ਜਸਟਿਸ ਬੋਰਡ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਉਹਨਾਂ ਕਿਹਾ ਕਿ 14 ਮਾਰਚ, 2026 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਲਾਹਾ ਪਹੁੰਚਾਇਆ ਜਾਵੇ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *