ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪ੍ਰੋ. (ਡਾ.) ਰਸ਼ਪਾਲ ਸਿੰਘ ਸੰਧੂ ਨੇ ਕਾਰਜਕਾਰੀ ਪ੍ਰਿੰਸੀਪਲ ਦਾ ਸੰਭਾਲਿਆ ਅਹੁਦਾ

ਜਲੰਧਰ (ਅਰੋੜਾ) :- ਉੱਤਰੀ ਭਾਰਤ ਦੀ ਉੱਘੀ ਵਿਦਿਅਕ ਸੰਸਥਾ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਡਾ. ਰਸ਼ਪਾਲ ਸਿੰਘ ਸੰਧੂ ਮੁਖੀ ਕਾਮਰਸ ਵਿਭਾਗ ਨੇ ਕਾਰਜਕਾਰੀ ਪ੍ਰਿੰਸੀਪਲ ਦਾ ਅਹੁਦਾ ਸੰਭਾਲਿਆ। ਸਿੱਖਿਆ ਦੇ ਖੇਤਰ ਵਿਚ ਅਤੇ ਖਾਸ ਤੌਰ ਤੇ ਉੱਤਰੀ ਭਾਰਤ ਦੀਆਂ ਵਿਦਿਅਕ ਸੰਸਥਾਵਾਂ ਵਿਚ ਡਾ. ਰਸ਼ਪਾਲ ਸਿੰਘ ਸੰਧੂ ਦਾ ਇਕ ਜਾਣਿਆ ਪਹਿਚਾਣਿਆ ਨਾਂ ਹੈ। ਉਨ੍ਹਾਂ ਨੇ ਅਧਿਆਪਨ ਦੇ ਨਾਲ-ਨਾਲ ਹੋਰ ਵੀ ਮਹੱਤਵਪੂਰਨ ਐਡਮਨਿਸਟਰੇਸ਼ਨ ਅਹੁਦਿਆਂ ਉਪਰ ਆਪਣੀ ਜ਼ਿੰਮੇਵਾਰੀਆਂ ਨਿਭਾਈਆਂ ਹਨ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਅਤੇ ਸ. ਜਸਪਾਲ ਸਿੰਘ ਵੜੈਚ ਸਕੱਤਰ ਗਵਰਨਿੰਗ ਕੌਂਸਲ ਨੇ ਵਿਸ਼ੇਸ਼ ਤੌਰ ‘ਤੇ ਡਾ. ਰਸ਼ਪਾਲ ਸਿੰਘ ਸੰਧੂ ਨੂੰ ਪ੍ਰਿੰਸੀਪਲ ਬਣਨ ਤੇ ਵਧਾਈ ਦਿੱਤੀ। ਇਸ ਮੌਕੇ ਡਾ. ਰਸ਼ਪਾਲ ਸਿੰਘ ਸੰਧੂ ਨੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਦਾ ਉਨ੍ਹਾਂ ਉਪਰ ਵਿਸ਼ਵਾਸ ਯਤਾਉਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਸਾਡੀ ਸੰਸਥਾ ਉੱਤਰੀ ਭਾਰਤ ਦੀ ਵੱਡੀ ਸੰਸਥਾ ਹੈ, ਤੇ ਇਸ ਦੀ ਸ਼ਾਨ ਨੂੰ ਬਰਕਰਾਰ ਰੱਖਣਾ ਸਾਡਾ ਮੁਢਲਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਉਹ ਸਮੂਹ ਸਟਾਫ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਾਲਜ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਕੰਮ ਕਰਨ ਦੀ ਪ੍ਰਤੀਬੱਧਤਾ ਪ੍ਰਗਟ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਰਵਾਇਤੀ ਕੋਰਸਾਂ ਦੇ ਨਾਲ-ਨਾਲ ਨਵੇਂ ਕੋਰਸ ਵੀ ਲਿਆਂਦੇ ਜਾਣਗੇ ਅਤੇ ਵਿਦਿਆਰਥੀਆਂ ਨੂੰ ਸਮੇਂ ਦੀਆਂ ਜ਼ਰੂਰਤਾਂ ਅਨੁਸਾਰ ਵਿਦਿਆ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਸਮੂਹ ਮੁੱਖੀ ਸਾਹਿਬਾਨ, ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੇ ਡਾ. ਰਸ਼ਪਾਲ ਸਿੰਘ ਸੰਧੂ ਨੂੰ ਕਾਰਜਕਾਰੀ ਪ੍ਰਿੰਸੀਪਲ ਬਣਨ ‘ਤੇ ਵਧਾਈਆਂ ਦਿੱਤੀਆਂ।

Check Also

सीटी ग्रुप ऑफ़ इंस्टीट्यूशंस में विंटर क्लोसेट का भव्य आयोजन

जालंधर (अरोड़ा) :- सीटी ग्रुप ऑफ इंस्टीट्यूशंस ने अपने नॉर्थ कैंपस, मकसूदां और साउथ कैंपस, …

Leave a Reply

Your email address will not be published. Required fields are marked *