Saturday , 21 February 2026

ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵੱਲੋਂ ਜ਼ਿਲ੍ਹੇ ਵਿੱਚ ਹੁੱਕਾ ਬਾਰਾਂ ਤੇ ਪਾਬੰਦੀ ਦੇ ਆਦੇਸ਼ ਜਾਰੀ

ਹੁਕਮਂ ਦੀ ਉਲੰਘਣਾ ਤੇ ਹੋਵੇਗੀ ਕਾਨੂੰਨੀ ਕਾਰਵਾਈ-ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ (ਵਿਮਲ) :- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ-163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ ‘ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖਤਰਨਾਕ ਹਨ। ਉਨਾਂ ਦੱਸਿਆ ਕਿ ਅਜਿਹਾ ਕਰਨਾ ਕੋਟਪਾ ਨਿਯਮਾਂ ਦੀ ਉਲੰਘਣਾ ਵੀ ਹੈ। ਉਨਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗਾ ‘ਤੇ ਹੁੱਕਾ ਬਾਰ ਨਹੀਂ ਚਲਾਏ ਜਾ ਸਕਦੇ। ਆਮ ਲੋਕਾਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਾਹਨਤ ਤੋਂ ਬਚਾਉਣ ਲਈ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਹਨਾਂ ਸਕੂਲ/ਕਾਲਜ ਜਾਣ ਵਾਲੇ ਨੌਜਵਾਨ ਅਤੇ ਨਾਬਾਲਗਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਚੀਜ਼ਾਂ ਦਾ ਸ਼ਿਕਾਰ ਨਾ ਹੋਣ ਜੋ ਸਿਹਤ ਲਈ ਬਹੁਤ ਨੁਕਸਾਨਦੇਹ ਹਨ। ਇਹਨਾਂ ਹੁਕਮਾਂ ਦੀ ਉਲੰਘਣਾ ਤੇ ਭਾਰਤੀ ਦੰਡ ਸੰਹਿਤਾ ਦੀ ਧਾਰਾ 188 ਅਤੇ ਕੋਟਪਾ, ਐਫ.ਐਸ.ਐਸ.ਏ.ਆਈ, ਡਰੱਗ ਅਤੇ ਕਾਸਮੈਟਿਕ ਐਕਟ ਦੇ ਉਪਬੰਧਾਂ ਅਨੁਸਾਰ ਸਜ਼ਾ ਦਿੱਤੀ ਜਾਵੇਗੀ। ਇਹ ਆਦੇਸ਼ 28 ਫਰਵਰੀ, 2026 ਤੱਕ ਲਾਗੂ ਰਹਿਣਗੇ।

Check Also

प्रजापिता ब्रह्माकुमारी ईश्वरीय विश्वविद्यालय आदर्श नगर केन्द्र में महाशिवरात्रि का पावन पर्व बड़े हर्षोल्लास और श्रद्धापूर्वक मनाया गया

जालंधर/अरोड़ा – प्रजापिता ब्रह्माकुमारी ईश्वरीय विश्वविद्यालय आदर्श नगर केन्द्र में महाशिवरात्रि का पावन पर्व बड़े …

Leave a Reply

Your email address will not be published. Required fields are marked *