ਲਾਇਲਪੁਰ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ

ਜਲੰਧਰ (ਅਰੋੜਾ) :- ਉੱਤਰੀ ਭਾਰਤ ਦੀ ਸਿਰਮੌਰ ਵਿੱਦਿਅਕ ਸੰਸਥਾ ਲਾਇਲਪੁਰ ਖਾਲਸਾ ਕਾਲਜ, ਜਲੰਧਰ ਵਿਖੇ ਖਾਲਸਾ ਪੰਥ ਦੇ ਸਿਰਜਕ ਤੇ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਕਾਲਜ ਦੇ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਧਾਰਮਿਕ ਸਮਾਗਮ ਵਿੱਚ ਆਪਣੀ ਹਾਜ਼ਰੀ ਭਰੀ। ਸਹਿਜ ਪਾਠ ਦੇ ਭੋਗ ਉਪਰੰਤ ਭਾਈ ਭਾਰਤ ਸਿੰਘ ਜੀ ਜਵੱਦੀ ਟਕਸਾਲ, ਲੁਧਿਆਣਾ ਜੀ ਨੇ ਰਵਾਇਤੀ ਤੰਤੀ ਸਾਜਾਂ ਨਾਲ ਆਪਣੀ ਰਸਭਿੰਨੀ ਅਤੇ ਮਧੁਰ ਵਾਣੀ ਨਾਲ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਉਹਨਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ, ਖਾਲਸਾ ਪੰਥ ਦੀ ਸਾਜਨਾ ਅਤੇ ਸਿੱਖ ਧਰਮ ਨੂੰ ਦੇਣ ਨਾਲ ਸੰਬੰਧਤ ਸ਼ਬਦਾਂ ਦੇ ਗਾਇਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ, ਮੀਤ ਪ੍ਰਧਾਨ ਸ. ਦੀਪਇੰਦਰ ਸਿੰਘ ਪੁਰੇਵਾਲ, ਸੰਯੁਕਤ ਸਕੱਤਰ ਸ. ਜਸਪਾਲ ਸਿੰਘ ਵੜੈਚ, ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਅਤੇ ਸ. ਰਸ਼ਪਾਲ ਸਿੰਘ ਪਾਲ ਨੇ ਭਾਈ ਭਾਰਤ ਸਿੰਘ ਜੀ ਜਵੱਦੀ ਟਕਸਾਲ ਦੇ ਕੀਰਤਨੀ ਜੱਥੇ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਪ੍ਰਿੰਸੀਪਲ ਡਾ. ਰਸ਼ਪਾਲ ਸਿੰਘ ਸੰਧੂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਸ਼ਖਸੀਅਤ ਸੰਬੰਧੀ ਦੱਸਦਿਆਂ ਕਿਹਾ ਕਿ ਗੁਰੂ ਜੀ ਇੱਕ ਧਾਰਮਿਕ ਆਗੂ ਹੋਣ ਦੇ ਨਾਲ ਨਾਲ ਨਿਪੁੰਨ ਤੇ ਉੱਚ ਕੋਟੀ ਦੇ ਯੋਧੇ ਅਤੇ ਮਹਾਨ ਲਿਖਾਰੀ ਸਨ। ਉਹਨਾਂ ਨੇ ਚੰਡੀ ਦੀ ਵਾਰ ਅਤੇ ਦਸਮ ਗ੍ਰੰਥ ਦੀ ਰਚਨਾ ਕਰਕੇ ਸਿੱਖ ਧਰਮ ਅਤੇ ਮਾਨਵਤਾ ਦਾ ਮਾਰਗ ਦਰਸ਼ਨ ਕੀਤਾ। ਉਹਨਾਂ ਨੇ ਦੇਸ਼ ਤੇ ਕੌਮ ਲਈ ਆਪਣਾ ਸਰਬੰਸ ਵਾਰ ਦਿੱਤਾ। ਉਹਨਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਵਰਗਾ ਗੁਰੂ, ਯੋਧਾ, ਪਿਤਾ, ਪੁੱਤਰ ਅਤੇ ਦੇਸ਼ ਭਗਤ ਹੋਣਾ ਅਸੰਭਵ ਹੈ। ਉਹ ਸੰਸਾਰ ਵਿੱਚ ਆਪਣੀ ਮਿਸਾਲ ਆਪ ਸਨ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਜੀ ਦੇ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ ਅਤੇ ਹੱਕ ਸੱਚ ਦਾ ਨਾਅਰਾ ਬੁਲੰਦ ਕਰਨਾ ਚਾਹੀਦਾ ਹੈ। ਇਸ ਸਮਾਗਮ ਵਿੱਚ ਸ. ਰਸ਼ਪਾਲ ਸਿੰਘ ਪਾਲ ਜਿਨ੍ਹਾਂ ਨੂੰ ਪੰਜਾਬ ਦਾ ਰਫੀ ਹੋਣ ਦਾ ਖ਼ਿਤਾਬ ਵੀ ਹਾਸਿਲ ਹੈ ਨੇ ਆਪਣੀ ਸੁਹਜ ਭਰਪੂਰ ਅਵਾਜ਼ ਰਾਹੀਂ ਗੁਰੂ ਸਾਹਿਬ ਦੀ ਮਹਿਮਾ ਵਿੱਚ ਕਾਵਿ ਗਾਇਨ ਕੀਤਾ। ਇਸ ਸਮੇਂ ਸਮੂਹ ਸਟਾਫ, ਵਿਦਿਆਰਥੀ ਅਤੇ ਲਾਇਲਪੁਰ ਖਾਲਸਾ ਮੈਨੇਜਮੈਂਟ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਦੇ ਪ੍ਰਿੰਸੀਪਲ ਸਾਹਿਬਾਨ ਵੀ ਹਾਜ਼ਰ ਸਨ। ਸਮਾਰੋਹ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਡਾ. ਹਰਜਿੰਦਰ ਸਿੰਘ ਸੇਖੋ ਨੇ ਬਾਖੂਬੀ ਨਿਭਾਈ। ਅਖੀਰ ਵਿੱਚ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ।

Check Also

सी. टी. ग्रुप शाहपुर ने इंटर-कॉलेज क्रिकेट टूर्नामेंट की मेजबानी की

जालंधर (अरोड़ा) :- सी. टी. ग्रुप ऑफ इंस्टीट्यूशंस, शाहपुर कैंपस ने पी. टी. आई. एस. …

Leave a Reply

Your email address will not be published. Required fields are marked *