ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲਹਿਰਾਇਆ ਕੌਮੀ ਝੰਡਾ

ਪੰਜਾਬੀਆਂ ਨੂੰ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕਰਨ ਵਾਲਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ-ਕੈਬਨਿਟ ਮੰਤਰੀ ਖੁੱਡੀਆਂ
ਕਿਹਾ ! ਸੂਬੇ ਵਿੱਚ 881 ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 5 ਕਰੋੜ ਲੋਕਾਂ ਨੇ ਲਿਆ ਮੁਫ਼ਤ ਇਲਾਜ ਦਾ ਲਾਭ
ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ
ਭਾਈ ਜੈਤਾ ਜੀ ਯਾਦਗਾਰ ਦੀ ਉਸਾਰੀ ਕਰਵਾਈ-ਕੈਬਨਿਟ ਮੰਤਰੀ
ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਵਧੀਆ ਸਹੂਲਤਾਂ ਦੇਣ ਲਈ
197 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ

ਮੋਗਾ (ਵਿਮਲ) :- ਸਥਾਨਕ ਦਾਣਾ ਮੰਡੀ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਹਨਾਂ ਨਾਲ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ, ਐਸ.ਐਸ.ਪੀ. ਮੋਗਾ ਸ਼੍ਰੀ ਅਜੈ ਗਾਂਧੀ ਵੀ ਹਾਜਰ ਸਨ। ਕੈਬਨਿਟ ਮੰਤਰੀ ਸ੍ਰ. ਖੁੱਡੀਆਂ ਨੇ ਸੂਬੇ ਦੇ ਸਮੂਹ ਪੰਜਾਬੀਆਂ ਨੂੰ ਗਣਤੰਤਰ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਉਹਨਾਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਅਤੇ ਸਾਨੂੰ ਦੁਨੀਆਂ ਵਿੱਚ ਸਾਨੂੰ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਲਗਾ ਕੇ ਇਤਿਹਾਸਕ ਫੈਸਲਾ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ ਅਤੇ ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸੂਬਾ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪ੍ਰੈਲ 2022 ਤੋਂ ਹੁਣ ਤੱਕ 63 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਕੈਬਨਿਟ ਮੰਤਰੀ ਸ੍ਰ. ਖੁੱਡੀਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ 20 ਕਰੋੜ ਰੁਪਏ ਦੀ ਲਾਗਤ ਨਾਲ ਭਾਈ ਜੈਤਾ ਜੀ ਯਾਦਗਾਰ ਦੀ ਉਸਾਰੀ ਕਰਵਾਈ ਗਈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ਨੂੰ ਵਿਰਾਸਤੀ ਮਾਰਗ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਪਵਿੱਤਰ ਵਣ ਯੋਜਨਾ ਦੇ ਹਿੱਸੇ ਵਜੋਂ 52 ਪਵਿੱਤਰ ਵਣ ਵਿਕਸਿਤ ਕਰਨ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ।

ਪੰਜਾਬ ਸਰਕਾਰ ਨੇ ਲੋਕਾਂ ਨੂੰ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕਰਵਾ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਹੈ। ਸੂਬੇ ਵਿੱਚ 881 ਆਮ ਆਦਮੀ ਕਲੀਨਿਕਾਂ ਵਿੱਚ ਤਕਰੀਬਨ 5 ਕਰੋੜ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਲਿਆ ਹੈ। ਉਹਨਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿੱਥੇ ਨਸ਼ਿਆਂ ਦੇ ਸੌਦਾਗਰਾਂ ਨੂੰ ਜੇਲ੍ਹਾਂ ਵਿੱਚ ਡੱਕਿਆ ਉਥੇ ਨਸ਼ਾ ਪੀੜਤਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਪੰਜਾਬ ਵਿੱਚ 548 ਓਟ ਕਲੀਨਿਕ, 36 ਡੀ-ਐਡਿਕਸ਼ਨ ਸੈਂਟਰ, 19 ਰੀਹੈਬਲੀਟੇਸ਼ਨ ਸੈਂਟਰ ਕਾਰਜਸ਼ੀਲ ਹਨ। ਹੁਣ ਤੱਕ ਇਨ੍ਹਾਂ ਸੈਂਟਰਾਂ ਵਿੱਚ ਲਗਭਗ 11 ਲੱਖ ਮਰੀਜ਼ਾਂ ਵੱਲੋਂ ਆਪਣੀ ਰਜਿਸ਼ਟਰੇਸ਼ਨ ਕਰਵਾਈ ਗਈ ਹੈ। ਉਹਨਾਂ ਕਿਹਾ ਕਿ ਖੇਤੀਬਾੜੀ ਪੰਜਾਬ ਦੀ ਆਰਥਿਕਤਾ ਦਾ ਧੁਰਾ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸਾਲ 2025 ਵਿੱਚ ਪੰਜਾਬ ਦੇ ਖੇਤੀਬਾੜੀ ਖੇਤਰ ਵਿੱਚ ਸਕਾਰਾਤਮਕ ਬਦਲਾਅ ਆਏ ਹਨ। ਸੂਬਾ ਸਰਕਾਰ ਨੇ ਦੇਸ਼ ਵਿੱਚ ਗੰਨੇ ਲਈ ਸਭ ਤੋਂ ਵੱਧ 416 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਦੇਣ ਦਾ ਐਲਾਨ ਕੀਤਾ ਜੋ ਕਿ ਪਿਛਲੇ ਸਾਲ ਨਾਲੋਂ 15 ਰੁਪਏ ਵੱਧ ਹੈ। ਬੀਤੇ ਸਾਉਣੀ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਫ਼ੀਸਦੀ ਕਮੀ ਆਈ ਹੈ। ਰਾਜ ਸਰਕਾਰ ਵੱਲੋਂ ਸਾਲ 2018 ਤੋਂ ਹੁਣ ਤੱਕ ਕਿਸਾਨਾਂ ਨੂੰ 1 ਲੱਖ 58 ਹਜਾਰ ਤੋਂ ਵੱਧ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਸਬਸਿਡੀ ਉਤੇ ਪ੍ਰਦਾਨ ਕੀਤੀਆਂ ਗਈਆਂ ਹਨ। ਸੂਬਾ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਲਿਆਂਦੀ ਗਈ ਝੋਨੇ ਦੀ ਸਿੱਧੀ ਬਿਜਾਈ ਵਾਲੀ ਤਕਨੀਕ ਅਪਨਾਉਣ ਲਈ ਕਿਸਾਨਾਂ ਨੂੰ 1,500 ਰੁਪਏ ਪ੍ਰਤੀ ਏਕੜ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਕੈਬਨਿਟ ਮੰਤਰੀ ਸ੍ਰ. ਖੁੱਡੀਆਂ ਨੇ ਕਿਹਾ ਕਿ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਬਿਹਤਰੀਨ ਸਹੂਲਤਾਂ ਪ੍ਰਦਾਨ ਕਰਨ ਲਈ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵਾਸਤੇ 197 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਪਸ਼ੂ ਪਾਲਣ ਕਿੱਤੇ ਨਾਲ ਜੁੜੇ ਕਿਸਾਨਾਂ ਦੀ ਭਲਾਈ ਲਈ ਵੀ ਸਰਕਾਰ ਨੇ ਕਈ ਕਦਮ ਚੁੱਕੇ ਹਨ। ਸਾਲ 2024-25 ਦੌਰਾਨ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ 28.79 ਲੱਖ ਮੁਫਤ ਖੁਰਾਕਾਂ, ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 127.44 ਲੱਖ ਖੁਰਾਕਾਂ ਅਤੇ ਗਲਘੋਟੂ ਦੀ ਬਿਮਾਰੀ ਤੋਂ ਬਚਾਅ ਲਈ 66.09 ਲੱਖ ਖੁਰਾਕਾਂ ਲਗਾਈਆਂ ਗਈਆਂ।

ਪੇਂਡੂ ਨੌਜਵਾਨਾਂ ਨੂੰ ਡੇਅਰੀ ਹੁਨਰ ਪ੍ਰਦਾਨ ਕਰਨ ਲਈ ਸਾਲਾਨਾ ਲਗਭਗ 74 ਹਜਾਰ ਕਿਸਾਨਾਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ, ਜਿਸ ਨਾਲ ਸਾਲਾਨਾ ਲਗਭਗ 2500 ਡੇਅਰੀ ਯੂਨਿਟ ਸਥਾਪਤ ਹੁੰਦੇ ਹਨ। ਪੰਜਾਬ ਸਰਕਾਰ ਨੇ ਹੜ੍ਹਾਂ ਕਾਰਨ ਪੈਦਾ ਹੋਈ ਚੁਣੌਤੀ ਦਾ ਸਾਹਮਣਾ ਕੀਤਾ ਅਤੇ 156 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਖਰੀਦ ਕਰਕੇ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ 37 ਹਜਾਰ ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ। ਉਹਨਾਂ ਕਿਹਾ ਕਿ ਸਾਲ 2025 ਦੌਰਾਨ ਅਸ਼ੀਰਵਾਦ ਸਕੀਮ ਤਹਿਤ 38 ਹਜ਼ਾਰ ਤੋਂ ਵੱਧ ਲਾਭਪਾਤਰੀ ਪਰਿਵਾਰਾਂ ਤੱਕ ਸਹਾਇਤਾ ਪਹੁੰਚਾ ਕੇ ਸਰਕਾਰ ਨੇ ਸਪਸ਼ਟ ਸੰਦੇਸ਼ ਦਿੱਤਾ ਹੈ ਕਿ ਧੀਆਂ ਬੋਝ ਨਹੀਂ, ਸਗੋਂ ਸਮਾਜ ਦੀ ਤਾਕਤ ਹਨ। ਸੂਬੇ ਵਿੱਚ ਈਜ਼ੀ ਰਜਿਸਟਰੀ ਪ੍ਰਾਜੈਕਟ ਤਹਿਤ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਢੰਗ ਨਾਲ ਅਤੇ ਡੋਰ-ਸਟੈਪ ਡਿਲੀਵਰੀ ਰਾਹੀਂ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਹੁਣ ਤੱਕ 3,70, 967 ਤੋਂ ਵੱਧ ਰਜਿਸਟਰੀਆਂ ਇਸ ਪ੍ਰਾਜੈਕਟ ਤਹਿਤ ਕੀਤੀਆਂ ਜਾ ਚੁੱਕੀਆਂ ਹਨ। ਪੰਜਾਬ ਸਰਕਾਰ ਵੱਲੋਂ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਅਤੇ ਇਨਾਮਾਂ ਨਾਲ ਨਿਵਾਜਿਆ ਜਾ ਰਿਹਾ ਹੈ। 11 ਨਾਮੀਂ ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀ ਨੌਕਰੀ ਦਿੱਤੀ ਗਈ ਹੈ। ਗਣਤੰਤਰ ਦਿਵਸ ਸਮਾਗਮ ਦੌਰਾਨ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਤੇ ਆਧਾਰਿਤ ਖੂਬਸੂਰਤ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਭ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲ ਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਅਤੇ ਫਰੀਡਮ ਫਾਈਟਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਪਰੇਡ, ਸੱਭਿਆਚਾਰਕ ਟੀਮਾਂ, ਤੇ ਵੱਖ ਵੱਖ ਖੇਤਰਾਂ ਵਿੱਚ ਉਪਲੱਬਧੀਆਂ ਹਾਸਲ ਕਰਨ ਵਾਲੀਆਂ ਸਖਸ਼ੀਅਤਾਂ ਨੂੰ ਕੈਬਨਿਟ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੁੱਖ ਮਹਿਮਾਨ ਸ੍ਰ. ਗੁਰਮੀਤ ਸਿੰਘ ਖੁੱਡੀਆਂ ਸਮੇਤ ਵਿਧਾਇਕ ਸਾਹਿਬਾਨਾਂ ਦਾ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਸਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਾਕਟਰ ਅਮਨਦੀਪ ਕੌਰ ਅਰੋੜਾ ਅਤੇ ਸ੍ਰ. ਮਨਜੀਤ ਸਿੰਘ ਬਿਲਾਸਪੁਰ (ਤਿੰਨੋ ਵਿਧਾਇਕ), ਸਾਬਕਾ ਮੰਤਰੀ ਸ਼੍ਰੀਮਤੀ ਮਾਲਤੀ ਥਾਪਰ, ਜ਼ਿਲ੍ਹਾ ਅਤੇ ਸੈਸ਼ਨ ਜੱਜ ਮਿਸ ਨੀਲਮ ਅਰੋੜਾ, ਚੇਅਰਮੈਨ ਹਰਜਿੰਦਰ ਸਿੰਘ ਰੋਡੇ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ।

Check Also

पी सी एम एस डी कॉलेज फॉर विमेन, जालंधर ने राष्ट्रीय मतदाता दिवस पर SVEEP पहल के तहत शपथ ग्रहण समारोह आयोजित किया

जालंधर (तरुण) :- राष्ट्रीय मतदाता दिवस के अवसर पर सिस्टमैटिक वोटर्स एजुकेशन एंड इलेक्टोरल पार्टिसिपेशन …

Leave a Reply

Your email address will not be published. Required fields are marked *