ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪੰਜਾਬੀ ਵਿਭਾਗ ਵਿਖੇ ਸ਼ੋਕ ਸਭਾ ਕੀਤੀ ਗਈ

ਜਲੰਧਰ (ਅਰੋੜਾ) :- ਪਿਛਲੇ ਦਿਨੀਂ ਪੰਜਾਬੀ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਪ੍ਰੋ. ਅਤੇ ਮੁਖੀ ਡਾ. ਰਣਜੀਤ ਸਿੰਘ ਬਾਜਵਾ ਦੇ ਇਸ ਫਾਨੀ ਸੰਸਾਰ ਤੋਂ ਰੁਖ਼ਸਤ ਹੋਣ ਨਾਲ ਪੰਜਾਬੀ ਸਾਹਿਤ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ। ਵਿਸ਼ਵ ਪੱਧਰ ਦੇ ਵਿਦਵਾਨ ਹੋਣ ਦੇ ਨਾਲ ਨਾਲ ਆਪ ਬੜੇ ਮਿਲਾਪੜੇ ਅਤੇ ਵਿਦਿਆਰਥੀਆਂ ਦੇ ਮਨਭਾਉਂਦੇ ਅਧਿਆਪਕ ਸਨ। ਅਧਿਆਪਨ ਦੌਰਾਨ ਲੋਕਧਾਰਾ ਅਤੇ ਸੱਭਿਆਚਾਰ ਦੇ ਖੇਤਰ ਵਿਚ ਵਿਦਿਆਰਥੀਆਂ ਨੂੰ ਐਮ. ਫਿਲ ਅਤੇ ਪੀਐੱਚ. ਡੀ ਵਰਗੇ ਉੱਚ ਪੱਧਰ ਦੇ ਖੋਜ ਕਾਰਜ ਸੰਪੰਨ ਕਰਵਾਏ। ਆਪਣੇ ਅਧਿਆਪਨ ਦੇ ਦੌਰ ਵਿੱਚ ਡਾ. ਸਾਹਿਬ ਨੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿੱਚ ਆਪਣੀਆਂ ਸੇਵਾਵਾਂ ਪ੍ਰਦਾਨ ਕੀਤੀਆਂ। ਆਪ ਦੇ ਕਾਲਜ ਨਾਲ ਬਹੁਤ ਗੂੜ੍ਹੇ ਸੰਬੰਧ ਸਨ। ਇਸ ਦੇ ਨਾਲ ਇਹ ਦੁਖ ਹੋਰ ਵੀ ਗਹਿਰਾ ਹੋ ਗਿਆ ਜਦੋਂ ਇਕ ਹੋਰ ਦੁਖਦਾਈ ਖ਼ਬਰ ਪ੍ਰਾਪਤ ਹੋਈ ਕਿ ਪੰਜਾਬੀ ਸਾਹਿਤ ਜਗਤ ਦੇ ਅਗਾਂਹਵਧੂ ਕਵੀ ਅਤੇ ਕਾਲਜ ਦੇ ਪੁਰਾਣੇ ਵਿਦਿਆਰਥੀ ਮੰਗਾ ਬਾਸੀ ਜੀ ਵੀ ਸਾਨੂੰ ਅਲਵਿਦਾ ਆਖ ਗਏ । ਸਾਹਿਤ ਜਗਤ ਵਿਚ ਉਨ੍ਹਾਂ ਦੀ ਇੱਕ ਵੱਖਰੀ ਪਹਿਚਾਣ ਅਤੇ ਹਸਤੀ ਸੀ। ਇਸ ਸੋਗਮਈ ਸਮੇਂ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪੰਜਾਬੀ ਵਿਭਾਗ ਵੱਲੋਂ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ ਇਸ ਪ੍ਰਿੰਸੀਪਲ ਡਾ ਰਛਪਾਲ ਸਿੰਘ ਸੰਧੂ ਨੇ ਵਿਛੜੀ ਰੂਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਹਰਜਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬੀ ਸਾਹਿਤ ਦੇ ਦੋ ਮਹਾਨ ਅਦੀਬਾਂ ਦੇ ਇਸ ਫਾਨੀ ਜਹਾਨ ਤੋਂ ਤੁਰ ਜਾਣ ਦਾ ਜਿਥੇ ਪੰਜਾਬੀ ਸਾਹਿਤ ਜਗਤ ਨੂੰ ਘਾਟਾ ਪਿਆ ਹੈ ਉਥੇ ਲਾਇਲਪੁਰ ਖ਼ਾਲਸਾ ਕਾਲਜ ਲਈ ਵੀ ਨਿੱਜੀ ਤੌਰ ਬਹੁਤ ਦੁਖਦਾਈ ਘਟਨਾ ਹੈ। ਇਸ ਮੌਕੇ ਪੰਜਾਬੀ ਵਿਭਾਗ ਦੇ ਸਮੂਹ ਪ੍ਰੋਫੈਸਰ ਸਹਿਬਾਨ ਅਤੇ ਵਿਦਿਆਰਥੀਆਂ ਤੋਂ ਇਲਾਵਾ ਗਣਿਤ ਵਿਭਾਗ ਦੇ ਮੁਖੀ ਡਾ. ਹਰਜੀਤ ਸਿੰਘ , ਇਤਿਹਾਸ ਵਿਭਾਗ ਦੇ ਮੁਖੀ ਡਾ. ਅਮਨਦੀਪ ਕੌਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਮੁਖੀ ਸਾਹਿਬਾਨ ਅਤੇ ਅਧਿਆਪਕ ਸਾਹਿਬਾਨ ਨੇ ਦੋ ਮਿੰਟ ਦਾ ਮੌਨ ਧਾਰ ਕੇ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *