ਅੰਮ੍ਰਿਤਸਰ (ਪ੍ਰਦੀਪ) :- ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ, ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਦੀ ਅਗਵਾਈ ਹੇਠ, 29 ਅਪ੍ਰੈਲ, 2026 (ਬੁੱਧਵਾਰ) ਨੂੰ ਸਵੇਰੇ 10.30 ਵਜੇ ਕਾਨਫਰੰਸ ਹਾਲ, ਪੁਲਿਸ ਲਾਈਨ ਨੇੜੇ ਲਾਰੈਂਸ ਰੋਡ, ਅੰਮ੍ਰਿਤਸਰ ਵਿਖੇ ਲੋਕ ਅਦਾਲਤ ਲਗਾਈ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਲੋਕ ਅਦਾਲਤ ਦਾ ਉਦੇਸ਼ ਮਹਿਲਾਵਾਂ ਨੂੰ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸਿੱਧਾ ਕਮਿਸ਼ਨ ਅਤੇ ਪੁਲਿਸ ਅਧਿਕਾਰੀਆਂ ਦੇ ਸਾਹਮਣੇ ਰੱਖਣ ਲਈ ਇੱਕ ਸਿੱਧਾ ਅਤੇ ਸੁਗਮ ਮੰਚ ਉਪਲਬਧ ਕਰਵਾਉਣਾ ਹੈ। ਇਸ ਦੌਰਾਨ ਲਗਾਏ ਗਏ ਮਾਮਲਿਆਂ ਦਾ ਮੌਕੇ ’ਤੇ ਨਿਪਟਾਰਾ ਕਰਨ ਲਈ ਉੱਚ ਅਧਿਕਾਰੀਆਂ ਮੌਜੂਦ ਰਹਿਣਗੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਚੇਅਰਪਰਸਨ ਰਾਜ ਲਾਲੀ ਗਿੱਲ ਵਲੋਂ ਮਹਿਲਾਵਾਂ ਦੇ ਹੱਕਾਂ ਦੀ ਰੱਖਿਆ ਕਰਨਾ ਅਤੇ ਉਨ੍ਹਾਂ ਦੀਆਂ ਗੰਭੀਰ ਸਮੱਸਿਆਵਾਂ ਦਾ ਤੁਰੰਤ ਹੱਲ ਕਰਵਾਇਆ ਜਾਵੇਗਾ। ਇਹ ਖੁੱਲਾ ਦਰਬਾਰ ਪੀੜਤ ਮਹਿਲਾਵਾਂ ਨੂੰ ਬਿਨਾਂ ਦੇਰੀ ਨਿਆਂ ਪ੍ਰਾਪਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ। ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸਮੂਹ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਲੋਕ ਅਦਾਲਤ ਵਿੱਚ ਹਿੱਸਾ ਲੈ ਕੇ ਆਪਣੀਆਂ ਸਮੱਸਿਆਵਾਂ ਸਿੱਧੇ ਕਮਿਸ਼ਨ ਅੱਗੇ ਰੱਖਣ ਦਾ ਲਾਭ ਉਠਾਇਆ ਜਾਵੇ।
Check Also
नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए
जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …
Jiwanjot Savera