ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਵੋਕ ਵੈਬ ਟੈਕਨੋਲੋਜੀ ਐਂਡ ਮਲਟੀਮੀਡੀਆ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

ਜਲੰਧਰ (ਅਰੋੜਾ) :- ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਐਮ. ਵੋਕ ਵੈਬ ਟੈਕਨੋਲੋਜੀ ਐਂਡ ਮਲਟੀਮੀਡੀਆ ਤੀਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੁਆਰਾ ਐਲਾਨੇ ਗਏ ਨਤੀਜਿਆਂ ਵਿਚੋਂ ਵਿਦਿਆਰਥਣ ਪ੍ਰਿਆ ਨੇ 10 ਵਿਚੋਂ 9.60 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਪਹਿਲਾ ਸਥਾਨ ਅਤੇ ਵਿਦਿਆਰਥੀ ਵਿਵੇਕ ਨੇ 9.40 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ। ਸਰਦਾਰਨੀ ਬਲਬੀਰ ਕੌਰ ਪ੍ਰਧਾਨ ਗਵਰਨਿੰਗ ਕੌਂਸਲ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਿਹੜੇ ਵਿਦਿਆਰਥੀ ਯੂਨੀਵਰਸਿਟੀ ਪ੍ਰੀਖਿਆਵਾਂ ਵਿਚੋਂ ਵਿਸ਼ੇਸ਼ ਸਥਾਨ ਜਾਂ ਮੈਰਿਟ ਵਿਚ ਆਉਂਦੇ ਹਨ, ਉਨ੍ਹਾਂ ਨੂੰ ਵੀ ਵਿਸ਼ੇਸ਼ ਸਹੂਲਤਾਂ ਵੀ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਪ੍ਰੋ. ਸੰਜੀਵ ਕੁਮਾਰ ਆਨੰਦ, ਮੁਖੀ ਕੰਪਿਊਟਰ ਸਾਇੰਸ ਤੇ ਆਟੀ.ਟੀ. ਵਿਭਾਗ, ਡਾ. ਮਨਪ੍ਰੀਤ ਸਿੰਘ ਲਹਿਲ, ਡਾ. ਦਲਜੀਤ ਕੌਰ, ਪ੍ਰੋ. ਨਵਨੀਤ ਕੌਰ ਅਤੇ ਪ੍ਰੋ. ਸੋਨਾਲੀ ਬੇਰੀ ਵੀ ਹਾਜ਼ਰ ਸਨ।

Check Also

मेयर वर्ल्ड स्कूल में अंतर-सदनीय हिंदी कहानी बुनना प्रतियोगिता आयोजित

जालंधर (अरोड़ा) :- नन्हे विद्यार्थियों में हिंदी भाषा के प्रति रचनात्मकता, कल्पनाशीलता तथा अभिव्यक्ति कौशल …

Leave a Reply

Your email address will not be published. Required fields are marked *