ਜਲੰਧਰ (ਅਰੋੜਾ) :- ਸਿਰਮੌਰ ਵਿਦਿਅਕ ਸੰਸਥਾ ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਕਮੇਟੀ ਮੈਂਬਰ ਸਰਦਾਰ ਰਜਿੰਦਰ ਸਿੰਘ ਜੀ ਜੌਹਲ ਪਿਛਲੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਉਹਨਾਂ ਸਿਰਫ ਕਮੇਟੀ ਮੈਂਬਰ ਵਜੋਂ ਹੀ ਸੇਵਾਵਾਂ ਨਹੀਂ ਨਿਭਾਈਆਂ ਸਗੋਂ ਦੁਆਬੇ ਦੀ ਸਿਆਸਤ ਦੇ ਥੰਮ ਵੀ ਰਹੇ। ਇਸ ਤੋਂ ਇਲਾਵਾ ਉਹਨਾਂ ਜਲੰਧਰ ਕੋ-ਆਪਰੇਟਿਵ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਹੋਰ ਬਹੁਤ ਸਾਰੇ ਮਹੱਤਵਪੂਰਨ ਅਹੁਦਿਆਂ ਤੇ ਸੇਵਾਵਾਂ ਨਿਭਾਈਆਂ। ਉਨਾਂ ਦੇ ਅਚਾਨਕ ਸਦੀਵੀ ਵਿਛੋੜੇ ਕਾਰਨ ਉਹਨਾਂ ਨਾਲ ਸੰਬੰਧਿਤ ਹਰ ਵਿਅਕਤੀ ਅਤੇ ਸੰਸਥਾਵਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸੇ ਤਹਿਤ ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੀ ਗਵਰਨਿਗ ਕੌਂਸਲ ਦੇ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਜੀ ਨੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਸਰਦਾਰ ਰਜਿੰਦਰ ਸਿੰਘ ਜੌਹਲ ਜੀ ਦਾ ਇਸ ਸੰਸਥਾ ਨਾਲ ਬਹੁਤ ਪੁਰਾਣਾ ਰਿਸ਼ਤਾ ਸੀ। ਉਹ ਜ਼ਿੰਦਗੀ ਦੇ ਅੰਤ ਤੱਕ ਇਸ ਸੰਸਥਾ ਨਾਲ ਜੁੜੇ ਰਹੇ। ਕਾਲਜ ਪ੍ਰਿੰਸੀਪਲ ਡਾ. ਰਛਪਾਲ ਸਿੰਘ ਸੰਧੂ ਅਤੇ ਸਮੂਹ ਸਟਾਫ ਵੱਲੋਂ ਉਨਾਂ ਦੇ ਅਚਾਨਕ ਸਦੀਵੀ ਵਿਛੋੜੇ ਦੀ ਯਾਦ ਵਿੱਚ ਸ਼ੋਕ ਮਤਾ ਅਤੇ ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ।
JiwanJotSavera