ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਮੋਗਾ ਵਿੱਚ ਰਜਿਸਟ੍ਰੇਸ਼ਨ ਜੰਗੀ ਪੱਧਰ ‘ਤੇ ਜਾਰੀ

149 ਆਂਗਣਵਾੜੀ ਸੈਂਟਰ ਤੇ 4 ਸੇਵਾ ਕੇਂਦਰਾਂ ਵਿੱਚ ਔਰਤਾਂ ਕਰਵਾ ਸਕਦੀਆਂ ਨੇ ਰਜਿਸਟਰੇਸ਼ਨ
1896 ਮਹਿਲਾ ਸਖੀਆਂ ਘਰ ਘਰ ਜਾ ਕੇ ਮਹਿਲਾਵਾਂ ਨੂੰ ਇਸ ਪ੍ਰਤੀ ਕਰ ਰਹੀਆਂ ਜਾਗਰੂਕ
ਬੁਢਾਪਾ / ਵਿਧਵਾ ਪੈਨਸ਼ਨ ਲੈ ਰਹੀਆਂ ਔਰਤਾਂ ਵੀ ਕਰ ਸਕਦੀਆਂ ਨੇ ਅਪਲਾਈ
ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਵਿਸ਼ੇਸ਼ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਸਕੀਮ ਸਬੰਧੀ ਜਾਣਕਾਰੀ

ਜਲੰਧਰ (ਅਰੋੜਾ) :- ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਪੰਜਾਬ ਦੇ 8 ਜ਼ਿਲ੍ਹਿਆਂ (ਜਲੰਧਰ, ਰੂਪਨਗਰ, ਫਰੀਦਕੋਟ, ਸੰਗਰੂਰ, ਗੁਰਦਾਸਪੁਰ, ਮੋਗਾ, ਪਟਿਆਲਾ ਅਤੇ ਸ਼੍ਰੀ ਮੁਕਤਸਰ ਸਾਹਿਬ) ਵਿੱਚ ਪਾਇਲਟ ਪ੍ਰੋਜੈਕਟ ਵਜੋਂ ਕੀਤੀ ਗਈ ਹੈ।ਜ਼ਿਲ੍ਹਾ ਮੋਗਾ ਦੇ ਵਿਧਾਨ ਸਭਾ ਹਲਕਾ ਮੋਗਾ ਵਿਚ ਵੀ ਇਸ ਸਕੀਮ ਤਹਿਤ ਰਜਿਸਟਰੇਸ਼ਨ ਜੰਗੀ ਪੱਧਰ ਤੇ ਜਾਰੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਇਸ ਸਬੰਧੀ ਕੀਤੀ ਗਈ ਇੱਕ ਵਿਸ਼ੇਸ਼ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾਂ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਮਨੋਰਥ ਔਰਤਾਂ ਨੂੰ ਘਰੇਲੂ ਖਰਚਿਆਂ ਵਿੱਚ ਆਰਥਿਕ ਮਦਦ ਦੇਣਾ ਅਤੇ ਉਹਨਾਂ ਨੂੰ ਆਰਥਿਕ ਸਥਿਤੀ ਮਜ਼ਬੂਤ ਕਰਦੇ ਹੋਏ ਉਹਨਾਂ ਨੂੰ ਆਰਥਿਕ ਤੌਰ ‘ਤੇ ਆਤਮ ਨਿਰਭਰ ਬਣਾਉਣਾ ਹੈ। ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ਹਰ ਮਹੀਨੇ 1500 ਰੁਪਏ ਅਤੇ ਬਾਕੀ ਵਰਗਾਂ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਸਿੱਧੇ ਬੈਂਕ ਖਾਤੇ ਰਾਹੀਂ ਅਦਾ ਕੀਤੇ ਜਾਣਗੇ। ਉਹਨਾਂ ਕਿਹਾ ਕਿ ਮੋਗਾ ਵਿਧਾਨ ਸਭਾ ਦੇ 149 ਆਂਗਣਵਾੜੀ ਸੈਂਟਰਾਂ ਅਤੇ ਚਾਰ ਸੇਵਾ ਕੇਂਦਰਾਂ ਵਿੱਚ ਰਜਿਸਟਰੇਸ਼ਨ ਕੀਤੀ ਜਾ ਰਹੀ ਹੈ। ਕੇਵਲ 4 ਦਿਨਾਂ ਵਿੱਚ ਹੀ ਹੁਣ ਤੱਕ 11887 ਮਹਿਲਾਵਾਂ ਦੀ ਰਜਿਸਟਰੇਸ਼ਨ ਮੁਕੰਮਲ ਹੋ ਚੁੱਕੀ ਹੈ। ਉਹਨਾਂ ਕਿਹਾ ਕਿ 1896 ਮਹਿਲਾ ਸਖੀਆਂ ਘਰ ਘਰ ਜਾ ਕੇ ਮਹਿਲਾਵਾਂ ਨੂੰ ਇਸ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਸਕੀਮ ਤਹਿਤ ਪਹਿਲੀ ਜੁਲਾਈ ਤੋਂ ਕਿਸ਼ਤ ਪੈਣੀ ਸ਼ੁਰੂ ਹੋ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਨੈਕਾਰ ਮਹਿਲਾ ਦੀ ਉਮਰ 18 ਸਾਲ ਜਾਂ ਇਸ ਤੋਂ ਉੱਪਰ ਹੋਣੀ ਚਾਹੀਦੀ ਹੈ, ਪੰਜਾਬ ਦੀ ਸਥਾਈ ਵਸਨੀਕ ਅਤੇ ਰਜਿਸਟਰਡ ਵੋਟਰ ਹੋਣੀ ਚਾਹੀਦੀ ਹੈ। ਅਨੁਸੂਚਿਤ ਜਾਤੀ ਅਧੀਨ ਅਪਲਾਈ ਕਰਨ ਲਈ ਜਾਤੀ ਸਰਟੀਫਿਕੇਟ ਹੋਣਾ ਚਾਹੀਦਾ ਹੈ, ਪਹਿਲਾਂ ਤੋਂ ਬੁਢਾਪਾ ਪੈਨਸ਼ਨ, ਵਿਧਵਾ ਜਾਂ ਬੇਸਹਾਰਾ ਔਰਤਾਂ ਜਾਂ ਅਪਾਹਜ ਔਰਤਾਂ ਜੋ ਪਹਿਲਾਂ ਪੈਨਸ਼ਨ ਯੋਜਨਾ ਦਾ ਲਾਭ ਲੈ ਰਹੀਆਂ ਹਨ ਉਹ ਵੀ ਇਸ ਯੋਜਨਾ ਅਧੀਨ ਅਰਜ਼ੀ ਦੇ ਸਕਦੀਆਂ ਹਨ। ਉਹਨਾਂ ਅੱਗੇ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੀਆਂ ਮਹਿਲਾਵਾਂ, ਪੰਜਾਬ ਵਿੱਚ ਅਸਥਾਈ ਤੌਰ ‘ਤੇ ਰਹਿ ਰਹੀਆਂ ਮਹਿਲਾਵਾਂ, ਆਮਦਨ ਕਰ ਭਰਨ ਵਾਲੀਆਂ ਮਹਿਲਾਵਾਂ, ਮੌਜੂਦਾ ਜਾਂ ਸੇਵਾਮੁਕਤ ਸਰਕਾਰੀ ਮੁਲਾਜ਼ਮ, ਮੌਜੂਦਾ ਜਾਂ ਸਾਬਕਾ ਸੰਸਦ ਮੈਂਬਰ ਜਾਂ ਵਿਧਾਇਕ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਣਗੇ। ਅਪਲਾਈ ਕਰਨ ਲਈ ਲੋੜੀਂਦੇ ਦਸਤਾਵੇਜਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਪੰਜਾਬ ਵਿੱਚ ਰਹਾਇਸ਼ ਦਾ ਸਬੂਤ, ਔਰਤ ਦੀ ਉਮਰ ਦਾ ਸਬੂਤ, ਅਰਜ਼ੀਕਾਰਤਾ ਦਾ ਆਧਾਰ ਕਾਰਡ, ਬੈਂਕ ਖਾਤੇ ਦੀ ਜਾਣਕਾਰੀ, ਮੋਬਾਈਲ ਨੰਬਰ, ਅਨੁਸੂਚਿਤ ਜਾਤੀ ਅਰਜ਼ੀਕਾਰ ਲਈ SC ਸਰਟੀਫਿਕੇਟ ਹੋਣਾ ਲਾਜਮੀ ਹੈ। ਉਨ੍ਹਾਂ ਇਸ ਯੋਜਨਾ ਲਈ ਯੋਗ ਬਿਨੈਕਾਰ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਤਹਿਤ ਜਲਦ ਤੋਂ ਜਲਦ ਰਜਿਸਟ੍ਰੇਸ਼ਨ ਕਰਵਾਉਣ।

Check Also

भारत रत्न बाबा साहिब डॉ भीम राव अंबेडकर की 135वी जयंती पर इम्प्लाईज यूनाइटेड फोरम के सदस्यों ने बाबा साहिब डॉ बी आर अंबेडकर की प्रतिमा पर फूल मालाएँ भेंट कर उन्हें अपने श्रद्धा सुमन अर्पण किए

जालंधर/अरोड़ा- भारतीय संविधान के निर्माता,दलितों ,शोषितों ,वंचितों एवं महिलाओं के मुक्तिदाता,अखंड स्वर्णिम भारत के शिल्पकार,स्वतंत्रता,समानता,बंधुत्व …

Leave a Reply

Your email address will not be published. Required fields are marked *