ਨਗਰ ਕੌਂਸਲ, ਨਗਰ ਪੰਚਾਇਤ ਚੋਣਾਂ ਅੱਜ- ਪੋਲਿੰਗ ਪਾਰਟੀਆਂ ਦੀ ਹੋਈ ਰਵਾਨਗੀ

ਮੋਗਾ ਦੇ 50 ਵਾਰਡਾਂ ਤੇ ਕੋਟ ਈਸੇ ਖਾਂ ਦੇ 13 ਵਾਰਡਾਂ ਦੀ ਚੋਣ ਲਈ ਹੋਵੇਗੀ ਵੋਟਿੰਗ
ਡਿਪਟੀ ਕਮਿਸ਼ਨਰ ਵੱਲੋਂ ਡਿਸਪੈਚ ਸੈਂਟਰਾਂ ਦਾ ਦੌਰਾ
710 ਪੋਲਿੰਗ ਪਾਰਟੀਆਂ ਤੇ 497 ਰਿਜਰਵ ਪੋਲਿੰਗ ਪਾਰਟੀਆਂ ਨਿਯੁਕਤ

ਮੋਗਾ (ਵਿਮਲ) :- ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਕਿਹਾ ਹੈ ਕਿ 26 ਮਈ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ, ਨਗਰ ਪੰਚਾਇਤ ਚੋਣਾਂ ਲਈ ਜ਼ਿਲ੍ਹਾ ਮੋਗਾ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਪ੍ਰਸਾਸ਼ਨ ਇਹਨਾਂ ਚੋਣਾਂ ਨੂੰ ਪਾਰਦਰਸ਼ਤਾ, ਨਿਰਪੱਖਤਾ ਅਤੇ ਬਿਨਾ ਕਿਸੇ ਦਬਾਓ ਦੇ ਸ਼ਾਂਤੀਪੂਰਨ ਤਰੀਕੇ ਨਾਲ ਸਿਰੇ ਚਾੜਨ ਲਈ ਦ੍ਰਿੜ ਸੰਕਲਪ ਹੈ। ਪੂਰੀ ਵੋਟ ਪ੍ਰਕਿਰਿਆ ਦੌਰਾਨ ਕਿਸੇ ਵੀ ਵਿਅਕਤੀ ਵਿਸ਼ੇਸ਼ ਜਾਂ ਪਾਰਟੀ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਕਰਕੇ ਵੋਟਰ ਆਪਣੀ ਵੋਟ ਦਾ ਬਿਨਾ ਕਿਸੇ ਡਰ, ਭੈਅ ਜਾਂ ਲਾਲਚ ਦੇ ਜ਼ਰੂਰੀ ਅਤੇ ਸਹੀ ਇਸਤੇਮਾਲ ਕਰਨ।” ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਕੀਤਾ। ਉਹਨਾਂ ਵੱਲੋਂ ਅੱਜ ਐਸ ਐਸ ਪੀ ਸ੍ਰੀ ਸਰਤਾਜ ਸਿੰਘ ਚਾਹਲ ਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਜਸਪਿੰਦਰ ਸਿੰਘ ਨਾਲ ਮੋਗਾ, ਕੋਟ ਈਸੇ ਖਾਂ ਵਿਖੇ ਬਣਾਏ ਗਏ ਡਿਸਪੈਚ ਸੈਂਟਰਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਵੋਟਰ ਆਪਣੀ ਵੋਟ ਦਾ ਬਿਨਾ ਕਿਸੇ ਡਰ, ਭੈਅ ਜਾਂ ਲਾਲਚ ਦੇ ਸਹੀ ਇਸਤੇਮਾਲ ਕਰਨ।” ਉਹਨਾਂ ਦੱਸਿਆ ਕਿ ਪੋਲਿੰਗ 26 ਮਈ (ਮੰਗਲਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਹੋਵੇਗੀ। ਉਹਨਾਂ ਦੱਸਿਆ ਕਿ ਨਗਰ ਨਿਗਮ ਦੇ 50 ਵਾਰਡਾਂ ਲਈ 130321 ਵੋਟਰ ਅਤੇ ਨਗਰ ਪੰਚਾਇਤ ਕੋਟ ਈਸੇ ਖਾਂ ਦੇ 13 ਵਾਰਡਾਂ ਲਈ 10452 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਪੋਲ ਹੋਈਆਂ ਵੋਟਾਂ ਦੀ ਗਿਣਤੀ 29 ਮਈ 2026 (ਸ਼ੁੱਕਰਵਾਰ) ਨੂੰ ਹੋਵੇਗੀ। ਉਹਨਾਂ ਦੱਸਿਆ ਕਿ ਇਹਨਾਂ ਚੋਣਾਂ ਲਈ 710 ਪੋਲਿੰਗ ਪਾਰਟੀਆਂ ਤੇ 497 ਰਿਜਰਵ ਪੋਲਿੰਗ ਪਾਰਟੀਆਂ ਨਿਯੁਕਤ ਕੀਤੀਆਂ ਗਈਆਂ ਹਨ। ਕਾਊਂਟਿੰਗ ਲਈ 336 ਕਰਮੀਆਂ ਦੀ ਡਿਊਟੀ ਲਗਾਈ ਗਈ ਹੈ। ਉਹਨਾਂ ਕਿਹਾ ਕਿ ਚੋਣਾਂ ਨੂੰ ਵਧੀਆ ਤਰੀਕੇ ਨਾਲ ਕਰਵਾਉਣ ਲਈ ਨਗਰ ਨਿਗਮ ਮੋਗਾ ਦੇ 50 ਵਾਰਡਾਂ ਲਈ 129 ਪੋਲਿੰਗ ਬੂਥ ਅਤੇ ਨਗਰ ਪੰਚਾਇਤ ਕੋਟ ਈਸੇ ਖਾਂ ਦੇ 13 ਵਾਰਡਾਂ ਲਈ 13 ਪੋਲਿੰਗ ਬੂਥ ਤਿਆਰ ਕੀਤੇ ਗਏ ਹਨ। ਇਸ ਮੌਕੇ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ “ ਪੰਜਾਬ ਪੁਲਿਸ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਅਮਨ ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਡਿਊਟੀ ਉੱਤੇ ਤਾਇਨਾਤ ਰਹਿਣਗੇ। ਉਨ੍ਹਾਂ ਕਿਹਾ ਕਿ “ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।”

Check Also

नगर कौंसिल/नगर पंचायत चुनाव; 133 पोलिंग पार्टियां चुनाव सामग्री सहित पोलिंग स्टेशनों के लिए रवाना

जिला चुनाव अधिकारी ने चुनाव स्टाफ का मनोबल बढ़ाया, अहम जिम्मेदारी ईमानदारी और तनदेही से …