ਨਸ਼ਾ ਛੁਡਾਊ ਕੇਂਦਰ ਵਿੱਚੋਂ ਮਰੀਜ਼ਾਂ ਦੇ ਭੱਜਣ ਦਾ ਮਾਮਲਾ- ਡਿਪਟੀ ਕਮਿਸ਼ਨਰ ਵੱਲੋਂ ਤੱਥ ਖੋਜ ਕਮੇਟੀ ਦਾ ਗਠਨ

22 ਮਈ ਤੱਕ ਸ਼ਿਫਾਰਿਸ਼ਾਂ ਸਮੇਤ ਰਿਪੋਰਟ ਭੇਜਣ ਦੇ ਆਦੇਸ਼

ਮੋਗਾ (ਕਮਲ) :- ਜ਼ਿਲ੍ਹਾ ਮੋਗਾ ਦੇ ਜਨੇਰ ਵਿਖੇ ਸਥਿਤ ਨਸ਼ਾ ਛੁਡਾਊ ਕੇਂਦਰ ਚੋਂ ਬੀਤੇ ਦਿਨ 31 ਮਰੀਜ਼ਾਂ ਦੇ ਭੱਜਣ ਦੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਤੱਥ ਖੋਜ ਕਮੇਟੀ ਦਾ ਗਠਨ ਕੀਤਾ ਗਿਆ ਹੈ । ਇਸ ਘਟਨਾ ਅਤੇ ਮਾਮਲੇ ਦੀ ਗੰਭੀਰਤਾ ਤੇ ਸੰਵੇਦਨਸ਼ੀਲਤਾ ਨੂੰ ਵਿਚਾਰਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਤੱਥ-ਖੋਜ ਕਮੇਟੀ ਗਠਿਤ ਕਰ ਦਿੱਤੀ ਗਈ ਹੈ। ਇਸ ਕਮੇਟੀ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਪੁਲਿਸ ਸੁਪਰਡੈਂਟ (ਹੈੱਡਕੁਆਰਟਰ), ਡਿਪਟੀ ਮੈਡੀਕਲ ਕਮਿਸ਼ਨਰ ਨੂੰ ਸ਼ਾਮਿਲ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਉਪਰੋਕਤ ਕਮੇਟੀ ਨੂੰ ਮਾਮਲੇ ਦੀ ਵਿਸਥਾਰਪੂਰਵਕ ਅਤੇ ਗਹਿਰਾਈ ਨਾਲ ਜਾਂਚ ਕਰਨ, ਘਟਨਾ ਨਾਲ ਸੰਬੰਧਿਤ ਸਾਰੇ ਤੱਥਾਂ ਅਤੇ ਪਰਿਸਥਿਤੀਆਂ ਦੀ ਜਾਂਚ ਕਰਨ ਅਤੇ ਇਸ ਲਈ ਜ਼ਿੰਮੇਵਾਰੀ ਨਿਰਧਾਰਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਇਹ ਕਮੇਟੀ ਆਪਣੀ ਤੱਥ-ਖੋਜ ਰਿਪੋਰਟ ਵਿਸ਼ੇਸ਼ ਸਿਫ਼ਾਰਸ਼ਾਂ ਸਮੇਤ ਉਹਨਾਂ ਨੂੰ 22 ਮਈ 2026 ਤੱਕ ਜਮ੍ਹਾਂ ਕਰਵਾਏਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਘਟਨਾ ਸੰਬੰਧਤ ਅਧਿਕਾਰੀਆਂ ਵੱਲੋਂ ਗੰਭੀਰ ਲਾਪਰਵਾਹੀ ਨੂੰ ਦਰਸਾਉਂਦੀ ਹੈ ਇਸ ਲਈ ਇਸ ਦੀ ਜਾਂਚ ਕਰਵਾਉਣ ਦੀ ਆਦੇਸ਼ ਜਾਰੀ ਕੀਤੇ ਗਏ ਹਨ ।ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਇਸ ਘਟਨਾ ਦੇ ਸਾਰੇ ਤੱਥਾਂ ਨੂੰ ਬਰੀਕੀ ਨਾਲ ਜਾਂਚ ਕਰੇਗਾ ਅਤੇ ਇਸਦੇ ਬਣਦੇ ਦੋਸ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Check Also

श्री गुरु रविदास महाराज जी के 650वें प्रकाश पर्व को समर्पित ‘रन फॉर इक्वालिटी’ मैराथन में 650 एथलीटों ने लिया भाग

कैबिनेट मंत्री मोहिंदर भगत ने 5 किलोमीटर दौड़ को दिखाई झंडीयुवाओं को समानता, सामाजिक न्याय …

Leave a Reply

Your email address will not be published. Required fields are marked *